16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਤਲਬੀਰ ਗਿੱਲ ਦੀ ਅਗਵਾਹੀ 'ਚ ਪਿੰਡ ਲੁੱਧੜ ਦੇ ਵਿਕਾਸ ਕੰਮ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ : ਰਾਜ ਕੁਮਾਰ <br/>

Ad Position 21
No active advertisement
ਅਜੀਤ ਡੈਸਕ 09-04-2026
ਜੇਠੂਵਾਲ, 8 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-'ਆਪ' ਸਰਕਾਰ ਵਲੋਂ ਸੂਬੇ ਦੇ ਹਰ ਹਲਕੇ 'ਚ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਜਿਸ ਤਹਿਤ ਹਲਕਾ ਮਜੀਠਾ ਦੇ 'ਆਪ' ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਹਲਕੇ ਦੇ ਪਿੰਡ ਲੁੱਧੜ 'ਚ ਪੰਚਾਇਤ ਵਲੋਂ ਬਿਨਾਂ ਕਿਸੇ ਵਿਤਕਰੇਬਾਜ਼ੀ ਨਾਲ ਵਿਕਾਸ ਕੰਮ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ ਜੋ ਕਿ ਪਿਛਲੇ ਕਈ ਸਾਲਾਂ ਤੋਂ ਵਿਕਾਸ ਕੰਮ ਰੁਕੇ ਹੋਏ ਸਨ ਪਰ ਤਲਬੀਰ ਸਿੰਘ ਗਿੱਲ ਵਲੋਂ ਪਿੰਡ ਦੇ ਵਿਕਾਸ ਕੰਮਾਂ ਦੀਆਂ ਦਿੱਤੀਆਂ ਗਈਆਂ ਗ੍ਰਾਂਟਾਂ ਨਾਲ ਵਿਕਾਸ ਕੰਮ ਚਲ ਰਹੇ ਹਨ | ਉਕਤ ਪ੍ਰਗਟਾਵਾ 'ਆਪ' ਦੇ ਹਲਕਾ ਮਜੀਠਾ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਤੇ ਸਰਪੰਚ ਰਾਜ ਕੁਮਾਰ ਲੁੱਧੜ ਵਲੋਂ ਪਿੰਡ ਦੇ ਮੇਨ ਬਾਜ਼ਾਰ ਨੂੰ ਇੰਟਰਲਾਕ ਟਾਈਲਾਂ ਲਾ ਕੇ ਬਾਂਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ | ਰਾਜ ਕੁਮਾਰ ਨੇ ਕਿਹਾ ਕਿ ਸ: ਗਿੱਲ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗ੍ਰਾਟਾਂ ਦਾ ਇਕ ਇਕ ਪੈਸਾ ਪੂਰੀ ਇਮਾਨਦਾਰੀ ਨਾਲ ਵਿਕਾਸ ਕੰਮਾਂ 'ਤੇ ਖ਼ਰਚ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਿੰਡ ਵਾਸੀ ਪੰਚਾਇਤ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਲਈ ਵੱਧ ਤੋਂ ਵੱਧ ਸਹਿਯੋਗ ਦੇਣ | ਇਸ ਮੌਕੇ ਸਰਪੰਚ ਰਾਜ ਕੁਮਾਰ ਲੁੱਧੜ, ਪੰਚ ਅੰਗ੍ਰੇਜ਼ਪਾਲ, ਪੰਚ ਕਲਭੂਸ਼ਨ ਕੁਮਾਰ, ਡਾ. ਰਾਕੇਸ਼ ਕੁਮਾਰ, ਪੰਚ ਰਾਜਵਿੰਦਰ ਕੌਰ, ਪੰਚ ਗਿਆਨ ਕੌਰ, ਜਸਪ੍ਰੀਤ ਸਿੰਘ ਭੱਟੀ, ਗੁਰਮੀਤ ਸਿੰਘ, ਅਮੋਲਕ ਸਿੰਘ, ਸਾਜਨ ਸਿੰਘ, ਬਿਕ੍ਰਮਪਾਲ, ਸੁਨੀਲ ਕੁਮਾਰ, ਦਲਜੀਤ ਸਿੰਘ ਸਮੇਤ ਹੋਰ ਮੋਹਤਬਰ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਸਨਅਤਕਾਰ ਸੁਨੀਲ ਸ਼ਰਮਾ ਤੇ ਹੋਰਾਂ ਵਲੋਂ ਮੰਤਰੀ ਨਾਲ ਮੁਲਾਕਾਤ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ
Ad Position 24