21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕਾਲਜ ਸਠਿਆਲਾ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 10-04-2026
ਸਠਿਆਲਾ, 9 ਅਪ੍ਰੈਲ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੀ ਰਹਿਨੁਮਾਈ ਹੇਠ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਅਗਵਾਈ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਇਲਾਹੀ ਬਾਣੀ ਦੇ ਕੀਰਤਨ ਵੀ ਕੀਤੇ ਗਏ | ਇਸ ਮੌਕੇ ਕਾਲਜ ਵਲੋਂ ਵਿਦਿਆਰਥੀਆਂ ਵਲੋਂ ਇਮਤਿਹਾਨਾਂ ਵਿਚ ਚੰਗੇ ਅੰਕ ਪ੍ਰਾਪਤ ਕਰਨ ਲਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਡਾ. ਹਰਸਿਮਰਨ ਕੌਰ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪੂਰਨਿਆਂ ਉੱਤੇ ਚਲਦਿਆਂ ਸਾਨੂੰ ਨਾਮ ਬਾਣੀ ਦਾ ਆਸਰਾ ਲੈਂਦਿਆਂ ਆਪਣੇ ਦੁਨਿਆਵੀ ਕੰਮ ਕਰਨੇ ਚਾਹੀਦੇ ਹਨ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਉੱਪਰ ਅਮਲ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਦਾ ਇਤਿਹਾਸ ਬਹੁਤ ਅਮੀਰ ਹੈ ਅਤੇ ਇਹ ਗੁਰੂ ਤੇਗ ਬਹਾਦਰ ਸਾਹਿਬ ਨਾਲ ਸੰਬੰਧਿਤ ਪਵਿੱਤਰ ਧਰਤੀ ਬਾਬਾ ਬਕਾਲਾ ਉੱਤੇ ਸੁਸ਼ੋਭਿਤ ਹੈ |

Ad Position 22
No active advertisement
ਪਿਛਲੀ ਖ਼ਬਰ ਸਿੱਖ ਪ੍ਰਚਾਰਕਾਂ ਨੇ ਇਕ ਬਾਬੇ 'ਤੇ ਲਾਏ ਗੰਭੀਰ ਦੋਸ਼ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਜੇਠੂਵਾਲ ਲੋਕਲ ਕਮੇਟੀ ਦੀ ਸਰਬਸੰਮਤੀ ਨਾਲ ਚੋਣ <br/>
Ad Position 24