12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਮੌਕੇ ਸਮਾਗਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 15-04-2026
ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ
ਮਜੀਠਾ,14 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸਕੂਲ ਮੈਨੇਜ਼ਮੈਂਟ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਖਾਲਸੇ ਦਾ ਸਾਜਨਾ ਦਿਵਸ ਅਤੇ ਸਕੂਲ ਦਾ 9ਵਾਂ ਸਥਾਪਨਾ ਦਿਵਸ ਸਕੂਲ ਮੈਨੇਜ਼ਮੈਂਟ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ | ਸਕੂਲ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਉਪਰੰਤ ਵਿਦਿਆਰਥੀਆਂ ਵਲੋਂ ਅਧਿਆਪਕ ਰਾਮ ਸਰੂਪ ਦੀ ਨਿਰਦੇਸ਼ਨਾ ਵਿਚ ਰਾਗਾਂ 'ਤੇ ਆਧਾਰਿਤ ਮਨੋਹਰ ਗੁਰਬਾਣੀ ਕੀਰਤਨ ਕੀਤਾ ਗਿਆ | ਇਸ ਸਮਾਗਮ ਵਿਚ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਜਿਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕਰਦੇ ਹੋਏ ਸਕੂਲ ਦੀਆਂ ਪ੍ਰਾਪਤੀਆਂ ਗਿਣਾਈਆਂ ਅਤੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂੰ ਕਰਾਇਆ | ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਖਾਲਸਾ ਸਾਜਨਾ ਦਿਵਸ ਦੀ ਮਹਾਨਤਾ ਸੰਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ | ਇਸ ਸਮਾਗਮ ਵਿਚ ਮੁੱਖ ਪ੍ਰਬੰਧਕ ਹਰਜਿੰਦਰਪਾਲ ਕੌਰ, ਡਾਇਰੈਕਟਰ ਅਮਨਦੀਪ ਕੌਰ ਥਿੰਦ, ਅਮਰਪ੍ਰੀਤ ਕੌਰ ਪਿ੍ੰ: ਜੰਡਿਆਲਾ ਗੁਰੂ, ਮਿਨਾਕਸ਼ੀ ਤ੍ਰੇਹਨ ਪਿ੍ੰ: ਮਜੀਠਾ, ਵਾਈਸ ਪਿ੍ੰ: ਸ਼ਿਖਾ ਵਲੋਂ ਵੀ ਮਾਪਿਆਂ ਅਤੇ ਬੱਚਿਆਂ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਸਮਾਗਮ ਵਿਚ ਬਲਾਕ ਕਾਂਗਰਸ ਪ੍ਰਧਾਨ ਕੌਂਸਲਰ ਨਵਦੀਪ ਸਿੰਘ ਸੋਨਾ, ਸੀਨੀਅਰ ਕਾਗਰਸੀ ਆਗੂ ਕੌਂਸਲਰ ਪਰਮਜੀਤ ਸਿੰਘ ਪੰਮਾ ਪ੍ਰਧਾਨ ਵੀ ਸਾਥੀਆਂ ਸਮੇਤ ਸ਼ਾਮਿਲ ਹੋਏ | ਸੰਗਤਾਂ ਵਾਸਤੇ ਠੰਡੇ ਤੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਦੇ ਅਤੁੱਟ ਲੰਗਰ ਲਗਾਏ ਗਏ |
ਈਸਾਪੁਰ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਸਮਾਗਮ
