02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਈ. ਟੀ. ਓ. ਨੇ ਸਰਕਾਰੀ ਯੋਜਨਾਵਾਂ ਤਹਿਤ 3 ਕਰੋੜ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ <br/>

Ad Position 21
No active advertisement
ਅਜੀਤ ਡੈਸਕ 16-04-2026
ਜੰਡਿਆਲਾ ਗੁਰੂ, 15 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ/ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਜੰਡਿਆਲਾ ਗੁਰੂ ਖੇਤਰ ਦੇ ਨਿਵਾਸੀਆਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ 3 ਕਰੋੜ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ | ਮੰਤਰੀ ਸ. ਈ. ਟੀ. ਓ. ਵਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਜੰਡਿਆਲਾ ਗੁਰੂ ਦੇ 39 ਪਿੰਡਾਂ ਨੂੰ ਕਰੀਬ 2 ਕਰੋੜ 30 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵੰਡੀ ਗਈ | ਇਸ ਤੋਂ ਇਲਾਵਾ ਵਿਵੇਕੀ ਗ੍ਰਾਂਟ ਤਹਿਤ 15 ਪਿੰਡਾਂ ਨੂੰ 40 ਲੱਖ 50 ਹਜ਼ਾਰ ਰੁਪਏ ਅਤੇ ਨਗਰ ਕੌਂਸਲ ਜੰਡਿਆਲਾ ਗੁਰੂ ਲਈ ਲਗਭਗ 20 ਲੱਖ ਰੁਪਏ ਤੱਕ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਇਸਦੇ ਨਾਲ ਹੀ ਕੈਬਨਿਟ ਮੰਤਰੀ ਵਲੋਂ 'ਮੇਰਾ ਘਰ, ਮੇਰੇ ਨਾਮ' ਸਕੀਮ ਤਹਿਤ 107 ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ | ਇਸ ਤੋਂ ਇਲਾਵਾ ਕਰੀਬ 65 ਪਿੰਡਾਂ ਦੇ 386 ਲਾਭਪਾਤਰੀਆਂ ਨੂੰ ਕੱਚੇ ਮਕਾਨਾਂ ਦੀਆਂ ਗ੍ਰਾਂਟਾਂ ਦੇ ਮਨਜ਼ੂਰੀ ਪੱਤਰ ਦਿੱਤੇ ਗਏ ਹਨ | ਕੈਬਨਿਟ ਮੰਤਰੀ ਵਲੋਂ 24 ਹਜ਼ਾਰ 638 ਡੀ. ਐੱਫ. ਐੱਸ. ਸੀ. ਰਾਸ਼ਨ ਕਾਰਡ ਵੀ ਜਾਰੀ ਕੀਤੇ ਗਏ ਹਨ | ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਗ੍ਰਾਂਟਾਂ ਲਾਭਪਾਤਰੀਆਂ ਦੀ ਆਰਥਿਕ ਮਦਦ ਕਰਦੀਆਂ ਹੋਈਆਂ ਉਨ੍ਹਾਂ ਦੇ ਜੀਵਨ ਮਿਆਰ ਨੂੰ ਸੁਧਾਰਣ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰਾ ਘਰ, ਮੇਰੇ ਨਾਮ' ਸਕੀਮ ਸ਼ੁਰੂ ਕੀਤੀ ਗਈ ਹੈ | ਇਸ ਸਕੀਮ ਨਾਲ ਪਿੰਡਾਂ ਵਿਚ ਰਹਿੰਦੇ ਲੋਕਾਂ ਨੂੰ ਆਪਣੀ ਜਾਇਦਾਦ 'ਤੇ ਕਾਨੂੰਨੀ ਮਲਕੀਅਤ ਪ੍ਰਾਪਤ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਬੇਅਦਬੀ ਦੇ ਮਸਲੇ 'ਤੇ ਖੇਡ ਖੇਡੀ ਜਾ ਰਹੀ-ਦਲਜਿੰਦਰ ਬੀਰ ਵਿਰਕ <br/> ਅਗਲੀ ਖ਼ਬਰ ਸਬਜ਼ੀ ਮੰਡੀ ਵਾਲੀ ਥਾਂ 'ਤੇ ਪਏ ਕੂੜੇ ਦੇ ਢੇਰ ਨੂੰ ਲੱਗੀ ਅੱਗ
Ad Position 24