21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗੁਰਦੁਆਰਾ ਸ਼ਹੀਦਾਂ ਜੇਠੂਵਾਲ ਲੋਕਲ ਕਮੇਟੀ ਦੀ ਸਰਬਸੰਮਤੀ ਨਾਲ ਚੋਣ <br/>

Ad Position 21
No active advertisement
ਅਜੀਤ ਡੈਸਕ 10-04-2026
ਜੇਠੂਵਾਲ, 9 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸੱਦੇ ਗਏ ਸਾਲਾਨਾ ਇਜਲਾਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਜੇਠੂਵਾਲ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿਚ ਗੱਜਣ ਸਿੰਘ ਔਲਖ ਪ੍ਰਧਾਨ, ਮੀਤ ਪ੍ਰਧਾਨ ਕਰਮ ਸਿੰਘ ਗਿੱਲ, ਜਥੇਦਾਰ ਬਲਵਿੰਦਰ ਸਿੰਘ ਸਰਪ੍ਰਸਤ, ਹਰਪਾਲ ਸਿੰਘ ਜੋਧਪੁਰੀ ਖ਼ਜ਼ਾਨਚੀ, ਕੁਲਦੀਪ ਸਿੰਘ ਸੈਕਟਰੀ, ਸ਼ਮਸ਼ੇਰ ਸਿੰਘ ਪ੍ਰਚਾਰ ਸਕੱਤਰ, ਸੁਖਜਿੰਦਰ ਸਿੰਘ ਸੰਧੂ, ਦਿਲਬਾਗ ਸਿੰਘ, ਸਾਹਿਬ ਸਿੰਘ, ਕਸ਼ਮੀਰ ਸਿੰਘ ਆਦਿ ਮੈਂਬਰ ਚੁਣੇ ਗਏ |ਗੁਰਦੁਆਰਾ ਸਾਹਿਬਾਨ ਦੀ ਨਵੀਂ ਬਣੀ ਲੋਕਲ ਕਮੇਟੀ ਦੇ ਪ੍ਰਧਾਨ ਸਮੇਤ ਬਾਕੀ ਅਹੁਦੇਦਾਰਾਂ ਨੂੰ ਸਿਰੋਪੇ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਅਨੂਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਬੀਰ ਸਿੰਘ, ਸਾਬਕਾ ਪ੍ਰਧਾਨ ਦਿਲਦਾਰ ਸਿੰਘ ਦਾਰਾ, ਕਿਸਾਨ ਆਗੂ ਕੁਲਬੀਰ ਸਿੰਘ, ਸੁਰਜੀਤ ਸਿੰਘ ਫੌਜੀ, ਤਸਵੀਰ ਸਿੰਘ ਫੌਜੀ, ਗੁਰਮੁਖ ਸਿੰਘ ਔਲਖ, ਬਲਜਿੰਦਰ ਸਿੰਘ ਬੁੱਟਰ, ਗਿੰਦਰ ਹੰਜਰਾ, ਮੁਖਵਿੰਦਰ ਸਿੰਘ ਸੰਧੂ, ਕੁਲਦੀਪ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਢਿਲੋਂ, ਭੋਲਾ ਸਿੰਘ ਸੰਧੂ, ਮੇਜਰ ਸਿੰਘ ਢਿਲੋਂ, ਡਾ. ਸੁਖਰਾਜ ਸਿੰਘ, ਡਾ. ਤਲਵਿੰਦਰ ਸਿੰਘ, ਬਿਕਰਮਜੀਤ ਸਿੰਘ, ਦਿਲਦਾਰ ਸਿੰਘ, ਗੁਰਮੇਜ ਸਿੰਘ, ਭਾਈ ਮਨਜੀਤ ਸਿੰਘ, ਮੰਗਲਜੀਤ ਸਿੰਘ, ਜਸਵਿੰਦਰ ਸਿੰਘ ਢਿਲੋਂ, ਸੰਤੋਖ ਸਿੰਘ, ਗੁਰਪ੍ਰੀਤ ਸਿੰਘ ਹੰਜਰਾ, ਪਹਿਲਵਾਨ ਬਲਵਿੰਦਰ ਸਿੰਘ ਬੰਬ, ਹਰਦੇਵ ਸਿੰਘ, ਸਤਿੰਦਰ ਸਿੰਘ, ਸਵਿੰਦਰ ਸਿੰਘ, ਸੋਨੂੰ ਢਿਲੋਂ ਆਦਿ ਹਾਜ਼ਰ ਸਨ |
09ਏਐਸਆਰ08
ਚੁਣੇ ਗਏ ਕਮੇਟੀ ਮੈਂਬਰਾਂ 'ਚੋਂ ਪ੍ਰਧਾਨ ਗੱਜਣ ਸਿੰਘ ਸਮੇਤ ਹੋਰ ਮੈਂਬਰਾਂ ਨੂੰ ਸਨਮਾਨਿਤ ਕਰਦੇ ਹਰਪਾਲ ਸਿੰਘ ਜੋਧਪੁਰੀ ਤੇ ਸ਼ਮਸ਼ੇਰ ਸਿੰਘ ਜੇਠੂਵਾਲ ਤੇ ਹੋਰ | ਤਸਵੀਰ_ਰੰਧਾਵਾ

Ad Position 22
No active advertisement
ਪਿਛਲੀ ਖ਼ਬਰ ਕਾਲਜ ਸਠਿਆਲਾ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੇਂਟ ਸੋਲਜ਼ਰ ਸੀਨੀਅਰ ਸੈਕੰਡਰੀ ਸਕੂਲ ਠੱਠੀਆਂ-ਬਾਬਾ ਬਕਾਲਾ ਸਾਹਿਬ ਦੀ ਪੰਜਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ <br/>
Ad Position 24