15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੰਤ ਗੁਰਦਿਆਲ ਸਿੰਘ ਭੂਰੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 11-04-2026
ਅੰਮਿ੍ਤਸਰ, 10 ਅਪ੍ਰੈਲ (ਜਸਵੰਤ ਸਿੰਘ ਜੱਸ)-ਸਥਾਨਕ ਤਰਨ ਤਾਰਨ ਰੋਡ 'ਤੇ ਸਥਿਤ ਡੇਰਾ ਨਿਰਮਲੇ ਤਪੋਬਨ ਕਾਰ ਸੇਵਾ ਸੰਪ੍ਰਦਾਇ ਭੂਰੀ ਵਾਲਿਆਂ ਦੇ ਵਿਖੇ ਗੁਰਪੁਰਵਾਸੀ ਸੰਤ ਬਾਬਾ ਗੁਰਦਿਆਲ ਸਿੰਘ ਭੂਰੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਸ਼ਿਰਕਤ ਕੀਤੀ | ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਨਾਮਬਾਣੀ ਦੇ ਰਸੀਏ, ਸੇਵਾ ਅਤੇ ਸਿਮਰਨ ਦੀ ਉਦਾਹਰਣ ਸੰਤ ਬਾਬਾ ਗੁਰਦਿਆਲ ਸਿੰਘ ਨੇ ਆਪਣਾ ਸਮੁੱਚਾ ਜੀਵਨ ਗੁਰੂ ਘਰ ਦੀ ਸੇਵਾ ਨੂੰ ਸਮਰਪਿਤ ਕੀਤਾ ਤੇ ਉਨ੍ਹਾਂ ਵਲੋਂ ਇਤਿਹਾਸਕ ਗੁਰਧਾਮਾਂ ਵਿਚ ਸ਼ਰਧਾ ਅਤੇ ਨਿਮਰਤਾ ਨਾਲ ਕੀਤੀਆਂ ਗਈਆਂ ਕਾਰ ਸੇਵਾਵਾਂ ਅੱਜ ਵੀ ਸੰਗਤ ਲਈ ਪ੍ਰੇਰਨਾ ਸਰੋਤ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਵਰੋਸਾਏ ਸੰਤ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਨੇ ਉਹਨਾਂ ਦੇ ਨਕਸ਼ੇ ਕਦਮ 'ਤੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਿਕ ਗੁਰਧਾਮਾਂ ਵਿਚ ਸੇਵਾ ਦੇ ਖੇਤਰ ਨੂੰ ਹੋਰ ਵਿਸ਼ਾਲ ਕੀਤਾ ਹੈ | ਸੰਤ ਬਾਬਾ ਕਸ਼ਮੀਰ ਸਿੰਘ ਨੇ ਇਸ ਗੁਰਮਤਿ ਸਮਾਗਮ ਵਿਚ ਪੁੱਜਣ ਵਾਲੇ ਰਾਗੀ ਜੱਥਿਆਂ, ਸਿੰਘ ਸਾਹਿਬਾਨ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਜੀਤ ਸਿੰਘ ਖਾਲਸਾ ਤੇ ਭਾਈ ਨਵਨੀਤ ਸਿੰਘ ਅਤੇ ਬੀਬੀ ਸੁਰਪ੍ਰੀਤ ਕੌਰ ਸੇਰੋਂ ਵਾਲਿਆਂ ਦੇ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ | ਇਸ ਮੌਕੇ ਅਰਦਾਸੀਏ ਭਾਈ ਗੁਰਸੇਵਕ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸੋਹਣ ਸਿੰਘ, ਮਹੰਤ ਬਿਕਰਮ ਸਿੰਘ ਖਡੂਰ ਸਾਹਿਬ, ਮਹੰਤ ਸ਼ਾਮ ਸੁੰਦਰ ਸਿੰਘ ਮਿਰਜ਼ਾਪੁਰ, ਵੈਦ ਮਹੰਤ ਅਮਰੀਕ ਸਿੰਘ, ਮਹੰਤ ਪੰਡਿਤ ਅਮਨਦੀਪ ਸਿੰਘ, ਸੰਤ ਜਰਨੈਲ ਸਿੰਘ ਸ਼ਾਸਤਰੀ, ਮਹੰਤ ਭੁਪਿੰਦਰ ਸਿੰਘ, ਬਿਕਰਮਜੀਤ ਡੇਰਾ ਸੰਤਪੁਰਾ ਥੇਹ ਧੂੰਦਾ, ਮਹੰਤ ਸੁਖਬੀਰ ਸਿੰਘ, ਵੈਦ ਮਹੰਤ ਬਿਕਰਮਜੀਤ ਸਿੰਘ ਦਿੱਲੀ, ਮਹੰਤ ਸੁਖਚੈਨ ਸਿੰਘ, ਮਹੰਤ ਪ੍ਰੇਮ ਸਿੰਘ, ਮਹੰਤ ਜਤਿੰਦਰ ਸਿੰਘ ਚੌਂਕ ਕਰੋੜੀ, ਮਹੰਤ ਪਰਮਦੀਪ ਸਿੰਘ, ਬਾਬਾ ਦੀਦਾਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਕਰਨ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਰਤਨ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਜੋਧਬੀਰ ਸਿੰਘ, ਸੁਖਰਾਜ ਸਿੰਘ ਸੰਧੂ ਸਾਬਕਾ ਤਹਿਸੀਲਦਾਰ, ਹਰਭਜਨ ਸਿੰਘ ਸਿੱਧੂ, ਐਡਵੋਕੇਟ ਮਨਜੀਤ ਸਿੰਘ ਛੀਨਾ, ਪ੍ਰੋ: ਸਰਦਾਰਾ ਸਿੰਘ ਹੁੰਦਲ, ਨਵਤੇਜ ਸਿੰਘ ਵੇਰਕਾ, ਭਾਈ ਅਮਰਜੀਤ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਲਖਵਿੰਦਰ ਸਿੰਘ, ਕੁਲਦੀਪ ਸਿੰਘ ਪੰਡੋਰੀ, ਬਾਬਾ ਸੇਵਾ ਸਿੰਘ, ਬਾਬਾ ਗੁਰਸਾਜਨ ਸਿੰਘ, ਬਾਬਾ ਜਸਬੀਰ ਸਿੰਘ ਪਟਵਾਰੀ, ਸੁਖਵਿੰਦਰ ਸਿੰਘ ਪੱਪੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਤ ਸੂਰਤ ਦਸਤਾਰਧਾਰੀ ਦਾ ਹੈਲਮਟ ਨਾ ਪਹਿਨਣ ਕਰ ਕੇ ਚਲਾਨ -ਮਾਤ ਭਾਸ਼ਾ ਵੀ ਦਰਕਿਨਾਰ ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਵਿਖੇ 57ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Ad Position 24