07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਬਾਬਾ ਬਕਾਲਾ ਸਾਹਿਬ 11 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਬੋਰਡ ਦੀ ਸਾਈਟ 'ਤੇ 8ਵੀਂ ਕਲਾਸ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ, ਜਿਸ ਵਿਚ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੀ ਵਿਦਿਆਰਥੀ ਸਹਿਜਪ੍ਰੀਤ ਕੌਰ ਪੁੱਤਰੀ ਜ਼ਸਵਿੰਦਰ ਸਿੰਘ 568/600 (94.7%) ਪਹਿਲਾ ਸਥਾਨ, ਰਾਜਦੀਪ ਕੌਰ ਪੁੱਤਰੀ ਜਤਿੰਦਰ ਸਿੰਘ 567/600 (95.5%) ਦੂਜਾ ਸਥਾਨ ਅਤੇ ਮਹਿਕਪ੍ਰੀਤ ਕੌਰ ਪੁੱਤਰੀ ਗੁਰਜੀਤ ਸਿੰਘ 566/600 (94.3%) ਤੀਜਾ ਸਥਾਨ ਹਾਸਿਲ ਕੀਤਾ ਹੈ | ਅੱਠਵੀਂ ਕਲਾਸ ਦਾ ਵਧੀਆ ਨਤੀਜਾ ਆਉਣ ਤੇ ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ ਜੀ ਅਤੇ ਪਿ੍ੰਸੀਪਲ ਮੈਡਮ ਰੁਪਿੰਦਰ ਕੌਰ ਅਤੇ ਕੋ-ਆਡੀਨੇਟਰ ਸ. ਜਸਬੀਰ ਸਿੰਘ ਨੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਅਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੱਤੀ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਅਤੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਕਲਾਸਾਂ ਵਿੱਚ ਬਿਹਤਰ ਨਤੀਜੇ ਪ੍ਰਾਪਤ ਕਰਨ ਲਈ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਹੈਰੀਟੇਜ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ <br/> ਅਗਲੀ ਖ਼ਬਰ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ, ਠੱਠੀਆਂ-ਬਾਬਾ ਬਕਾਲਾ ਸਾਹਿਬ ਦਾ 8ਵੀਂ ਦਾ ਨਤੀਜਾ ਸ਼ਾਨਦਾਰ <br/>
Ad Position 24