03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀ: ਸੈਕੰ: ਸਕੂਲ ਰਸੂਲਪੁਰ ਕਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 16-04-2026
ਨਵਾਂ ਪਿੰਡ, 15 ਅਪ੍ਰੈਲ (ਜਸਪਾਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਸੂਲਪੁਰ ਕਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਬੜੀ ਧੂਮ ਧਾਮ ਨਾਲ ਮਨਾਈ ਗਈ | ਪ੍ਰੋਗਰਾਮ ਦੀ ਸ਼ੁਰੂਆਤ 7ਵੀਂ, 8ਵੀਂ ਤੇ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ 'ਵਾਹ ਵਾਹ ਗੋਬਿੰਦ ਸਿੰਘ, ਆਪੇ ਗੁਰ ਚੇਲਾ' ਸ਼ਬਦ ਗਾਇਨ ਨਾਲ ਹੋਈ | 9ਵੀਂ ਦੇ ਅਭਿਨੂਰ ਸਿੰਘ ਤੇ 7ਵੀਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਕਵੀਸ਼ਰੀ ਪੇਸ਼ ਕੀਤੀ ਗਈ | 5ਵੀਂ ਦੇ ਹਰਸ਼ਪ੍ਰੀਤ ਸਿੰਘ ਵਲੋਂ ਖ਼ਾਲਸਾ ਸਿਰਜਨਾ ਦਿਵਸ 'ਤੇ ਸ਼ਾਨਦਾਰ ਕਵਿਤਾ ਪੇਸ਼ ਕੀਤੀ ਗਈ | 6ਵੀਂ ਤੇ 8ਵੀਂ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ ਪੇਸ਼ ਕੀਤਾ ਗਿਆ | 11ਵੀਂ ਦੀਆਂ ਵਿਦਿਆਰਥਣਾਂ ਵਲੋਂ ਵਿਸਾਖੀ ਨਾਲ ਸੰਬੰਧਿਤ ਸ਼ਾਨਦਾਰ ਗੀਤ ਪੇਸ਼ ਕੀਤਾ ਗਿਆ | ਅਖੀਰ ਪਿ੍ੰ ਮਨਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਵਰ੍ਹੇ ਤੇ ਵਿਸਾਖੀ ਦੀਆਂ ਵਧਾਈਆਂ ਦਿੰਦੇ ਹੋਏ ਖ਼ਾਲਸਾ ਸਿਰਜਨਾ ਦੇ ਇਤਿਹਾਸ ਬਾਰੇ ਬੜੇ ਸਰਲ ਤੇ ਵਿਸਥਾਰ 'ਚ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸੁੰਦਰ ਦਸਤਾਰ ਸਜਾਉਣ ਮੁਕਾਬਲੇ ਦੇ ਪਹਿਲੇ ਤੇ ਦੂਜੇ ਸਥਾਨ 'ਤੇ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਾਈਸ ਪਿ੍ੰ. ਮਨਪ੍ਰੀਤ ਕੌਰ ਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਇਕ ਅਪ੍ਰੈਲ ਤੋਂ ਹਜ਼ਾਰ ਰੁਪਏ ਦੇਣ ਦੇ ਕੀਤੇ ਦਾਅਵੇ ਹੋਏ ਠੁੱਸ : ਮਜੀਠ... ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੀ ਖੁਸ਼ਬੂ ਨੇ ਐੱਮ.ਐਸ.ਸੀ. 'ਚ ਪਹਿਲਾ ਸਥਾਨ ਪ੍ਰਾਪਤ ਕੀਤਾ <br/>
Ad Position 24