ਓਠੀਆਂ, (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਈਸਾਪੁਰ ਦੇ ਇਤਿਹਾਸਿਕ ਗੁਰਦੁਆਰਾ ਨਿਰਮਲੇ ਸੰਤ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਵਿਸਾਖੀ ਦਾ ਪਵਿੱਤਰ ਦਿਹਾੜਾ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਤੇ ਗ੍ਰੰਥੀ ਭਾਈ ਸਰਬਜੀਤ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਦੀਵਾਨ ਹਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵਿਸਰ ਭਾਈ ਹਰਜੀਤ ਸਿੰਘ ਜੀ ਆਸਟ੍ਰੇਲੀਆ, ਭਾਈ ਸੰਦੀਪ ਸਿੰਘ, ਭਾਈ ਦਲਜੀਤ ਸਿੰਘ ਅਤੇ ਹੋਰ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਗਏ | ਇਸ ਮੌਕੇ ਤੇ ਇਲਾਕੇ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ |
ਛਾਪਾ ਰਾਮ ਸਿੰਘ ਵਿਖੇ
ਨਵਾਂ ਪਿੰਡ, (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦਾਂ ਸਾਹਿਬ, ਛਾਪਾ ਰਾਮ ਸਿੰਘ ਸਮੂਹ 'ਚ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਉਪਰੰਤ ਛੋਟੇ ਬੱਚਿਆਂ ਤੇ ਨੌਜਵਾਨਾਂ ਦੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ, 'ਚ ਛੋਟਿਆਂ 'ਚੋਂ ਗੁਰਨੂਰ ਸਿੰਘ, ਖੁਸ਼ਪ੍ਰੀਤ ਸਿੰਘ, ਬਵਨਜੋਤ ਸਿੰਘ ਤੇ ਵੱਡਿਆਂ 'ਚੋਂ ਦਿਲਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ ਤੇ ਵੰਸ਼ਪ੍ਰੀਤ ਸਿੰਘ ਵਲੋਂ ਕ੍ਰਮਵਾਰ ਪਹਿਲਾ, ਦੂਸਰਾ ਤੇ ਸਥਾਨ ਪ੍ਰਾਪਤ ਕੀਤਾ ਗਿਆ, ਜਿਨ੍ਹਾਂ ਨੂੰ ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ, ਗ੍ਰੰਥੀ ਸਿੰਘ ਭਾਈ ਗੁਰਪ੍ਰੀਤ ਸਿੰਘ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਤਾਰ, ਟ੍ਰਾਫੀ ਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਤੋਂ ਇਲਾਵਾ ਸਮੂਹ ਭਾਗਰਥੀਆਂ, ਸਹਿਜ ਪਾਠ ਤੇ ਗੁਰਬਾਣੀ ਪੜ੍ਹਨ ਵਾਲਿਆਂ ਨੂੰ ਸਨਮਾਨਿਆ ਗਿਆ | ਇਸ ਮੌਕੇ ਪ੍ਰਧਾਨ ਹਰਿੰਦਰ ਸਿੰਘ ਲਾਲੀ, ਹਰਪ੍ਰੀਤ ਸਿੰਘ ਸਕੱਤਰ, ਮਨਦੀਪ ਸਿੰਘ ਖ਼ਜ਼ਾਨਚੀ, ਤਰਲੋਚਨ ਸਿੰਘ, ਹਰਜੀਤ ਸਿੰਘ, ਸਰਦੂਲ ਸਿੰਘ, ਦਲਬੀਰ ਸਿੰਘ, ਤਰਸਪਾਲ ਸਿੰਘ, ਸੁਰਿੰਦਰ ਸਿੰਘ, ਸੁਖਮਨਦੀਪ ਸਿੰਘ, ਕਿਰਪਾਲ ਸਿੰਘ, ਗੁਰਮੇਜ ਸਿੰਘ, ਪਲਵਿੰਦਰ ਸਿੰਘ (ਸਾਰੇ ਮੈਂਬਰ), ਭਾਈ ਹਿੰਮਤ ਸਿੰਘ ਗ੍ਰੰਥੀ ਸਿੰਘ ਗੁ. ਮੀਰੀ ਪੀਰੀ ਕੋਟਮਿਤ ਸਿੰਘ ਅੰਮਿ੍ਤਸਰ, ਮੁੱਖ ਸੇਵਾਦਾਰ ਸ਼ੇਰੇ ਪੰਜਾਬ ਸਿੰਘ, ਤਸਵੀਰ ਸਿੰਘ, ਭਗਵਾਨ ਸਿੰਘ, ਕਸ਼ਮੀਰ ਸਿੰਘ, ਜਸਪ੍ਰੀਤ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਸ੍ਰੀ ਦਸਮੇਸ਼ ਸੀਨੀ: ਸੈਕੰ: ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਵਿਖੇ
ਮਜੀਠਾ, (ਮਨਿੰਦਰ ਸਿੰਘ ਸੋਖੀ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਵਿਖੇ ਸਕੂਲ ਪਿ੍ੰ: ਵਿਨੋਦ ਸ਼ਰਮਾ ਦੀ ਅਗਵਾਈ ਵਿਚ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ | ਸਕੂਲ ਦੇ ਵਿਦਿਆਰਥੀਆਂ ਵਲੋਂ ਆਈਆਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਗਈ | ਪਿ੍ੰ: ਵਿਨੋਦ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਦਿਹਾੜੇ ਦੀ ਮਹਾਨਤਾ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਿਸ ਤਰ੍ਹਾਂ ਸਮਾਜ ਵਿਚ ਫੈਲੇ ਅੱਤਿਆਚਾਰ ਅਤੇ ਜੁਲਮ ਦਾ ਟਾਕਰਾ ਕਰਨ ਵਾਸਤੇ ਸਿੱਖਾਂ ਨੂੰ ਇਕ ਨਿਵੇਕਲਾ ਰੂਪ ਦੇ ਕੇ ਖਾਲਸਾ ਸਾਜਿਆ ਜਿਹੜਾ ਕਿ ਵੇਖਣ ਵਿਚ ਵੱਖਰੇ ਰੂਪ ਵਿਚ ਦਿਖਾਈ ਦਿੰਦਾ ਸੀ | ਉਨ੍ਹਾਂ ਦੱਸਿਆ ਕਿ ਗੁਰੂ ਜੀ ਨੇ ਜਾਤ-ਪਾਤ, ਛੂਤ ਛਾਤ, ਵੈਰ ਵਿਰੋਧ ਅਤੇ ਭਿੰਨ ਭੇਦ ਦਾ ਖਾਤਮਾ ਕਰਨ ਵਾਸਤੇ ਖਾਲਸੇ ਦੀ ਸਾਜਨਾ ਕੀਤੀ ਅਤੇ ਮਾਨਵਤਾ ਦਾ ਭਲਾ ਕਰਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਵਿਦਿਆਰਥੀਆਂ ਨੇ ਜੱਟਾ ਆਈ ਵਿਸਾਖੀ ਦੇ ਗੀਤ ਗਾਏ ਅਤੇ ਗਿੱਧਾ ਭੰਗੜਾ ਵੀ ਪੇਸ਼ ਕੀਤਾ | ਇਸ ਮੌਕੇ ਪਿ੍ੰ: ਵਿਨੋਦ ਸ਼ਰਮਾ ਦੇ ਨਾਲ ਪਿ੍ੰ: ਜੋਗਾ ਸਿੰਘ ਅਠਵਾਲ, ਪਿ੍ਤਪਾਲ ਸਿੰਘ, ਇਕਬਾਲ ਸਿੰਘ, ਕਵਲਜੀਤ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਕੌਰ, ਸੁਰਿੰਦਰ ਕੌਰ, ਹਰਦੀਪ ਕੌਰ, ਗੁਰਬਿੰਦਰਜੀਤ ਕੌਰ, ਸਮੇਤ ਸਕੂਲ ਦੇ ਬਾਕੀ ਸਟਾਫ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ |
ਓਠੀਆਂ ਵਿਖੇ
