12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਛਾਉਣੀ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 15-04-2026
ਚੋਗਾਵਾਂ, 14 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਛਾਉਣੀ ਬਾਬਾ ਬੰਦਾ ਸਿੰਘ ਬਹਾਦਰ ਲੋਪੋਕੇ, ਰੋਡ ਚੋਗਾਵਾਂ ਵਿਖੇ ਖਾਲਸੇ ਦਾ ਸਾਜਨਾ ਦਿਵਸ ਬਾਬਾ ਰਾਜਨ ਸਿੰਘ ਮੌੜੇ ਕਲਾਂ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜੇ ਸੁੰਦਰ ਦੀਵਾਨ ਵਿਚ ਭਾਈ ਸੰਤੋਖ ਸਿੰਘ ਚੋਗਾਵਾਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕੀਰਤਨ ਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ | ਇਸ ਮੌਕੇ ਬਾਬਾ ਰਾਜਨ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਚਾਹ ਪਕੌੜਿਆਂ ਸਮੇਤ ਕਈ ਸਵਾਦੀ ਪਕਵਾਨਾਂ ਦੇ ਲੰਗਰ ਅਤੁੱਟ ਵਰਤੇ | ਇਸ ਮੌਕੇ ਸਰਪੰਚ ਦਲਜੀਤ ਸਿੰਘ ਜੀਤ ਜੌਹਲ, ਸਾਬਕਾ ਸਰਪੰਚ ਹਰਦੀਪ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਸੱਜਣ ਸਿੰਘ, ਪਰਮਜੀਤ ਸਿੰਘ ਖਾਲਸਾ ਸਰੀਏ ਵਾਲੇ, ਬਾਬਾ ਨਿਰਮਲ ਸਿੰਘ ਨਿਹੰਗ, ਬਾਬਾ ਸ਼ਿਵਰਾਜ ਸਿੰਘ, ਮਨਵੀਰ ਸਿੰਘ ਭਰਤਪੁਰੀਆ, ਸਤਨਾਮ ਸਿੰਘ, ਅਜੇ ਪ੍ਰਤਾਪ ਸਿੰਘ, ਹਰਪਾਲ ਸਿੰਘ ਠੱਠਾ, ਬਲਦੇਵ ਸਿੰਘ ਠੱਠਾ, ਗੁਰਜੀਤ ਸਿੰਘ ਠੱਠਾ, ਬਾਬਾ ਭੁਪਿੰਦਰ ਸਿੰਘ ਸੌੜੀਆਂ, ਰਣਜੀਤ ਸਿੰਘ ਟਪਿਆਲਾ, ਕੁਲਵੰਤ ਸਿੰਘ ਭਿੱਟੇਵੱਡ, ਸਤਨਾਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਦਾਰੰਗ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਅੰਬੇਡਕਰ ਜੈਅੰਤੀ ਮਨਾਈ <br/>
Ad Position 24