ਜੈਂਤੀਪੁਰ, 11 ਅਪ੍ਰੈਲ (ਪ.ਪ.)-ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਚਾਰ ਸਾਲਾਂ ਦੇ ਰਾਜ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਖੁਸ਼ ਹਨ | ਇਹ ਪ੍ਰਗਟਾਵਾ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ | ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਚਲਾਈਆਂ ਗਈਆਂ ਲੋਕ-ਭਲਾਈ ਯੋਜਨਾਵਾਂ ਨੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਆਮ ਲੋਕਾਂ ਦੇ ਜੀਵਨ ਪੱਧਰ ਵਿਚ ਮਹੱਤਵਪੂਰਨ ਸੁਧਾਰ ਆਇਆ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪੰਜਾਬ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਤੇ ਸਹੂਲਤਾਂ ਪ੍ਰਾਪਤ ਕਰਨ ਲਈ ਸਰਕਾਰ ਦਾ ਸਹਿਯੋਗ ਕਰਨ |
ਮਾਨ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਲੋਕ ਖੁਸ਼ : ਤਲਬੀਰ ਗਿੱਲ <br/>
ਅਜੀਤ ਡੈਸਕ
12-04-2026