ਬਾਬਾ ਬਕਾਲਾ ਸਾਹਿਬ, 8 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਭਾਜਪਾ ਆਗੂ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਭਾਜਪਾ ਨੂੰ ਭਾਰੀ ਸਮਰਥਨ ਮਿਲਿਆ, ਜਦੋਂ ਪਿੰਡ ਦੇਲਾਂਵਾਲ ਤੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 2 ਦਰਜਨ ਤੋਂ ਵੱਧ ਪਰਿਵਾਰ ਭਾਜਪਾ 'ਚ ਸ਼ਾਮਿਲ ਹੋਏ | ਸ਼ਾਮਿਲ ਹੋਣ ਵਾਲਿਆਂ 'ਚ ਲਖਵਿੰਦਰ ਸਿੰਘ ਫੌਜੀ, ਜਸਪਾਲ ਸਿੰਘ ਫੌਜੀ, ਗੁਰਵਿੰਦਰ ਸਿੰਘ ਘੁੱਗਾ, ਸਰਬਜੀਤ ਸਿੰਘ ਫੌਜੀ, ਗੁਰਨਾਮ ਸਿੰਘ, ਮੁਖਤਾਰ ਸਿੰਘ, ਸੋਨੂੰ ਸਿੰਘ, ਦਲਬੀਰ ਸਿੰਘ, ਬਲਵਿੰਦਰ ਸਿੰਘ ਫੌਜੀ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਰਾਜਵਿੰਦਰ ਕੌਰ ਰਾਣੋ, ਮਨਿੰਦਰ ਕੌਰ, ਰਣਜੀਤ ਸਿੰਘ ਅਤੇ ਹੋਰ ਸਾਥੀ ਸ਼ਾਮਿਲ ਹੋਏ | ਇਸ ਮੌਕੇ ਸਾ: ਵਿਧਾਇਕ ਮਨਜੀਤ ਸਿੰਘ ਮੰਨਾ ਨੇ ਸਭ ਦਾ ਨਿੱਘੇ ਦਿਲ ਨਾਲ ਸਵਾਗਤ ਕੀਤਾ ਗਿਆ ਅਤੇ ਸਭ ਨੂੰ ਯਕੀਨ ਦਿਵਾਇਆ ਕਿ ਪਾਰਟੀ ਆਪਣੇ ਵਰਕਰ ਸਾਹਿਬਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ | ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜਸਵੰਤ ਸਿੰਘ ਡਿੱਪੀ ਮੀਆਂਵਿੰਡ, ਹਰਪ੍ਰੀਤ ਸਿੰਘ ਹੈਪੀ ਖੱਖ, ਰਜੇਸ਼ ਟਾਂਗਰੀ, ਕਰਮ ਸਿੰਘ ਖਿਲਚੀਆਂ, ਬਲਵਿੰਦਰ ਸਿੰਘ ਬਾਬਾ ਬਕਾਲਾ ਸਾਹਿਬ, ਰਵੀ ਟਪਿਆਲਾ, ਪਿੰਦਰ ਦੌਲ਼ੋ ਨੰਗਲ, ਪੰਮਾ ਛਾਪਿਆਂਵਾਲੀ ਅਤੇ ਹੋਰ ਹਾਜ਼ਰ ਸਨ |