12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਨੌਜਵਾਨ ਦੀ ਮੌਤ ਤੋਂ ਬਾਅਦ ਵਾਰਿਸਾਂ ਨੇ ਘੇਰਿਆ ਹਸਪਤਾਲ <br/>

Ad Position 21
No active advertisement
ਅਜੀਤ ਡੈਸਕ 15-04-2026
ਰਾਮ ਤੀਰਥ, 14 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਸੜਕ ਹਾਦਸੇ 'ਚ ਜ਼ਖ਼ਮੀ ਹੋਏ ਪਿੰਡ ਬਲੱਗਣ ਦੇ ਨੌਜਵਾਨ ਅਵਤਾਰ ਸਿੰਘ (34) ਪੁੱਤਰ ਨਿਰੰਜਨ ਸਿੰਘ ਦੀ ਹੋਪ ਹਸਪਤਾਲ, ਨੇੜੇ ਕੋਹਾਲੀ, ਚੋਗਾਵਾਂ-ਰਾਮ ਤੀਰਥ ਰੋਡ ਵਿਖੇ ਮੌਤ ਹੋਣ ਤੋਂ ਬਾਅਦ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਹਸਪਤਾਲ ਨੂੰ ਘੇਰਾ ਪਾ ਲਿਆ ਅਤੇ ਦੋਸ਼ ਲਾਏ ਕਿ ਉਨ੍ਹਾਂ ਦੇ ਨੌਜਵਾਨ ਦੀ ਮੌਤ ਡਾਕਟਰਾਂ ਦੀ ਅਣਗਹਿਲੀ ਕਾਰਨ ਹੋਈ ਹੈ, ਕਿਉਂਕਿ ਡਾਕਟਰਾਂ ਵਲੋਂ ਉਸ ਦਾ ਸਹੀ ਢੰਗ ਨਾਲ ਇਲਾਜ ਨਹੀਂ ਕੀਤਾ ਗਿਆ | ਮਿ੍ਤਕ 2 ਛੋਟੇ-ਛੋਟੇ ਬੱਚਿਆਂ ਦਾ ਬਾਪ ਸੀ | ਮਿ੍ਤਕ ਨੌਜਵਾਨ ਅਵਤਾਰ ਸਿੰਘ ਦੇ ਮਾਮਾ ਤਰਲੋਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਾਣਜਾ ਜੋ ਕਿ ਰਾਜ ਮਿਸਤਰੀ ਦਾ ਕੰਮ ਕਰਦਾ ਸੀ, 1 ਅਪ੍ਰੈਲ ਨੂੰ ਆਪਣੀ ਪਤਨੀ ਨਾਲ ਬੱਚਿਆਂ ਨੂੰ ਸਕੂਲ ਦਾਖਲ ਕਰਵਾਉਣ ਲਈ ਜਾ ਰਿਹਾ ਸੀ ਕਿ ਉਸ ਦੇ ਮੋਟਰਸਾਈਕਲ ਦੀ ਪਿੰਡ ਕੋਟਲਾ ਡੂਮ ਦੇ ਭੱਠੇ ਕੋਲ ਇਕ ਆਟੋ ਨਾਲ ਟੱਕਰ ਹੋ ਗਈ, ਜਿਸ ਵਿਚ ਪਤੀ ਪਤਨੀ ਜ਼ਖਮੀ ਹੋ ਗਏ | ਪਤੀ-ਪਤਨੀ ਨੂੰ ਤੁਰੰਤ ਹੋਪ ਹਸਪਤਾਲ ਵਿਚ ਵਿਖੇ ਲਿਜਾਇਆ ਗਿਆ | ਪਤਨੀ ਨੂੰ ਮਾਮੂਲੀ ਸੱਟਾਂ ਸਨ, ਜਦੋਂਕਿ ਅਵਤਾਰ ਸਿੰਘ ਦੇ ਸਿਰ ਅਤੇ ਲੱਤ ਤੇ ਜਿਆਦਾ ਸੱਟ ਹੋਣ ਕਰਕੇ ਉਸ ਨੂੰ ਦਾਖਲ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ 4 ਅਪ੍ਰੈਲ ਨੂੰ ਡਾਕਟਰਾਂ ਵਲੋਂ ਅਵਤਾਰ ਸਿੰਘ ਨੂੰ ਵੀ ਛੁੱਟੀ ਦੇ ਦਿੱਤੀ ਗਈ ਪਰ ਘਰ ਜਾ ਕੇ ਉਸਦੀ ਹਾਲਤ ਹੋਰ ਵੀ ਵਿਗੜ ਗਈ, ਉਸ ਨੂੰ ਦੁਬਾਰਾ ਫਿਰ ਹਸਪਤਾਲ ਦਾਖਲ ਕਰਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ | ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਕਿ ਡਾਕਟਰਾਂ ਵਲੋਂ ਬਿਲਕੁਲ ਵੀ ਮਰੀਜ਼ ਦੀ ਕੋਈ ਪ੍ਰਵਾਹ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਇਲਾਜ ਵਿਚ ਕੀਤੀ ਅਣਗਹਿਲੀ ਹੀ ਮਰੀਜ਼ ਦੀ ਮੌਤ ਦਾ ਕਾਰਨ ਬਣੀ ਹੈ | ਪਰਿਵਾਰ ਵਾਲਿਆਂ ਦੇ ਸੱਦੇ ਤੇ ਨੇੜੇ ਦੇ ਪਿੰਡਾਂ ਵਿਚੋਂ ਬਹੁਤ ਸਾਰੇ ਲੋਕ ਹਸਪਤਾਲ ਵਿਚ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਵੀ ਬੁਲਾ ਲਿਆ ਗਿਆ | ਪਰਿਵਾਰ ਨੇ ਮੰਗ ਕੀਤੀ ਕਿ ਦੋਸ਼ੀ ਡਾਕਟਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ | ਇਹ ਵੀ ਪਤਾ ਲੱਗਾ ਹੈ ਕਿ ਪੁਲਿਸ ਥਾਣਾ ਲੋਪੋਕੇ ਤੋਂ ਆਏ ਪੁਲਿਸ ਅਧਿਕਾਰੀ ਡਾਕਟਰ ਨੂੰ ਆਪਣੇ ਨਾਲ ਥਾਣਾ ਲੋਪੋਕੇ ਵਿਖੇ ਲੈ ਗਏ ਹਨ, ਜਿੱਥੇ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਵੱਖ-ਵੱਖ ਸਕੂਲਾਂ 'ਚ ਵਿਸਾਖੀ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਕਿਸਾਨ ਦਲਜੀਤ ਸਿੰਘ ਦੇ ਘਰ 'ਤੇ ਅਣਪਛਾਤਿਆਂ ਵਲੋਂ ਫਾਇਰਿੰਗ <br/>
Ad Position 24