07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਅਕਾਲੀ ਦਲ ਵਾਰਿਸ ਪੰਜਾਬ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਈ ਜਾਣ ਵਾਲੀ ਪੰਥਕ ਕਾਨਫ਼ਰੰਸ ਸੰਬੰਧੀ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਰਈਆ, 11 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਜਾ ਰਹੀ ਵਿਸ਼ਾਲ ਪੰਥਕ ਕਾਨਫ਼ਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਜੀ ਦੇ ਪਿੰਡ ਜੱਲੂਪੁਰ ਸਥਿਤ ਗੁਰਦੁਆਰਾ ਸ੍ਰੀ ਕਾਲੇ ਮਹਿਰ ਨੇੜੇ ਰਈਆ ਵਿਖੇ ਮਾਝਾ ਜ਼ੋਨ ਦੀ ਮੀਟਿੰਗ ਚਾਚਾ ਸੁਖਚੈਨ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਜਾਰੀ ਕੀਤੇ ਪ੍ਰੈੱਸ ਨੋਟ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਵੱਖ-ਵੱਖ ਹਲਕਿਆਂ ਤੋਂ ਪਹੁੰਚੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਸਾਰੇ ਆਗੂਆਂ ਅਤੇ ਵਰਕਰਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਾਨਫ਼ਰੰਸ ਨੂੰ ਕਾਮਯਾਬ ਬਣਾਉਣ ਲਈ ਜ਼ੋਰਦਾਰ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਰਕਰਾਂ ਵਿਚ ਮੁੱਖ ਤੌਰ ਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਤੋਂ ਇਲਾਵਾ ਚਾਚਾ ਪ੍ਰਗਟ ਸਿੰਘ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਬਲਵੰਤ ਸਿੰਘ, ਭਾਈ ਦਯਾ ਸਿੰਘ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਗੁਰਦੇਵ ਸਿੰਘ ਸੰਧੂ, ਭਾਈ ਅਮਨਦੀਪ ਸਿੰਘ ਨਾਰਲੀ, ਭਾਈ ਨਰਿੰਦਰ ਸਿੰਘ ਕਲਸੀਆਂ, ਬਾਬਾ ਹਰਪ੍ਰੀਤ ਸਿੰਘ, ਬਾਬਾ ਬਿਬੇਕ ਸਿੰਘ, ਭਾਈ ਨਾਥਵਿੰਦਰ ਸਿੰਘ, ਭਾਈ ਬਲਜਿੰਦਰ ਸਿੰਘ ਬਾਜਵਾ, ਭਾਈ ਸਵਰਨ ਸਿੰਘ ਗੋਲਡਨ, ਸਰਪੰਚ ਬਲਜੀਤ ਸਿੰਘ ਚਾਟੀਵਿੰਡ, ਸੁਖਬੀਰ ਸਿੰਘ ਵਲਟੋਹਾ, ਭਾਈ ਦਲਜੀਤ ਸਿੰਘ ਮਿਆਦੀਆਂ ਆਦਿ ਹਾਜ਼ਰ ਸਨ | ਸਭ ਆਗੂਆਂ ਅਤੇ ਵਰਕਰਾਂ ਨੇ ਇਕਸੁਰ ਹੋ ਕੇ ਇਹ ਵਿਸ਼ਵਾਸ ਦਵਾਇਆ ਕਿ 14 ਤਾਰੀਖ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਜਾ ਰਹੀ ਪੰਥਕ ਕਾਨਫ਼ਰੰਸ ਵਿਚ ਵੱਧ ਤੋਂ ਵੱਧ ਸੰਗਤ ਨੂੰ ਨਾਲ ਲੈ ਕੇ ਵੱਡੇ ਕਾਫਲਿਆਂ ਵਿਚ ਪਹੁੰਚਿਆ ਜਾਵੇਗਾ ਅਤੇ ਇਸਨੂੰ ਇਤਿਹਾਸਕ ਬਣਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜੀ.ਆਰ.ਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਡਿਪਸ ਸਕੂਲ ਰਈਆ ਵਿਖੇ ਇੰਟਰ ਹਾਊਸ ਪਿਸਟਲ ਅਤੇ ਰਾਈਫਲ ਸ਼ੂਟਿੰਗ ਮੁਕਾਬਲੇ ਕਰਵਾਏ <br/>
Ad Position 24