15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਦੀ ਇਕਾਈ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 11-04-2026
ਚੇਤਨਪੁਰਾ, 10 ਅਪ੍ਰੈਲ (ਮਹਾਂਬੀਰ ਸਿੰਘ ਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਗੁਰੂ ਕਾ ਬਾਗ ਦੇ ਪਿੰਡ ਵਿਛੋਆ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਨੇ ਹਿੱਸਾ ਲਿਆ | ਇਸ ਮੌਕੇ ਸਭ ਨੇ ਇੱਕਸੁਰ ਹੁੰਦਿਆਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਜਥੇਬੰਦੀ ਦਾ ਸਾਥ ਦੇਣ ਦੀ ਗੱਲ ਕੀਤੀ | ਜਦ ਕਿ ਇਸ ਮੌਕੇ ਪਿੰਡ ਦੀ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿਚ ਮਨਜਿੰਦਰ ਸਿੰਘ ਨੂੰ ਪ੍ਰਧਾਨ, ਜਗਪ੍ਰੀਤ ਸਿੰਘ ਨੂੰ ਸਕੱਤਰ, ਪ੍ਰਧਾਨ ਅੰਗਰੇਜ ਸਿੰਘ ਨੂੰ ਸੀਨੀਅਰ ਮੀਤ, ਹਰਦਿਆਲ ਸਿੰਘ ਮੀਤ ਪ੍ਰਧਾਨ, ਗੁਰਜਿੰਦਰ ਸਿੰਘ ਖਜਾਨਚੀ, ਗੁਰਦਾਸ ਸਿੰਘ ਅਤੇ ਜਸਵਿੰਦਰ ਸਿੰਘ ਮੀਤ ਸਕੱਤਰ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਜਥੇਬੰਦਕ ਸਕੱਤਰ, ਨਿਰਮਲ ਸਿੰਘ ਅਤੇ ਨਵਜੋਤ ਸਿੰਘ ਪਿ੍ੰਸ ਸਕੱਤਰ ਅਤੇ ਹਰਜੋਤ ਸਿੰਘ, ਜੋਧਵੀਰ ਸਿੰਘ, ਵਿਸ਼ਾਲ ਪ੍ਰੀਤ ਸਿੰਘ, ਜਸਪਾਲ ਸਿੰਘ, ਕਸ਼ਮੀਰ ਸਿੰਘ, ਜਸਕਰਨ ਸਿੰਘ ਆਦਿ ਕਮੇਟੀ ਮੈਂਬਰ ਚੁਣੇ ਗਏ | ਇਸ ਮੌਕੇ ਪ੍ਰਧਾਨ ਗੁਰਦਾਸ ਸਿੰਘ ਜ਼ੋਨ ਗੁਰੂ ਕਾ ਬਾਗ, ਮਾਸਟਰ ਅਮਰੀਕ ਸਿੰਘ, ਅਜੈਬ ਸਿੰਘ, ਕੁਲਵਿੰਦਰ ਸਿੰਘ, ਲਖਬੀਰ ਸਿੰਘ, ਗੁਰਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਸਰਹੱਦੀ ਪਿੰਡਾਂ ਵਿਚ ਜਨ ਸੰਵਾਦ ਮੀਟਿੰਗਾਂ <br/> ਅਗਲੀ ਖ਼ਬਰ ਐੱਸ.ਜੀ.ਆਰ.ਡੀ. ਗਰੁੱਪ ਆਫ ਇੰਸਟੀਚਿਊਸ਼ਨਜ਼, ਪੰਧੇਰ 'ਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ <br/>
Ad Position 24