03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

-ਮਾਮਲਾ ਪਿੰਡ ਕੋਹਾਲੀ ਵਿਖੇ ਨੌਜਵਾਨ ਨੂੰ ਗੋਲੀ ਮਾਰਨ ਦਾ- ਅੱਠ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੋਸ਼ੀਆਂ ਨੂੰ ਕਾਬੂ ਨਹੀਂ ਕਰ ਸਕੀ <br/>

Ad Position 21
No active advertisement
ਅਜੀਤ ਡੈਸਕ 16-04-2026
ਰਾਮ ਤੀਰਥ, 15 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਅਗਸਤ 2025 'ਚ ਗੋਲੀ ਮਾਰ ਕੇ ਜ਼ਖ਼ਮੀ ਕੀਤਾ ਨੌਜਵਾਨ ਮਨਰੂਪ ਸਿੰਘ ਪੁੱਤਰ ਗੁਰਪਾਲ ਸਿੰਘ, ਵਾਸੀ ਕੋਹਾਲੀ ਪੂਰੀ ਤਰ੍ਹਾਂ ਅੰਗਹੀਣ ਹੋ ਗਿਆ ਹੈ, ਜਿਸ ਦਾ ਹੇਠਲਾ ਧੜ ਕੰਮ ਨਹੀਂ ਕਰ ਰਿਹਾ ਅਤੇ ਉਹ ਅੱਜ-ਕੱਲ੍ਹ ਵੀਲ੍ਹ ਚੇਅਰ 'ਤੇ ਹੈ | ਲੋਪੋਕੇ ਪੁਲਿਸ ਨੇ ਰਣਜੀਤ ਸਿੰਘ ਰਾਣਾ, ਗੁਰਲਾਲ ਸਿੰਘ, ਜੋਬਨਪ੍ਰੀਤ ਸਿੰਘ, ਅਭੀਜੋਤ ਸਿੰਘ ਅਤੇ ਚਾਰ ਪੰਜ ਹੋਰ ਵਿਅਕਤੀਆਂ ਦੇ ਖਿਲਾਫ ਵੱਖ-ਵੱਖ ਧਰਾਵਾਂ ਅਧੀਨ ਪਰਚਾ ਦਰਜ ਕੀਤਾ ਸੀ, ਪਰ ਅੱਠ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਨਾਕਾਮ ਸਾਬਿਤ ਹੋਈ ਹੈ | ਜ਼ਖ਼ਮੀ ਨੌਜਵਾਨ ਦੇ ਪਿਤਾ ਗੁਰਪਾਲ ਸਿੰਘ ਅਤੇ ਚਾਚਾ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਹਾਕਮ ਧਿਰ ਦੀ ਹਲਕਾ ਰਾਜਾਸਾਂਸੀ ਤੋਂ ਇੰਚਾਰਜ ਮੈਡਮ ਸੋਨੀਆ ਮਾਨ ਦੋਸ਼ੀਆਂ ਨੂੰ ਬਚਾ ਰਹੀ ਹੈ, ਜਿਸ ਕਰਕੇ ਪੁਲਿਸ ਦੋਸ਼ੀਆਂ ਨੂੰ ਹੱਥ ਨਹੀਂ ਪਾ ਰਹੀ | ਉਹ ਆਪਣੇ ਪੁੱਤਰ ਦੇ ਇਲਾਜ ਵਾਸਤੇ ਹੁਣ ਤੱਕ ਲੱਖਾਂ ਰੁਪਏ ਖਰਚ ਕਰ ਚੁੱਕੇ ਹਨ, ਪਰ ਉਸਦੀ ਸਿਹਤ ਵਿਚ ਕੋਈ ਸੁਧਾਰ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਇਨਸਾਫ ਲੈਣ ਵਾਸਤੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕਈ ਵਾਰ ਉਨ੍ਹਾਂ ਧਰਨੇ ਮੁਜ਼ਾਹਰੇ ਵੀ ਕੀਤੇ, ਪਰ ਪੁਲਿਸ ਟੱਸ ਤੋਂ ਮੱਸ ਨਹੀਂ ਹੋਈ | ਇਥੋਂ ਤੱਕ ਕਿ ਡੀ.