ਬਾਬਾ ਬਕਾਲਾ ਸਾਹਿਬ, 13 ਅਪ੍ਰੈਲ (ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦਾ ਅੱਠਵੀਂ ਜਮਾਤ ਦਾ ਨਤੀਜਾ 100% ਰਿਹਾ ਹੈ, ਜਿਸ ਵਿਚ ਸੁਖਮਨਦੀਪ ਕੌਰ, ਸੁਖਰੀਤ ਕੌਰ ਅਤੇ ਸਨੇਹਦੀਪ ਕੌਰ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਸਕੂਲ ਦੇ ਬਾਕੀ ਬੱਚਿਆਂ ਨੇ ਵੀ ਵਧੀਆ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ | ਸਕੂਲ ਦੇ ਪਿ੍ੰ: ਪਵਨਦੀਪ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਮਾਪਿਆਂ ਨੇ ਵੀ ਸਕੂਲ ਦੇ ਇਸ ਸ਼ਾਨਦਾਰ ਨਤੀਜੇ 'ਤੇ ਖੁਸ਼ੀ ਜਤਾਈ |