02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਰਕਾਰ ਵਲੋਂ ਬੇਅਦਬੀ ਦੇ ਮਸਲੇ 'ਤੇ ਖੇਡ ਖੇਡੀ ਜਾ ਰਹੀ-ਦਲਜਿੰਦਰ ਬੀਰ ਵਿਰਕ <br/>

Ad Position 21
No active advertisement
ਅਜੀਤ ਡੈਸਕ 16-04-2026
ਜੰਡਿਆਲਾ ਗੁਰੂ, 15 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰ ਬੀਰ ਸਿੰਘ ਵਿਰਕ ਨੇ ਤਿੱਖੇ ਸ਼ਬਦਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਬੇਅਦਬੀ ਦੇ ਸੰਵੇਦਨਸ਼ੀਲ ਮਸਲੇ 'ਤੇ ਸਿਰਫ਼ ਤੇ ਸਿਰਫ਼ ਸਿਆਸੀ ਲਾਭ ਲਈ ਖੇਡ ਖੇਡੀ ਜਾ ਰਹੀ ਅਤੇ ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ 'ਚ ਸਭ ਤੋਂ ਵੱਡਾ ਵਾਅਦਾ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸੀ, ਪਰ ਅੱਜ ਤੱਕ ਨਾ ਕਿਸੇ ਵੱਡੇ ਦੋਸ਼ੀ ਨੂੰ ਸਜ਼ਾ ਮਿਲੀ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਪੱਕੀ ਕਾਰਵਾਈ ਸਾਹਮਣੇ ਆਈ ਹੈ | ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਸਲੇ 'ਤੇ ਪੰਜਾਬ ਦੀ ਸੰਗਤ ਬਹੁਤ ਸੰਵੇਦਨਸ਼ੀਲ ਹੈ ਅਤੇ ਇਹ ਮਸਲਾ ਕਿਸੇ ਵੀ ਤਰ੍ਹਾਂ ਦੀ ਸਿਆਸਤ ਤੋਂ ਉੱਪਰ ਹੋਣਾ ਚਾਹੀਦਾ ਹੈ ਪਰ ਆਮ ਆਦਮੀ ਪਾਰਟੀ ਨੇ ਇਸ ਮਸਲੇ ਨੂੰ ਆਪਣੀ ਸਿਆਸੀ ਰੋਟੀ ਸੇਕਣ ਲਈ ਵਰਤਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਜ਼ਮੀਨੀ ਪੱਧਰ 'ਤੇ ਕਿਸੇ ਢੰਗ ਦੀ ਕਾਰਵਾਈ ਕਰਨ ਦੀ ਬਜਾਏ ਸਿਰਫ਼ ਬਿਆਨਬਾਜ਼ੀ ਅਤੇ ਕਮੇਟੀਆਂ ਬਣਾਉਣ ਤੱਕ ਹੀ ਆਪਣਾ ਕੰਮ ਸੀਮਿਤ ਰੱਖਿਆ ਹੈ | ਵਿਰਕ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਮੇਸ਼ਾਂ ਸੱਚ ਅਤੇ ਇਨਸਾਫ ਦੇ ਨਾਲ ਖੜ੍ਹੀ ਰਹੀ ਹੈ | ਇਸ ਮੌਕੇ ਇੰਦਰ ਪ੍ਰਤਾਪ ਸਿੰਘ ਜਾਣੀਆਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਮਦਾਸ ਦੀ ਅਗਵਾਈ ਵਿਚ 'ਆਪ' ਦੀ ਅਟਾਰੀ 'ਚ ਭਲਕੇ ਹੋਣ ਵਾਲੀ ਵਿਸ਼ਾਲ ਰੈਲੀ ਨਵਾਂ ਇਤਿਹਾਸ ਸਿਰਜੇਗੀ-ਪ੍ਰਦੀਪ ਲਾਡ... ਅਗਲੀ ਖ਼ਬਰ ਈ. ਟੀ. ਓ. ਨੇ ਸਰਕਾਰੀ ਯੋਜਨਾਵਾਂ ਤਹਿਤ 3 ਕਰੋੜ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ <br/>
Ad Position 24