ਅਜਨਾਲਾ, 8 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਕੇਡਰ ਪੈਨਸ਼ਨਰ ਯੂਨੀਅਨ ਡਵੀਜ਼ਨ ਅਜਨਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਸੋਮਨਾਥ ਮਰਵਾਹਾ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਅਜਨਾਲਾ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਪਾਵਰਕਾਮ ਪੈਨਸ਼ਨਰਾਂ ਨੇ ਸ਼ਿਰਕਤ ਕਰਦਿਆਂ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਸੰਬੰਧੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੋਮਨਾਥ ਮਰਵਾਹਾ ਨੇ ਦੱਸਿਆ ਕਿ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਅਤੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਪੰਜਾਬ ਭਰ ਦੇ ਪੈਨਸ਼ਨਰਾਂ ਵਿਚ ਭਾਰੀ ਰੋਸ ਦੀ ਲਹਿਰ ਹੈ | ਇਸ ਮੌਕੇ ਦਲਜੀਤ ਸਿੰਘ, ਸੋਮਨਾਥ, ਹੀਰਾ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ, ਹਰਬੰਸ ਸਿੰਘ, ਹਰਦਿਆਲ ਸਿੰਘ, ਬਲਬੀਰ ਸਿੰਘ, ਸੁਖਵੰਤ ਸਿੰਘ, ਬਲਦੇਵ ਸਿੰਘ, ਜੋਗਿੰਦਰ ਸਿੰਘ, ਗੁਰਵੰਤ ਸਿੰਘ, ਨਿਸ਼ਾਨ ਸਿੰਘ, ਅਨੂਪ ਸਿੰਘ, ਤਰਸੇਮ ਸਿੰਘ, ਹਰਭਜਨ ਸਿੰਘ ਝੰਜੋਟੀ, ਬਲਵਿੰਦਰ ਸਿੰਘ, ਓਮ ਪ੍ਰਕਾਸ਼, ਲਖਬੀਰ ਸਿੰਘ, ਬਲਬੀਰ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ |