15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਧਾਇਕ ਧਾਲੀਵਾਲ ਵਲੋਂ ਸਰਹੱਦੀ ਪਿੰਡਾਂ ਵਿਚ ਜਨ ਸੰਵਾਦ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 11-04-2026
ਅਜਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਚਾਰ ਸਾਲ ਭਗਵੰਤ ਮਾਨ ਦੇ ਨਾਲ' ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਵੱਖ-ਵੱਖ ਪਿੰਡਾਂ ਚੱਕਬਾਲਾ, ਬੱਲ ਲੱਭੇ ਦਰਿਆ, ਦੀਨੇਵਾਲੀ ਅਤੇ ਅੰਬ ਨੰਗਲ ਸਮੇਤ ਹੋਰਨਾਂ ਪਿੰਡਾਂ ਵਿਚ ਜਨ ਸੰਵਾਦ ਮੀਟਿੰਗਾਂ ਕੀਤੀਆਂ ਗਈਆਂ | ਸਰਹੱਦੀ ਪਿੰਡ ਚੱਕਬਾਲਾ ਵਿਖੇ ਸਰਪੰਚ ਨੀਤਿਸ਼ ਸ਼ਾਹ ਚੱਕਬਾਲਾ ਦੀ ਅਗਵਾਈ 'ਚ ਕਰਵਾਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਵੱਡੇ ਬਦਲਾਅ ਕੀਤੇ ਗਏ ਹਨ | ਇਸ ਮੌਕੇ ਸਰਪੰਚ ਨੀਤਿਸ਼ ਸ਼ਾਹ ਚੱਕਬਾਲਾ, ਸਰਪੰਚ ਜਸਜੀਤ ਸਿੰਘ ਬੱਬੂ ਬੱਲ ਲੱਭੇ ਦਰਿਆ, ਦਿਲਬਾਗ ਸਿੰਘ ਖਹਿਰਾ, ਜਰਨੈਲ ਸਿੰਘ ਚੱਕਬਾਲਾ, ਸਰਪੰਚ ਜੱਗਾ ਸਿੰਘ ਦੀਨੇਵਾਲੀ, ਗੁਰਿੰਦਰ ਸਿੰਘ ਹੈਪੀ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਨਰਿੰਦਰ ਨਾਭ, ਚੇਤਨ ਸ਼ਾਹ, ਤਰਲੋਕ ਸਿੰਘ, ਅਮਰਜੀਤ ਸਿੰਘ ਅੰਬਾ, ਬਲਦੇਵ ਸਿੰਘ, ਸੋਨੂ ਮੈਂਬਰ, ਪਰਵੀਨ ਮੈਂਬਰ, ਲਖਬੀਰ ਮਸੀਹ ਅਤੇ ਬਾਊ ਮੈਂਬਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਓ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਦੀ ਇਕਾਈ ਦਾ ਗਠਨ <br/>
Ad Position 24