ਅੰਮਿ੍ਤਸਰ, 8 ਅਪ੍ਰੈਲ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਸੀ.ਕੇ.ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਝਬਾਲ ਰੋਡ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਯਸ਼ਪ੍ਰੀਤ ਕੌਰ ਨੇ ਵਰਲਡ ਹੈਲਥ ਆਰਗੇਨਾਈਜੇਸ਼ਨ ਵਲੋਂ ਇਸ ਸਾਲ ਦਿੱਤੇ ਗਏ ਵਿਸ਼ੇ 'ਆਪਣੀ ਸਿਹਤ ਲਈ ਇੱਕਮੁੱਠ ਹੋ ਕੇ ਵਿਗਿਆਨ ਨਾਲ ਜੁੁੜੋ' ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰੋਗ-ਰਹਿਤ ਅਤੇ ਸਿਹਤਮੰਦ ਜੀਵਨ ਜੀਊਣ ਲਈ ਮਨੁੱਖ ਨੂੰ ਵਿਗਿਆਨਕ ਸੋਚ ਅਤੇ ਸਿਹਤ ਸੰਬੰਧੀ ਨਵੀਨ ਜਾਣਕਾਰੀ ਨਾਲ ਜੁੁੜਨਾ ਬਹੁੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਸੋਚਣਾ ਚਾਹੀਦਾ ਹੈ ਕਿ ਅਸੀਂ ਆਪਣੇ ਵਾਤਾਵਰਨ ਨੂੰ ਸਾਫ਼-ਸੁੁਥਰਾ ਅਤੇ ਸਿਹਤਮੰਦ ਕਿਵੇਂ ਬਣਾਈ ਰੱਖ ਸਕਦੇ ਹਾਂ | ਕਾਲਜ ਅਧਿਆਪਕਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਸਿਹਤ ਅਤੇ ਵਿਗਿਆਨ ਨਾਲ ਸੰਬੰਧਿਤ ਪ੍ਰਭਾਵਸ਼ਾਲੀ ਅਤੇ ਜਾਣਕਾਰੀ ਭਰਪੂਰ ਮਾਡਲ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ ਗਏ | ਕਾਲਜ ਦੇ ਚੇਅਰਮੈਨ ਡਾ. ਆਤਮਜੀਤ ਸਿੰਘ ਬਸਰਾ, ਮੈਂਬਰ ਇੰਚਾਰਜ ਡਾ. ਅਮਰਜੀਤ ਸਿੰਘ ਨਾਗਪਾਲ ਅਤੇ ਡਾ. ਅਮਰਜੀਤ ਸਿੰਘ ਸਚਦੇਵਾ ਵਲੋਂ ਵਿਦਿਆਰਥੀਆਂ ਦੇ ਮਾਡਲਾਂ ਨੂੰ ਬਾਰੀਕੀ ਨਾਲ ਦੇਖਣ ਤੋਂ ਬਾਅਦ ਪਹਿਲੀ, ਦੂਜੀ ਅਤੇ ਤੀਜੀ ਪੁੁਜ਼ੀਸ਼ਨ ਦਾ ਐਲਾਨ ਕੀਤਾ ਗਿਆ | ਚੇਅਰਮੈਨ ਡਾ. ਬਸਰਾ ਤੇ ਡਾ: ਸਚਦੇਵਾ ਨੇ ਕਿਹਾ ਕਿ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਸਿਰਫ਼ ਡਾਕਟਰੀ ਇਲਾਜ ਹੀ ਨਹੀਂ, ਸਗੋਂ ਸਾਫ਼-ਸੁੁਥਰਾ ਵਾਤਾਵਰਨ, ਸਹੀ ਜੀਵਨ-ਸ਼ੈਲੀ ਅਤੇ ਵਿਗਿਆਨਕ ਜਾਣਕਾਰੀ ਵੀ ਬਹੁੁਤ ਮਹੱਤਵਪੂਰਨ ਹੈ | ਇਸ ਦੌਰਾਨ ਜੀ.ਐੱਨ.ਐੱਮ. ਦੇ ਸਾਲਾਨਾ ਇਮਤਿਹਾਨਾਂ ਵਿਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਸਾਇੰਟੀਫਿਕ ਮਾਡਲ ਤਿਆਰ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਭਾਵਨਾ, ਪ੍ਰੋਫੈਸਰ ਜਤਿੰਦਰ ਕੌਰ, ਸੰਤੋਸ਼ ਕੁੁਮਾਰੀ ਤੇ ਮੀਨਾਕਸ਼ੀ ਤੋਂ ਇਲਾਵਾ ਕਾਲਜ ਦੇ ਅਧਿਆਪਕ ਅਤੇ ਦਫ਼ਤਰੀ ਸਟਾਫ ਮੈਂਬਰ ਵੀ ਮੌਜੂਦ ਸਨ |