ਜੇਠੂਵਾਲ, 8 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਐਜੂਕੇਸ਼ਨ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬੀ. ਐੱਡ. ਦੇ ਪਹਿਲੇ ਸਾਲ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੀਆਂ ਵਿਦਿਆਰਥਣਾਂ ਜਿਨ੍ਹਾਂ 'ਚ ਗੀਤਾ ਬਾਲਾ ਨੇ ਪਹਿਲਾ ਸਥਾਨ ਜਸਪ੍ਰੀਤ ਕੌਰ, ਕੰਵਲਜੀਤ ਕੌਰ ਦੂਸਰਾ ਸਿਮਰਨਪ੍ਰੀਤ ਕੌਰ, ਅਮਨਦੀਪ ਕੌਰ, ਪਰਵੀਨ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਹੋਰ ਹੋਣਹਾਰ ਵਿਦਿਆਰਥਣਾਂ ਵਲੋਂ ਚੰਗੇ ਅੰਕ ਲੈ ਕੇ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕੀਤੀਆਂ | ਕਾਲਜ ਦੇ ਚੇਅਰਮੈਨ ਡਾ .ਐੱਮ. ਐੱਮ. ਆਨੰਦ, ਵਾਈਸ ਚੇਅਰਮੈਨ ਡਾ. ਜੇ.ਐੱਸ.ਢਿੱਲੋਂ, ਮੈਨੇਜਿੰਗ ਡਾਇਰੈਕਟਰ ਸੂਰੀਯਾ ਪ੍ਰਕਾਸ਼ ਆਨੰਦ, ਪਿ੍ੰਸੀਪਲ ਡਾ. ਕਵਲਬੀਰ ਕੌਰ ਮਾਹਲ, ਐਡਮਿਨੀਸਟੇਟਰ ਮਿਸ ਰੇਨੂ ਠਾਕੁਰ ਨੇ ਸਾਂਝੇ ਤੌਰ 'ਤੇ ਉਕਤ ਪ੍ਰੀਖਿਆ 'ਚ ਸ਼ਾਨਦਾਰ ਸਥਾਨ ਹਾਸਿਲ ਕਰਨ 'ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਡਾ. ਆਨੰਦ ਨੇ ਕਿਹਾ ਕਿ ਉਕਤ ਨਤੀਜੇ ਦਾ ਸਿਹਰਾ ਕਾਲਜ ਦੇ ਯੋਗ ਅਤੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ ਜਿਨ੍ਹਾਂ ਦੁਆਰਾ ਵਿਦਿਆਰਥਣਾਂ ਨੂੰ ਉਚੇਰੀ ਸਿੱਖਿਆ ਲਈ ਸਖ਼ਤ ਅਭਿਆਸ ਕਰਵਾਇਆ ਜਾਂਦਾ ਹੈ | ਇਸ ਮੌਕੇ ਡਾ. ਆਨੰਦ ਨੇ ਕਿਹਾ ਕਿ ਆਨੰਦ ਕਾਲਜ ਜਿੱਥੇ ਵਿਦਿਆਰਥਣਾਂ ਨੂੰ ਨਰਸਿੰਗ ਅਤੇ ਬੀ. ਐੱਡ. ਲਈ ਉਚੇਰੀ ਸਿੱਖਿਆ ਮੁਹੱਈਆ ਕਰਵਾ ਰਿਹਾ ਹੈ ਅਤੇ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਵਲੋਂ ਬਣਦੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਰੀਤੂ ਕਾਲੀਆ, ਚਰਨਜੀਤ ਕੌਰ, ਬਲਜੀਤ ਕੌਰ, ਸਰੁਚੀਪਾਲ, ਰਮਿੰਦਰਜੀਤ ਕੌਰ, ਜੋਤੀ ਬਾਲਾ, ਜਗਰੂਪ ਕੌਰ, ਭੁਪਿੰਦਰ ਕੌਰ ਸਮੇਤ ਹੋਰ ਸਟਾਫ ਤੇ ਵਿਦਿਆਰਥਣਾਂ ਹਾਜ਼ਰ ਸਨ |