12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਵੱਖ-ਵੱਖ ਸਕੂਲਾਂ 'ਚ ਵਿਸਾਖੀ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 15-04-2026

ਬਾਬਾ ਬਕਾਲਾ ਸਾਹਿਬ, 14 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਅਤੇ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਤਿਉਹਾਰ 'ਚ ਬੜੇ ਹੀ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਦੀਵਾਨ ਸਜਾਇਆ ਗਿਆ | ਇਸ ਸਮਾਗਮ 'ਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਨੇ ਭਾਵਪੂਰਵਕ ਹਿੱਸਾ ਲਿਆ | ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ, ਇਸ ਤੋਂ ਬਾਅਦ ਸਮੂਹ ਬੱਚਿਆਂ ਦੀ ਚੰਗੀ ਸਿਹਤ, ਉੱਚੀ ਸਿੱਖਿਆ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ 'ਤੇ ਬੱਚਿਆਂ ਵਲੋਂ ਵੀ ਵਿਸਾਖੀ ਦੇ ਇਤਿਹਾਸ ਅਤੇ ਖਾਲਸਾ ਪੰਥ ਦੀ ਸਥਾਪਨਾ ਨਾਲ ਸੰਬੰਧਿਤ ਵਿਚਾਰ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਵਿਦਿਆਰਥੀਆਂ ਨੂੰ 10ਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਉਪਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਸੱਚਾਈ, ਹਿੰਮਤ ਅਤੇ ਸੇਵਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਅੰਤ ਵਿਚ, ਸਕੂਲ ਦੇ ਐੱਮ. ਡੀ. ਪਿ੍ੰ: ਕੁਲਬੀਰ ਸਿੰਘ ਮਾਨ, ਪਿ੍ੰ: ਹਰਵਿੰਦਰ ਕੌਰ ਅਤੇ ਸਾਰੇ ਸਟਾਫ਼ ਅਤੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਦਿਲੋਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਅਤੇ ਸਭ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ |
ਨਿਪਸ ਬੁਤਾਲਾ ਵਿਖੇ ਖਾਲਸਾ ਪੰਥ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਮਨਾਇਆ :
ਨਿਊ ਇੰਡੀਅਨ ਪਬਲਿਕ ਸਕੂਲ ਬਤਾਲਾ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਆ ਹੋਇਆ ਖਾਲਸਾ ਪੰਥ ਸਾਜਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰੇ ਬੱਚਿਆਂ ਵਲੋਂ ਜਪੁਜੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਗਾਇਨ ਕੀਤੇ ਗਏ, ਕਵੀਸ਼ਰੀ ਅਤੇ ਧਾਰਮਿਕ ਕਵਿਤਾਵਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਹਰ ਕਲਾਸ ਦੇ ਬੱਚਿਆਂ ਨੇ ਭਾਗ ਲਿਆ | ਬੱਚਿਆਂ ਵਲੋਂ ਖਾਲਸਾ ਪੰਥ ਸਾਜਨਾ ਦਿਵਸ ਦੇ ਇਤਿਹਾਸ ਸੰਬੰਧਿਤ ਲੈਕਚਰ ਵੀ ਪੇਸ਼ ਕੀਤੇ ਗਏ | ਜ਼ਲਿ੍ਹਆਂ ਵਾਲੇ ਬਾਗ ਦੇ ਕਾਂਡ ਨੂੰ ਦਰਸਾਉਂਦਾ ਹੋਇਆ ਵਿਸਾਖੀ ਸੰਬੰਧਿਤ ਇਕ ਨਾਟਕ ਵੀ ਪੇਸ਼ ਕੀਤਾ ਗਿਆ | ਸਕੂਲ ਦੇ ਵਾਈਸ ਪਿ੍ੰਸੀਪਲ ਅਮਨਪਾਲ ਸਿੰਘ ਅਤੇ ਡਾਇਰੈਕਟਰ ਮਨਪ੍ਰੀਤ ਸਿੰਘ ਟੱਕਰ ਨੇ ਬੱਚਿਆਂ ਨੂੰ ਖਾਲਸਾ ਪੰਥ ਸਾਜਨਾ ਦਿਵਸ ਸੰਬੰਧਿਤ ਇਤਿਹਾਸ ਉੱਪਰ ਚਾਨਣਾ ਪਾਇਆ | ਅੰਤ ਵਿਚ ਸਕੂਲ ਮੈਨੇਜਮੈਂਟ ਦੇ ਪ੍ਰਧਾਨ ਕੁਲਬੀਰ ਸਿੰਘ ਮਾਨ ਨੇ ਸਾਰਿਆਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦੇ ਹੋਏ ਸਮੂਹ ਸਟਾਫ ਦਾ ਬਹੁਤ ਧੰਨਵਾਦ ਕੀਤਾ ਜਿਨ੍ਹਾਂ ਦੀ ਅਣਥੱਕ ਮਿਹਨਤ ਨਾਲ ਇਹ ਪ੍ਰੋਗਰਾਮ ਉਲੀਕਿਆ ਗਿਆ | ਇਸ ਮੌਕੇ ਕੋਆਰਡੀਨੇਟਰ ਗੁਰਵਿੰਦਰ ਕੌਰ ਪੱਡਾ ਅਤੇ ਕੋਆਰਡੀਨੇਟਰ ਅਮਨਦੀਪ ਕੌਰ ਵੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਨੌਜਵਾਨ ਦੀ ਮੌਤ ਤੋਂ ਬਾਅਦ ਵਾਰਿਸਾਂ ਨੇ ਘੇਰਿਆ ਹਸਪਤਾਲ <br/>
Ad Position 24