ਜੰਡਿਆਲਾ ਗੁਰੂ, 11 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਸ੍ਰੀ ਗੁਰੂ ਅਰਜਨ ਦੇਵ ਡੇ ਬੋਰਡਿੰਗ ਸਕੂਲ ਨਵਾਂ ਪਿੰਡ ਬੰਡਾਲਾ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ, ਵਿਦਿਅਕ ਸੈਸ਼ਨ 2026-2027 ਦੀ ਸ਼ੁਰੂਆਤ ਕਰਨ ਲਈ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਸਕੂਲ ਦੇ ਬੱਚਿਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਸਕੂਲ ਦੇ ਬੱਚਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ | ਸਕੂਲ ਦੇ ਪਿ੍ੰਸੀਪਲ ਮੈਡਮ ਮਨਦੀਪ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ ਦੀ ਰਿਪੋਰਟ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਦੇ ਸਨਮੁਖ ਕੀਤੀ ਅਤੇ ਸ਼ੁਰੂ ਹੋਣ ਵਾਲੇ ਸੈਸ਼ਨ ਵਿਚ ਸਕੂਲ ਵਲੋ ਕੀਤੇ ਜਾ ਰਹੇ ਕਾਰਜਾਂ ਦੀ ਬੱਚਿਆਂ ਦੇ ਮਾਤਾ ਪਿਤਾ ਨੂੰ ਜਾਣਕਾਰੀ ਦਿੱਤੀ | ਇਸ ਸਮਾਗਮ ਮੌਕੇ ਸਕੂਲ ਦੇ ਬੀਤੇ ਸਾਲ ਦੇ ਨਤੀਜੇ ਦੌਰਾਨ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਕੂਲ ਦੇ ਡਾਇਰੈਕਟਰ ਰਾਜਬੀਰ ਸਿੰਘ ਹੁੰਦਲ, ਮੈਨੇਜਰ ਗਗਨਦੀਪ ਸਿੰਘ ਹੁੰਦਲ ਤੇ ਪਿ੍ੰਸੀਪਲ ਮਨਦੀਪ ਕੌਰ ਨੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸਕੂਲ ਦੇ ਬੱਚੇ ਬੋਰਡ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੋਸ਼ਨ ਕਰ ਰਹੇ ਹਨ | ਪਿ੍ੰਸੀਪਲ ਸ਼੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਇਸ ਸਾਲ ਉਨ੍ਹਾਂ ਦੇ ਸਕੂਲ ਦਾ ਪੰਜਵੀਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ ਜਿਸ ਵਿਚ ਤਨਪ੍ਰੀਤ ਕੌਰ ਨੇ 99.2% ਨੰਬਰ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਪ੍ਰਭਜੋਤ ਕੌਰ ਨੇ 98.8% ਨੰਬਰ ਲੈ ਕੇ ਦੂਸਰਾ ਸਥਾਨ ਹਾਸਿਲ ਕੀਤਾ, ਅਤੇ ਜਪਲੀਨ ਕੌਰ ਨੇ 98.6 % ਨੰਬਰ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਕਰਨ ਸਿੰਘ ਕਨੇਡਾ ਅਤੇ ਮੈਂਬਰ ਹਰਜੀਤ ਕੌਰ ਜਾਣੀਆਂ ਨੇ ਬੱਚਿਆਂ ਦੇ ਚੰਗੇ ਭਵਿੱਖ ਲਈ ਕਾਮਨਾ ਕਰਦਿਆਂ ਉਨ੍ਹਾਂ ਨੂੰ ਸ਼ੁੱਭ ਇਛਾਵਾਂ ਦਿੱਤੀਆਂ |
ਸ੍ਰੀ ਗੁਰੂ ਅਰਜਨ ਦੇਵ ਸਕੂਲ ਨੇ ਪ੍ਰਕਾਸ਼ ਪੁਰਬ, ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਪਾਠ ਕਰਵਾਏ <br/>
ਅਜੀਤ ਡੈਸਕ
12-04-2026