ਓਠੀਆਂ, (ਗੁਰਵਿੰਦਰ ਸਿੰਘ ਛੀਨਾ)-ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਪਿੰਡਾਂ ਦੀਆਂ ਸੰਗਤਾਂ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾ ਰਹੀਆਂ ਹਨ | ਸੰਗਤਾਂ ਗੁਰਦੁਆਰਿਆਂ ਵਿਚ ਨਤਮਸਤਕ ਹੋ ਰਹੀਆਂ ਹਨ ਆਪਣੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਦੀਆਂ ਅਰਦਾਸਾਂ ਕਰ ਰਹੀਆਂ ਹਨ | ਜਿਸ ਦੇ ਤਹਿਤ ਕਸਬਾ ਓਠੀਆਂ ਦੇ ਦੁਕਾਨਦਾਰਾਂ ਅਤੇ ਪਿੰਡ ਦੀਆਂ ਸੰਗਤਾਂ ਵਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਸੰਗਤਾਂ ਲਈ ਤਰ੍ਹਾਂ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏੇ | ਲੰਗਰ ਦੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਸਤਿਨਾਮ ਸ੍ਰੀ ਵਾਹਿਗੁਰੂ ਸਾਹਿਬ ਜੀ ਦਾ ਜਾਪ ਕਰਦਿਆਂ ਬੜੇ ਅਦਬ ਸਤਿਕਾਰ ਨਾਲ ਲੰਗਰ ਛਕਾਇਆ ਜਾ ਰਿਹਾ | ਸਮੂੰਹ ਦੁਕਾਨਦਾਰਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਲੰਗਰ ਦੀ ਸੇਵਾ ਕੀਤੀ ਜਾ ਰਹੀ ਇਸ ਮੌਕੇ ਤੇ ਸਮੂਹ ਦੁਕਾਨਦਾਰ ਅਤੇ ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ |
ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗਗੋਮਾਹਲ ਵਿਖੇ
ਗਗੋਮਾਹਲ, (ਬਲਵਿੰਦਰ ਸਿੰਘ ਸੰਧੂ)-ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗਗੋਮਾਹਲ ਵਿਖੇ ਖਾਲਸਾ ਪੰਥ ਦਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਖੁੱਲੇ੍ਹ ਪੰਡਾਲ ਅੰਦਰ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਸਿੱਖ ਪੰਥ ਦੇ ਸਿਰਮੌਰ ਰਾਗੀ ਅਜਮੇਰ ਸਿੰਘ ਚੰਨ, ਭਾਈ ਕੁਲਵੰਤ ਸਿੰਘ, ਭਾਈ ਕੁਲਦੀਪ ਸਿੰਘ ਪੱਟੀ, ਪ੍ਰਚਾਰਕ ਭਾਈ ਇੰਦਰਜੀਤ ਸਿੰਘ, ਢਾਡੀ ਬਲਵੰਤ ਸਿੰਘ ਆਜ਼ਾਦ, ਕਵੀਸ਼ਰ ਭਾਈ ਮਲਕੀਤ ਸਿੰਘ, ਕਵੀਸ਼ਰ ਭਾਈ ਹਰਵੰਤ ਸਿੰਘ, ਕਥਾਵਾਚਕ ਸਤਵੰਤ ਸਿੰਘ ਮੰਜੀ ਸਾਹਿਬ ਵਾਲਿਆਂ ਵਲੋਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਾ ਕੇ ਅੰਮਿ੍ਤਧਾਰੀ ਹੋ ਕੇ ਗੁਰੂ ਵਾਲੇ ਬਣਨ ਲਈ ਕਿਹਾ ਸਮਾਪਤੀ ਮੌਕੇ ਬਾਬਾ ਸੁਰਜੀਤ ਸਿੰਘ ਵਲੋਂ ਜਥਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਇਸ ਸਮੇਂ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਇਸੇ ਤਰ੍ਹਾਂ ਸਰਹੱਦੀ ਖੇਤਰ ਦੇ ਪਿੰਡ ਸੂਫੀਆਂ, ਚਾੜਪੁਰ, ਕੋਟ ਰਜਾਦਾ, ਲੰਘੋ ਮਾਹਲ, ਅੱਬੂ ਸੈਦ, ਅਹਿਮਦ ਮੰਦਰਾਂ ਵਾਲਾ, ਅਵਾਨ, ਥੋਬਾ, ਮਲਕਪੁਰ, ਦਰੀਆ ਮੂਸਾ ਆਦਿ ਪਿੰਡਾਂ ਵਿਚ ਵੀ ਖਾਲਸਾ ਪੰਥ ਦਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਬਣਾਇਆ ਗਿਆ | ਸਮਾਗਮ ਦੌਰਾਨ ਗੁਰਕਰਨ ਸਿੰਘ, ਗੁਰਮੀਤ ਸਿੰਘ ਹੈਪੀ, ਜਗਦੀਪ ਸਿੰਘ, ਬਲਵਿੰਦਰ ਸਿੰਘ ਫੋਰਮੈਨ, ਰਾਮ ਸਿੰਘ ਕਰਿਆਨੇ ਵਾਲੇ, ਡਾਕਟਰ ਮਨੀਸ਼ ਸਮੀ, ਗੁਰਪ੍ਰੀਤ ਸਿੰਘ, ਰੌਣਕੀ, ਆਸ਼ੂ ਆਦਿ ਨੇ ਵਿਸ਼ੇਸ਼ ਸੇਵਾਵਾਂ ਨਿਭਾਈਆਂ |
ਤਪ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਬਾਬਾ ਹੰਦਾਲ ਜੀ ਵਿਖੇ
ਜੰਡਿਆਲਾ ਗੁਰੂ, (ਹਰਜਿੰਦਰ ਸਿੰਘ ਕਲੇਰ)-ਤਪ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਬਾਬਾ ਹੰਦਾਲ ਜੀ ਵਿਖੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਸੰਤ ਬਾਬਾ ਪਰਮਾਨੰਦ ਵਲੋਂ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਦੌਰਾਨ ਰਾਗੀ ਅਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਵਿਸਾਖੀ ਦੇ ਇਤਿਹਾਸ ਨਾਲ ਜਾਣੂ ਕਰਵਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਅਜੇਪਾਲ ਸਿੰਘ ਮੀਰਾਂਕੋਟ ਨੇ ਵੀ ਹਾਜ਼ਰੀ ਭਰੀ ਅਤੇ ਗੁਰੂ ਘਰ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਵਿਸਾਖੀ ਦੇ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ | ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ, ਕੁਲਦੀਪ ਸਿੰਘ ਮੱਲੀ, ਜਸਜੀਤ ਸਿੰਘ, ਹਲਕਾ ਇੰਚਾਰਜ ਅਕਾਲੀ ਦਲ, ਸੰਦੀਪ ਸਿੰੰਘ ਏ.ਆਰ., ਸੁਵਿੰਦਰ ਸਿੰਘ ਚੰਦੀ, ਸੁਭਾਸ਼ ਚੌਧਰੀ, ਸਿਕੰਦਰ ਸਿੰਘ ਚਾਹਲ, ਗੁਲਜ਼ਾਰ ਸਿੰਘ ਧੀਰੇਕੋਟ, ਡਾ. ਲਖਬੀਰ ਸਿੰਘ ਗਿੱਲ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ 'ਖਾਲਸਾ ਸਾਜਨਾ ਦਿਵਸ' ਮਨਾਇਆ <br/> ਅਗਲੀ ਖ਼ਬਰ ਦਿਲਬਾਗ ਸਿੰਘ ਵਡਾਲਾ ਜੌਹਲ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਜਨਰਲ ਸਕੱਤਰ ਨਿਯੁਕਤ <br/>
Ad Position 24