ਚੌਂਕ ਮਹਿਤਾ, 8 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਦੇ ਬੀ. ਕਾਮ ਸਮੈਸਟਰ ਪਹਿਲੇ ਦੇ ਨਤੀਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਘੋਸ਼ਿਤ ਕੀਤੇ ਗਏ | ਇਨ੍ਹਾਂ ਨਤੀਜਿਆ ਵਿਚ ਬੀ. ਕਾਮ ਸਮੈਸਟਰ ਪਹਿਲੇ ਦੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਨਤੀਜੇ ਸੌ ਫੀਸਦੀ ਰਹੇ | ਜਿਸ ਵਿਚ ਬੀ. ਕਾਮ ਦੀ ਸੁਮਨਪ੍ਰੀਤ ਕੌਰ, ਗੁਰਲੀਨ ਕੌਰ, ਅਰਮਾਨਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਅਜੇ ਇਸਦੇ ਨਾਲ ਹੀ ਨਵਨੀਤ ਕੌਰ, ਜਪਜੀਤ ਕੌਰ, ਜੈਸਮੀਨ ਕੌਰ, ਸੰਦੀਪ ਕੌਰ, ਮਨਜਿੰਦਰ ਕੌਰ ਅਤੇ ਅਰਪਨਜੋਤ ਸਿੰਘ ਨੇ ਵਧੀਆ ਅੰਕ ਹਾਸਿਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਬਿਹਤਰੀਨ ਨਤੀਜੇ ਕਰਕੇ ਕਾਲਜ ਵਿਚ ਦਾਖਲਿਆਂ ਦਾ ਰੁਝਾਨ ਕਾਫ਼ੀ ਵਧ ਗਿਆ ਹੈ | ਇਸ ਮੌਕੇ 'ਤੇ ਕਾਲਜ ਦੇ ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਤੀਜੇ ਸਿਰਫ ਤੁਹਾਡੀ ਲਗਾਤਾਰ ਕੋਸ਼ਿਸ਼ ਨਹੀਂ ਸਗੋਂ ਤੁਹਾਡੇ ਭਵਿੱਖ ਦੀ ਮਜਬੂਤ ਨੀਂਹ ਵੀ ਹਨ |ਤੁਸੀ ਕਾਲਜ ਦਾ ਮਾਣ ਵਧਾਇਆ ਹੈ ਤੇ ਹੋਰ ਬੱਚਿਆਂ ਲਈ ਪ੍ਰੇਰਨਾ ਦਾ ਇਕ ਉਦਾਹਰਣ ਬਣੇ ਹੋ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿਲ ਲਾ ਕੇ ਪੜ੍ਹਨ ਅਤੇ ਆਪਣੀ ਜ਼ਿੰਦਗੀ ਵਿਚ ਕਾਮਯਾਬ ਹੋਣ ਲਈ ਪ੍ਰੇਰਿਤ ਕੀਤਾ | ਇਸ ਸੁਭਾਗੇ ਮੌਕੇ 'ਤੇ ਕਾਲਜ ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ, ਪਿ੍ੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪਿ੍ੰਸੀਪਲ ਜਤਿੰਦਰ ਸ਼ਰਮਾ, ਕੁਲਦੀਪ ਕੌਰ, ਗੁਰਸ਼ਰਨਪ੍ਰੀਤ ਕੌਰ, ਸੁਖਮਨਦੀਪ ਕੌਰ, ਪਵਨਦੀਪ ਕੌਰ, ਅਮਨਦੀਪ ਕੌਰ, ਪੂਰਤੀ ਸ਼ਰਮਾ, ਨਵਨੀਤ ਕੌਰ, ਮਨਜੀਤ ਕੌਰ, ਗੁਰਵਿੰਦਰ ਕੌਰ, ਸੁਪ੍ਰੀਤ ਕੌਰ ਅਤੇ ਕਾਬਲ ਸਿੰਘ ਆਦਿ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ |