15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

2027 'ਚ ਅਕਾਲੀ ਸਰਕਾਰ ਆਉਣ ਦੀ ਆਵਾਜ਼ ਲੋਕਾਂ ਦੀ ਜੁਬਾਨ 'ਤੇ ਹੈ-ਰਣੀਕੇ <br/>

Ad Position 21
No active advertisement
ਅਜੀਤ ਡੈਸਕ 11-04-2026
ਚੱਬਾ, 10 ਅਪ੍ਰੈਲ (ਜੱਸਾ ਅਣਜਾਣ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਜੀਰ ਜਥੇ. ਗੁਲਜ਼ਾਰ ਸਿੰਘ ਰਣੀਕੇ ਵਲੋਂ ਸੀਨੀਅਰ ਅਕਾਲੀ ਆਗੂ ਤੇ ਸਰਕਲ ਅਜਮੇਰ ਸਿੰਘ ਮਹਿਮਾ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਸ਼ੇਸ਼ ਅਕਾਲੀ ਵਰਕਰਾਂ ਦੀ ਮੀਟਿੰਗ ਬੁਲਾਈ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇ. ਰਣੀਕੇ ਕਿਹਾ ਕਿ ਸੂਬੇ ਦੇ ਲੋਕ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਲਿਆਉਣ ਲਈ ਉਤਾਵਲੇ ਹਨ, ਬਸ ਚੋਣਾਂ ਦਾ ਬਿਗੁਲ ਵੱਜਣ ਦੀ ਉਡੀਕ 'ਚ ਹਨ ਤੇ ਉਹ ਦਿਨ ਦੂਰ ਨਹੀਂ ਹਨ | ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਸ: ਬਾਦਲ ਵਲੋਂ ਕੀਤੇ ਜਾ ਰਹੇ ਐਲਾਨਾਂ ਅਤੇ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਹੈ | ਸੂਬੇ ਵਿਚ ਅਕਾਲੀ ਸਰਕਾਰ ਦੇ ਆਉਣ ਦੀ ਆਵਾਜ਼ ਲੋਕਾਂ ਦੀ ਜੁਬਾਨ 'ਤੇ ਹੈ | ਇਸ ਮੀਟਿੰਗ ਨੇ ਜਥੇ. ਮੰਗਵਿੰਦਰ ਸਿੰਘ ਖਾਪੜਖੇੜੀ ਮੈੱਬਰ ਸ਼੍ਰੋਮਣੀ ਕਮੇਟੀ, ਜੈਮਲ ਸਿੰਘ ਵਰਪਾਲ, ਅਜਮੇਰ ਸਿੰਘ ਮਹਿਮਾ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਜਥੇ. ਰਣੀਕੇ ਤੇ ਉਨ੍ਹਾਂ ਨਾਲ ਆਏ ਪਤਵੰਤਿਆਂ ਨੂੰ ਅਜਮੇਰ ਸਿੰਘ ਤੇ ਅਕਾਲੀ ਵਰਕਰਾਂ ਵਲੋਂ ਗੁਰੂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੁਲਵੰਤ ਸਿੰਘ ਸਾਬਕਾ ਸਰਪੰਚ, ਅਮਨਦੀਪ ਸਿੰਘ ਮੱਲ੍ਹੀ, ਪੁੰਨਾ ਸਿੰਘ ਝੀਤੇ, ਕੁੰਣਨ ਸਿੰਘ, ਬਲਗੇਰ ਸਿੰਘ ਨੰਬਰਦਾਰ, ਫੌਜੀ ਰਾਮਪੁਰਾ, ਬਚਿੱਤਰ ਸਿੰਘ, ਰੇਸ਼ਮ ਸਿੰਘ ਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਮਦਾਸ ਵਲੋਂ ਸਮਾਰਟ ਸਕੂਲ ਚੱਬਾ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ <br/> ਅਗਲੀ ਖ਼ਬਰ ਸੇਵਾ ਮੁਕਤ ਹੋਣ 'ਤੇ ਵਾਹਲਾ ਨੂੰ ਦਿੱਤੀ ਨਿੱਘੀ ਵਿਦਾਇਗੀ <br/>
Ad Position 24