16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਦਿਲਬਾਗ ਸਿੰਘ ਦਈਵਾਲਾ ਕਿਸਾਨ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 09-04-2026
ਜੰਡਿਆਲਾ ਗੁਰੂ, 8 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਕਿਸਾਨ ਕਾਂਗਰਸ ਪੰਜਾਬ ਦੇ ਚੇਅਰਮੈਨ ਕਿਰਨਜੀਤ ਸਿੰਘ ਮਿੱਠਾ ਸੰਧੂ ਵਲੋਂ ਦਿਲਬਾਗ ਸਿੰਘ ਦਈਵਾਲਾ ਨੂੰ ਕਿਸਾਨ ਕਾਂਗਰਸ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕਰਨ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ, ਸਾਬਕਾ ਵਿਧਾਇਕ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਨਿਯੁਕਤੀ ਪੱਤਰ ਦੇ ਕੇ ਸਨਮਾਨ ਕੀਤਾ | ਦਿਲਬਾਗ ਸਿੰਘ ਦਈਵਾਲਾ ਜੋ ਬੀਤੇ ਦਿਨ ਆਮ ਆਦਮੀ ਪਾਰਟੀ ਨੂੰ ਪਰਿਵਾਰ ਸਮੇਤ ਛੱਡ ਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ ਹੋਏ ਸਨ | ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਦਿਲਬਾਗ ਸਿੰਘ ਦਈਵਾਲਾ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਆ | ਦਿਲਬਾਗ ਸਿੰਘ ਦਈਵਾਲਾ ਨੇ ਕਿਹਾ ਕਿ ਉਹ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਵਿਚ ਕਾਂਗਰਸ ਦੀ ਮਜਬੂਤੀ ਲਈ ਦਿਨ ਰਾਤ ਇਕ ਕਰ ਦੇਣਗੇ | ਦਿਲਬਾਗ ਸਿੰਘ ਦਈਵਾਲਾ ਨੂੰ ਸੂਬਾ ਜਨਰਲ ਸਕੱਤਰ ਬਣਾਉਣ 'ਤੇ ਹਰਜੀਤ ਸਿੰਘ ਬੰਡਾਲਾ ਸਾਬਕਾ ਚੇਅਰਮੈਨ, ਗੁਰਬਖਸ਼ ਸਿੰਘ ਨੰਬਰਦਾਰ, ਜਗਜੀਤ ਸਿੰਘ ਜੋਗੀ ਮੇਹਰਬਾਨਪੁਰਾ, ਗੁਰਦੇਵ ਸਿੰਘ ਗੁੰਨੋਵਾਲ ਹਵੇਲੀਆਂ, ਅਮਰੀਕ ਸਿੰਘ ਬੰਡਾਲਾ, ਟੀਟੋ ਭਲਵਾਨ ਨਵਾਂ ਪਿੰਡ ਬੰਡਾਲਾ, ਡਾਕਟਰ ਲਖਵਿੰਦਰ ਸਿੰਘ ਬੰਡਾਲਾ, ਵੱਸਣ ਸਿੰਘ ਹੁੰਦਲਹਾਰ, ਹਰਮਨ ਸਿੰਘ ਸੁੱਖੇਵਾਲਾ, ਰਣਜੀਤ ਸਿੰਘ ਸੁੱਖੇਵਾਲਾ, ਜਗਜੀਤ ਸਿੰਘ ਜੱਗੀ, ਗੁਰਭੇਜ ਸਿੰਘ ਭੇਜਾ ਅਤੇ ਹੋਰਾਂ ਨੇ ਦਿਲਬਾਗ ਸਿੰਘ ਦਈਵਾਲਾ ਨੂੰ ਮੁਬਾਰਕਬਾਦ ਦਿੰਦਿਆਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨੌਵੇਂ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ... ਅਗਲੀ ਖ਼ਬਰ ਨਸ਼ੀਲੇ ਪਦਾਰਥ ਦੇ ਮਾਮਲੇ 'ਚ ਕੈਦ
Ad Position 24