ਸੀ. ਦਫਤਰ ਦਾ ਘਿਰਾਓ ਕਰਨ ਦੇ ਬਾਵਜੂਦ ਵੀ ਪੁਲਿਸ ਨੇ ਦੋਸ਼ੀਆਂ ਨੂੰ ਹੱਥ ਨਹੀਂ ਪਾਇਆ | ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਐੱਸ.ਐੱਚ.ਓ. ਸ਼ਮਸ਼ੇਰ ਸਿੰਘ ਨੂੰ ਫੋਨ ਵੀ ਕੀਤਾ ਗਿਆ, ਪਰ ਉਸ ਨੇ ਐੱਮ.ਐੱਲ.ਏ. ਦੇ ਫੋਨ ਦੀ ਵੀ ਪਰਵਾਹ ਨਹੀਂ ਕੀਤੀ | ਹੁਣ ਐੱਸ.ਐੱਚ.ਓ. ਸ਼ਮਸ਼ੇਰ ਸਿੰਘ ਦੀ ਬਦਲੀ ਹੋ ਗਈ ਹੈ ਅਤੇ ਉਨ੍ਹਾਂ ਦੀ ਜਗ੍ਹਾ ਨਵੇਂ ਐੱਸ.ਐੱਚ.ਓ. ਦਲਜੀਤ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਅੱਜ ਜਦੋਂ ਐੱਸ.ਐੱਚ.ਓ. ਦਲਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅੰਮਿ੍ਤਸਰ ਮੁੱਖ ਮੰਤਰੀ ਸਾਹਿਬ ਆ ਰਹੇ ਹਨ, ਇਸ ਕਰਕੇ ਉਹ ਵੀ.ਆਈ.ਪੀ. ਡਿਊਟੀ ਵਿਚ ਲੱਗੇ ਹੋਏ ਹਨ | ਪਰਿਵਾਰ ਵਾਲਿਆਂ ਇਹ ਵੀ ਕਿਹਾ ਕਿ ਉਨ੍ਹਾਂ 'ਤੇ ਰਾਜੀਨਾਵਾਂ ਕਰਨ ਲਈ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ | ਦੋਸ਼ੀ ਸ਼ਰੇਆਮ ਦਨਦਨਾਉਂਦੇ ਫਿਰ ਰਹੇ ਹਨ ਅਤੇ ਉਨ੍ਹਾਂ ਨੂੰ ਅਜੇ ਵੀ ਉਨ੍ਹਾਂ ਪਾਸੋਂ ਜਾਨ-ਮਾਲ ਦਾ ਖਤਰਾ ਹੈ | ਪਰਿਵਾਰ ਨੇ ਕਿਹਾ ਕਿ ਭਵਿੱਖ ਵਿਚ ਵੀ ਉਨ੍ਹਾਂ ਦਾ ਜੇਕਰ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਦੋਸ਼ੀਆਂ ਦੇ ਨਾਲ ਨਾਲ ਪੁਲਿਸ ਅਧਿਕਾਰੀ ਵੀ ਜ਼ਿੰਮੇਵਾਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਆਗੂਆਂ ਨੇ ਮੰਨਾ ਨਾਲ ਅਫਸੋਸ ਪ੍ਰਗਟਾਇਆ <br/> ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਇਕ ਅਪ੍ਰੈਲ ਤੋਂ ਹਜ਼ਾਰ ਰੁਪਏ ਦੇਣ ਦੇ ਕੀਤੇ ਦਾਅਵੇ ਹੋਏ ਠੁੱਸ : ਮਜੀਠ...
Ad Position 24