15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਦੇ ਅਹੁਦੇਦਾਰਾਂ ਵਲੋਂ ਗੁ: 9ਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ

Ad Position 21
No active advertisement
ਅਜੀਤ ਡੈਸਕ 09-04-2026
ਬਾਬਾ ਬਕਾਲਾ ਸਾਹਿਬ, 8 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਈ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਿਚ ਪਾਰਟੀ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਦਿਹਾਤੀ ਜਸਕਰਨ ਸਿੰਘ ਰਿਆੜ ਵਲੋਂ ਜ਼ਿਲ੍ਹਾ ਟੀਮ ਦੀ ਮੀਟਿੰਗ ਕੀਤੀ ਗਈ ਉਪਰੰਤ ਸਮੁੱਚੀ ਟੀਮ ਨਾਲ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ 9ਵੀਂ ਵਿਖੇ ਨਤਮਸਤਕ ਹੋ ਕੇ, ਜਿੱਥੇ ਉਨ੍ਹਾਂ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ, ਉੱਥੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸਰਪੰਚ ਸਰਬਜੀਤ ਸਿੰਘ ਖਾਨਪੁਰ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ, ਦਲਜੀਤ ਸਿੰਘ ਮਿਆਦੀਆਂ ਹਲਕਾ ਇੰਚਾਰਜ ਰਾਜਾਸਾਂਸੀ, ਸੁੱਖਜੀਤ ਸਿੰਘ ਗਿੱਲ ਖਾਨਪੁਰ ਅਤੇ ਹੋਰ ਪ੍ਰਮੁੱਖ ਅਹੁਦੇਦਾਰ ਹਾਜ਼ਰ ਸਨ | ਇਸ ਮੌਕੇ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਅੰਦਰ ਹਰੇਕ ਵਰਗ ਨੂੰ ਨੁਮਾਇੰਦਗੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ 2027 ਦੀਆਂ ਚੋਣਾਂ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਜਿੱਤ ਦੇ ਝੰਡੇ ਗੱਡਣ ਜਾ ਰਹੀ ਹੈ, ਕਿਉਂਕਿ ਲੋਕ ਹੁਣ ਰਿਵਾਇਤੀ ਪਾਰਟੀਆਂ ਤੋਂ ਅੱਕ ਚੁਕੇ ਹਨ ਅਤੇ ਲੋਕ ਹੁਣ ਇਨ੍ਹਾਂ ਪਾਰਟੀਆਂ ਤੋਂ ਤੰਗ ਆ ਕੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਨਾਲ ਜੁੜ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਰੋਇਆਲ ਕੈਂਬਰਿਜ ਸਕੂਲ ਬਿਆਸ ਵਲੋਂ ਨਵੇਂ ਵਿੱਦਿਅਕ ਸੈਸ਼ਨ ਦੀ ਸੁਰੂਆਤ <br/> ਅਗਲੀ ਖ਼ਬਰ ਆਨੰਦ ਕਾਲਜ ਆਫ ਨਰਸਿੰਗ ਜੇਠੂਵਾਲ 'ਚ ਵਿਸ਼ਵ ਸਿਹਤ ਦਿਵਸ ਮਨਾਉਣ ਮੌਕੇ ਵਿਦਿਆਰਥੀਆਂ ਵਲੋਂ ਬੱਚਿਆਂ ਨੂੰ ਸਿਹਤ ਸੰਬੰਧੀ ਜਾ...
Ad Position 24