ਬਾਬਾ ਬਕਾਲਾ ਸਾਹਿਬ, 8 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਸਮੇਂ ਦੀ ਲੋੜ ਹੈ ਕਿ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ, ਪਲਾਸਟਿਕ ਦੀਆਂ ਚੀਜ਼ਾਂ ਦੀ ਵਰਤੋਂ ਘੱਟ ਕਰਕੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਪ੍ਰਦੂਸ਼ਣ ਘਟਾਉਣ ਲਈ ਘੱਟ ਤੋਂ ਘੱਟ ਵਾਹਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਲਈ ਅੱਜ ਸਾਨੂੰ ਸਾਰਿਆਂ ਨੂੰ ਮਨੁੱਖਤਾ ਦੀ ਭਲਾਈ ਚੰਗੇ ਯਤਨ ਕਰਦੇ ਰਹਿਣਾ ਚਾਹੀਦਾ ਹੈ ਤਾਂ ਹੀ ਸਾਡੇ ਵਲੋਂ ਗੁਰੂ ਸਾਹਿਬ ਮਨਾਏ ਦਿਹਾੜੇ ਸਫਲ ਹੋਣਗੇ | ਇਹ ਪ੍ਰਗਟਾਵਾ ਇੱਥੇ ਡਾ. ਇੰਦਰਜੀਤ ਕੌਰ (ਮੁਖੀ ਭਗਤ ਪੂਰਨ ਸਿੰਘ ਪਿੰਗਲਵਾੜਾ ਸੁਸਾਇਟੀ) ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਜ ਸੇਵੀ ਜਸਪਾਲਪ੍ਰੀਤ ਸਿੰਘ ਗੋਲਡੀ ਅਠੌਲਾ ਦੀ ਅਗਵਾਈ ਹੇਠ ਸੰਸਥਾ ਵਲੋਂ ਕਰਵਾਏ ਗਏ ਇਕ ਸਮਾਗਮ ਮੌਕੇ ਸੰਬੋਧਿਨ ਕਰਦਿਆਂ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਵੀ ਜਿੱਥੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉਥੇ ਸੰਸਥਾ ਦਾ ਅਜਿਹੇ ਸਾਰਥਿਕ ਉੱਦਮ ਕਰਨ ਦੀ ਸ਼ਲਾਘਾ ਕੀਤੀ | ਇਸ ਮੌਕੇ ਸੰਸਥਾ ਵਲੋਂ ਜੋਗਾ ਸਿੰਘ ਦੁਬਈ ਅਤੇ ਹਰਜਿੰਦਰ ਸਿੰਘ ਬਮਰਾਹ ਪਰਿਵਾਰ ਵਲੋਂ ਆਪਣੇ ਪੁਰਖਿਆਂ ਦਰਸ਼ਨ ਸਿੰਘ ਆਰੇ ਵਾਲਿਆਂ ਦੀ ਯਾਦ ਵਿਚ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਅਤੇ ਸਕੂਲੀ ਬੱਚਿਆਂ ਨੂੰ ਕਾਪੀਆਂ-ਕਿਤਾਬਾਂ-ਪੈਨ ਵੰਡੇ | ਇਸ ਮੌਕੇ ਐੱਸ. ਐੱਮ. ਓ. ਡਾ: ਨੀਰਜ ਭਾਟੀਆ, ਮੈਨੇਜਰ ਭਾਈ ਸ਼ੇਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਤੇਜਿੰਦਰ ਸਿੰਘ ਅਠੌਲਾ ਸਾ: ਮੈਂਬਰ ਬਲਾਕ ਸੰਮਤੀ, ਪਿ੍ੰ: ਦਿਲਬਾਗ ਸਿੰਘ ਮਾਨ, ਪਿ੍ੰ: ਕੁਲਬੀਰ ਸਿੰਘ ਮਾਨ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੰਵਲਜੀਤ ਸਿੰਘ ਗੋਰਾ, ਗੁਰਪ੍ਰੀਤ ਸਿੰਘ ਉੱਪਲ, ਮਨਜਿੰਦਰ ਸਿੰਘ ਹੀਰਾ, ਮਨਦੀਪ ਕੌਰ ਬੀ.ਈ.ਈ., ਮਮਤਾ ਸ਼ਰਮਾ ਮੱਦ, ਰਾਜਵੰਤ ਕੌਰ ਅਠੌਲਾ, ਗੁਰਦੇਵ ਸਿੰਘ ਬਾਬਾ ਸਾਵਣ ਸਿੰਘ ਨਗਰ, ਪਰਤਾਪ ਸਿੰਘ, ਕੰਵਲਜੀਤ ਸਿੰਘ ਗੋਰਾ, ਮਨਪ੍ਰੀਤ ਸਿੰਘ ਭੁੱਲਰ, ਪਵਿੱਤਰ ਸਿੰਘ, ਬਾਬਾ ਦਲਬੀਰ ਸਿੰਘ, ਤਰਮੇਜ ਸਿੰਘ ਸੋਨੂੰ ਵਡਾਲਾ ਨੇ ਹਾਜ਼ਰੀ ਭਰੀ |