15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਆਂਗਣਵਾੜੀ ਵਰਕਰਾਂ ਨੇ ਹੱਕੀ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 09-04-2026
ਬਾਬਾ ਬਕਾਲਾ ਸਾਹਿਬ, 8 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਰਈਆ ਦੀ ਬਲਾਕ ਪ੍ਰਧਾਨ ਰਾਜਵਿੰਦਰ ਕੌਰ ਨੇ ਬਾਲ ਵਿਕਾਸ ਪ੍ਰਾਜੈਕਟ ਅਫਸਰ ਰਈਆ ਰਾਹੀਂ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਨੂੰ ਮੰਗ ਪੱਤਰ ਸੌਂਪਿਆ, ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਲਈ ਜੋ ਸਮਾਰਟ ਫੋਨ ਪੋਸ਼ਨ ਅਭਿਆਨ ਦੇ ਅਧੀਨ ਖਰੀਦੇ ਗਏ ਹਨ, ਉਹ ਆਂਗਣਵਾੜੀ ਵਰਕਰਾਂ ਨੂੰ ਹੀ ਦਿੱਤੇ ਜਾਣ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜੋ ਮਾਵਾਂ ਧੀਆਂ ਸਨਮਾਨ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਉਸ ਵਿਚ ਆਂਗਣਵਾੜੀ ਵਰਕਰ ਆਪਣੇ ਨਿੱਜੀ ਫੋਨ ਤੋਂ ਉਸ ਯੋਜਨਾ ਦੀਆਂ ਲਾਭਪਾਤਰੀ ਔਰਤਾਂ ਨੂੰ ਰਜਿਸਟਰ ਨਹੀਂ ਕਰਨਗੀਆਂ | ਉਨ੍ਹਾਂ ਮੰਗ ਕੀਤੀ ਕਿ ਇਕ ਲਾਭਪਾਤਰੀ ਦੀ ਰਜਿਸਟਰੇਸ਼ਨ ਕਰਨ ਲਈ ਆਂਗਣਵਾੜੀ ਵਰਕਰ ਨੂੰ ਘੱਟ ਤੋਂ ਘੱਟ 100 ਰੁਪਏ ਅਤੇ ਹੈਲਪਰ ਨੂੰ 50 ਰੁਪਏ ਭੱਤੇ ਦੇ ਰੂਪ ਵਿੱਚ ਦਿੱਤੇ ਜਾਣ | ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਸਾਨੂੰ ਫੋਨ ਮੁਹੱਈਆ ਨਹੀਂ ਹੁੰਦੇ, ਤਾਂ ਇਸ ਦੀ ਜਿੰਮੇਵਾਰੀ ਸਰਕਾਰ ਅਤੇ ਵਿਭਾਗ ਦੀ ਹੋਵੇਗੀ | ਇਸ ਮੌਕੇ ਸਰਕਲ ਪ੍ਰਧਾਨ ਪਰਮਜੀਤ ਕੌਰ ਬਾਬਾ ਬਕਾਲਾ, ਪਰਮਜੀਤ ਕੌਰ ਭੋਰਸ਼ੀ ਰਾਜਪੂਤਾਂ, ਅਕਵਿੰਦਰ ਕੌਰ, ਬਲਵਿੰਦਰ ਕੌਰ, ਸੁਖਵੰਤ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਐੱਸ.ਐੱਫ. ਕੰਟੀਨ ਤੋਂ 18 ਪ੍ਰਤੀਸ਼ਤ ਜੀ.ਐੱਸ.ਟੀ ਤੁਰੰਤ ਹਟਾਇਆ ਜਾਵੇ-ਕਸ਼ਮੀਰ ਸਿੰਘ ਖਤਰਾਏ ਅਗਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਦੇ ਕਾਮਰਸ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24