16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੌਸਮ ਦੀ ਖ਼ਰਾਬੀ ਦੇ ਚੱਲਦਿਆਂ ਦਾਣਾ ਮੰਡੀ ਅਜਨਾਲਾ 'ਚ ਨਹੀਂ ਹੋਵੇਗੀ ਕੋਈ ਹੜਤਾਲ-ਸਤਬੀਰ ਸਿੰਘ ਸੰਧੂ <br/>

Ad Position 21
No active advertisement
ਅਜੀਤ ਡੈਸਕ 09-04-2026
ਅਜਨਾਲਾ, 8 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਮੌਸਮ ਦੀ ਖ਼ਰਾਬੀ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਅਜਨਾਲਾ ਦੀ ਦਾਣਾ ਮੰਡੀ ਨੂੰ ਬੰਦ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਹੜਤਾਲ ਹੁੰਦੀ ਹੈ ਤਾਂ ਅਸੀਂ ਉਸ ਵਿਚ ਸ਼ਾਮਿਲ ਨਹੀਂ ਹੋਵਾਂਗੇ | ਇਹ ਜਾਣਕਾਰੀ ਆੜ੍ਹਤੀ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਸਤਬੀਰ ਸਿੰਘ ਸੰਧੂ ਨੇ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਮੰਡੀ ਨੂੰ ਨਿਰੰਤਰ ਚਲਾਇਆ ਜਾਵੇਗਾ ਤਾਂ ਜੋ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਪ੍ਰਭਾਵਿਤ ਨਾ ਹੋਵੇ |ਪ੍ਰਧਾਨ ਸਤਬੀਰ ਸਿੰਘ ਸੰਧੂ ਨੇ ਅੱਗੇ ਦੱਸਿਆ ਕਿ ਕੇਂਦਰ ਸਰਕਾਰ ਕੋਲੋਂ ਆੜ੍ਹਤੀਆਂ ਦੀਆਂ ਲੰਬਿਤ ਮੰਗਾਂ ਮੰਨਵਾਉਣ ਲਈ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਆੜ੍ਹਤੀ ਆਪਣੀ ਲੜਾਈ ਜਾਰੀ ਰੱਖਣਗੇ | ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਆੜ੍ਹਤੀਆਂ ਦੀਆਂ ਮੰਗਾਂ 'ਤੇ ਗ਼ੌਰ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਦੋਵਾਂ ਨੂੰ ਰਾਹਤ ਮਿਲ ਸਕੇ | ਇਸ ਦੇ ਨਾਲ ਹੀ ਪ੍ਰਧਾਨ ਸਤਬੀਰ ਸਿੰਘ ਨੇ ਕਿਸਾਨਾਂ ਭਰਾਵਾਂ ਨੂੰ ਅਪੀਲ ਕੀਤੀ ਕਿ ਖ਼ਰਾਬ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸੁੱਕੀ ਕਣਕ ਹੀ ਮੰਡੀ ਵਿਚ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ |

Ad Position 22
No active advertisement
ਪਿਛਲੀ ਖ਼ਬਰ ਦਿਲਕੁਸ਼ਾ ਮਾਰਕਿਟ ਦੇ ਦੁਕਾਨਦਾਰ 13 ਨੂੰ ਲਗਾਉਣਗੇ ਲੰਗਰ ਅਤੇ ਕਰਨਗੇ ਖ਼ਾਲਸਾ ਮਾਰਚ ਦਾ ਸਵਾਗਤ ਅਗਲੀ ਖ਼ਬਰ ਸਨਅਤਕਾਰ ਸੁਨੀਲ ਸ਼ਰਮਾ ਤੇ ਹੋਰਾਂ ਵਲੋਂ ਮੰਤਰੀ ਨਾਲ ਮੁਲਾਕਾਤ
Ad Position 24