12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖ਼ਾਲਸਾ ਕਾਲਜ ਮਹਿਤਾ ਵਿਖੇ 'ਖ਼ਾਲਸਾ ਸਾਜਨਾ ਦਿਵਸ' ਮਨਾਇਆ <br/>

Ad Position 21
No active advertisement
ਅਜੀਤ ਡੈਸਕ 15-04-2026

ਚੌਕ ਮਹਿਤਾ, 13 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਵਿਖੇ ਸੱਭਿਆਚਾਰਿਕ ਅਤੇ ਵਿੱਦਿਅਕ ਮੰਚ ਵਲੋਂ ਖਾਲਸਾ ਪੰਥ ਸਾਜਨਾ ਦਿਵਸ ਦੇ ਪਵਿੱਤਰ ਮੌਕੇ 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਗੁਰਬਾਣੀ ਕੀਰਤਨ ਨਾਲ ਹੋਈ, ਜਿਸ ਵਿਚ ਗੁਰਸ਼ਰਨਪ੍ਰੀਤ ਸਿੰਘ ਅਤੇ ਸਾਥੀਆਂ ਨੇ ਰਸ ਭਿੰਨਾ ਕੀਰਤਨ ਕਰਕੇ ਮਾਹੌਲ ਆਤਮਿਕ ਰੰਗ ਵਿਚ ਰੰਗ ਦਿੱਤਾ | ਇਸ ਮੌਕੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨਵਦੀਪ ਕੌਰ, ਮਹਿਕਪ੍ਰੀਤ ਕੌਰ ਨੇ ਭਾਸ਼ਣ ਅਤੇ ਕਵਿਤਾ ਰਾਹੀਂ ਖਾਲਸਾ ਪੰਥ ਦੇ ਮੂਲ ਸਿਧਾਂਤ -ਸੱਚਾਈ, ਨਿਆਂ, ਬਰਾਬਰੀ ਅਤੇ ਨਿਡਰਤਾ ਨੂੰ ਬੜੀ ਸੁੰਦਰ ਢੰਗ ਨਾਲ ਪੇਸ਼ ਕੀਤਾ | ਖਾਲਸਾ ਪੰਥ ਦੀ ਸਾਜਨਾ ਤੇ ਵਿਸਾਖੀ ਦੇ ਇਤਿਹਾਸਕ ਮਹੱਤਤਾ ਨੂੰ ਦੱਸਦੇ ਹੋਏ ਪਿ੍ੰ: ਗੁਰਦੀਪ ਸਿੰਘ ਜਲਾਲਉਸਮਾ ਨੇ ਵਿਦਿਆਰਥੀਆਂ ਨੂੰ ਇਸ ਪਾਵਨ ਦਿਹਾੜੇ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਦੁਆਰਾ ਦਿੱਤੀਆਂ ਸਿੱਖਿਆਵਾਂ ਨੂੰ ਅਪਣਾਕੇ ਆਪਣੇ ਜੀਵਨ ਨੂੰ ਰੁਸ਼ਨਾਉਣਾ ਚਾਹੀਦਾ ਹੈ ਤੇ ਆਪਣੀ ਵਿਰਾਸਤ ਤੇ ਮਾਣ ਕਰਦੇ ਹੋਏ ਸੱਚ ਅਤੇ ਧਰਮ ਦੇ ਰਾਹ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਪਿ੍ੰ: ਹਰਸ਼ਦੀਪ ਸਿੰਘ ਰੰਧਾਵਾ, ਪਿ੍ੰ: ਡਾ. ਜਤਿੰਦਰ ਸ਼ਰਮਾ, ਸੁਖਦੇਵ ਸਿੰਘ, ਸੁਖਜੀਤ ਸਿੰਘ, ਕੁਲਦੀਪ ਕੌਰ ਅਤੇ ਸਮੂਹ ਸਟਾਫ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਰਮਦਾਸ ਤੇ ਵੱਖ-ਵੱਖ ਪਿੰਡਾਂ 'ਚ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/>
Ad Position 24