21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਤੋਂ ਸ੍ਰੀ ਅਨੰਦਪੁਰ ਸਾਹਿਬ ਮਲਈ ਟਰਾਲੀਆਂ ਦਾ ਵਿਸ਼ਾਲ ਕਾਫ਼ਲਾ ਹੋਇਆ ਰਵਾਨਾ

Ad Position 21
No active advertisement
ਅਜੀਤ ਡੈਸਕ 13-04-2026
ਤਰਸਿੱਕਾ, 12 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਵਿਸਾਖੀ ਦੇ ਗੁਰਪੁਰਬ ਮੌਕੇ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਤੋਂ ਟਰਾਲੀਆਂ ਦਾ ਵਿਸ਼ਾਲ ਕਾਫਲਾ ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ (ਅੰਮਿ੍ਤਸਰ) ਨੇ ਪਹਿਲੇ ਜਥੇ ਨੂੰ ਸਿਰੋਪਾਓ ਦੇ ਕੇ ਰਵਾਨਾ ਕੀਤਾ | ਵਰਨਣਯੋਗ ਹੈ ਕਿ ਪਿੰਡ ਤਰਸਿੱਕਾ ਅਤੇ ਇਸ ਦੇ ਆਸ-ਪਾਸ ਪਿੰਡਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਂਦੇ ਵਿਸਾਖੀ ਦੇ ਸ਼ੁਭ ਤਿਉਹਾਰ ਮੌਕੇ ਹਰ ਸਾਲ ਸ਼ਾਮਿਲ ਹੋਣ ਲਈ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਪਹੁੰਚਦੇ ਹਨ | ਇਸ ਸੰਬੰਧ ਵਿਚ ਰਸਤੇ 'ਚ ਹਰ ਤਰ੍ਹਾਂ ਦੇ ਲੰਗਰ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਲੰਗਰ ਸੰਗਤਾਂ ਲਈ ਲਗਾਏ ਜਾਂਦੇ ਹਨ | ਇਸ ਕਾਫਲੇ ਵਿਚ ਯਾਦਵਿੰਦਰ ਸਿੰਘ ਸੋਭਾ, ਨਿਸ਼ਾਨ ਸਿੰਘ ਜੰਡ, ਗੁਰਵਿੰਦਰ ਸਿੰਘ ਫੌਜੀ, ਹਰਜੀਤ ਸਿੰਘ ਗੋਲੂ, ਭਾਈ ਬਲਦੇਵ ਸਿੰਘ, ਭਾਈ ਤੀਰਥ ਸਿੰਘ, ਬਾਬਾ ਗੁਰਜੀਤ ਸਿੰਘ ਮਾਂਗਟ, ਸਵਿੰਦਰ ਸਿੰਘ, ਦਰਸ਼ਨ ਸਿੰਘ, ਹਰਜੋਤ ਸਿੰਘ, ਨਵਜੋਤ ਸਿੰਘ ਤੇ ਕੁਲਦੀਪ ਸਿੰਘ ਤਰਸਿੱਕਾ ਆਦਿ ਸੇਵਕ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂਆਂ ਨੂੰ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਦਿਹਾਤੀ ਵਿਚ ਮਿੱਲੀ ਵੱਡੀ ਨੁਮਾਇੰਦਗ... ਅਗਲੀ ਖ਼ਬਰ ਵਿਧਾਇਕ ਟੌਂਗ ਨੇ ਰਈਆ ਦੀ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ <br/>
Ad Position 24