02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਰਹੱਦੀ ਖੇਤਰ ਦੀ ਪ੍ਰਮੁੱਖ ਦਾਣਾ ਮੰਡੀ ਅਜਨਾਲਾ 'ਚ ਕਣਕ ਦੀ ਆਮਦ ਸ਼ੁਰੂ, ਪਰ ਸ਼ੁਰੂ ਨਹੀਂ ਹੋ ਸਕੀ ਸਰਕਾਰੀ ਖਰੀਦ

Ad Position 21
No active advertisement
ਅਜੀਤ ਡੈਸਕ 16-04-2026
ਅਜਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੀ ਪ੍ਰਮੁੱਖ ਦਾਣਾ ਮੰਡੀ ਅਜਨਾਲਾ 'ਚ ਕਣਕ ਦੀ ਆਮਦ ਤਾਂ ਸ਼ੁਰੂ ਹੋ ਚੁੱਕੀ ਹੈ, ਪਰ ਸਰਕਾਰੀ ਖਰੀਦ ਅਜੇ ਤੱਕ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ 'ਚ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ | ਮੰਡੀ 'ਚ ਕਣਕ ਦੀ ਆਮਦ ਲਗਾਤਾਰ ਵੱਧ ਰਹੀ ਹੈ | ਕਣਕ ਦੀ ਖਰੀਦ ਪ੍ਰਕਿਰਿਆ ਵਿਚ ਦੇਰੀ ਕਾਰਨ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | 'ਅਜੀਤ' ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਆੜ੍ਹਤੀ ਆਗੂ ਮਨਜੀਤ ਸਿੰਘ ਬਾਠ ਅਤੇ ਗੁਰਦੇਵ ਸਿੰਘ ਨਿੱਝਰ ਨੇ ਦੱਸਿਆ ਕਿ ਭਿਆਨਕ ਹੜ੍ਹਾਂ ਦੀ ਮਾਰ ਝੱਲਣ ਵਾਲੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਪਹਿਲਾਂ ਹੀ ਕੁਦਰਤੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ਤੇ ਹੁਣ ਦਾਣਾ ਮੰਡੀ ਅਜਨਾਲਾ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਆੜ੍ਹਤੀ ਅਤੇ ਕਿਸਾਨ ਇਕ ਵਾਰ ਚਿੰਤਾ ਵਿਚ ਹਨ | ਉਨ੍ਹਾਂ ਦੱਸਿਆ ਕਿ ਸਕਰਾਰ ਵਲੋਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਦੇ ਯੋਗ ਪ੍ਰਬੰਧ ਨਾ ਹੋਣ ਕਰਕੇ ਹੀ ਦਾਣਾ ਮੰਡੀ ਅਜਨਾਲਾ ਵਿਚ ਸਰਕਾਰੀ ਖਰੀਦ ਸ਼ੁਰੂ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵਲੋਂ ਕਣਕ ਦੀ ਕੁਆਲਿਟੀ ਅਤੇ ਨਮੀ ਦਾ ਬਹਾਨਾ ਬਣਾ ਕੇ ਕਣਕ ਦੀ ਖਰੀਦ ਨਹੀਂ ਸ਼ੁਰੂ ਕੀਤੀ ਗਈ ਪਰ ਇਸ ਵਿਚ ਕਿਸਾਨ, ਆੜ੍ਹਤੀ ਅਤੇ ਮਜ਼ਦੂਰਾਂ ਦਾ ਕੋਈ ਕਸੂਰ ਨਹੀਂ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਣਕ ਦੀ ਸਰਕਾਰੀ ਖਰੀਦ ਸਹੀ ਢੰਗ ਨਾਲ ਨਾ ਹੋਈ ਤਾਂ ਆਉਂਦੇ ਦਿਨਾਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਹੋਰ ਵੀ ਵਧ ਸਕਦੀਆਂ ਹਨ | ਮੰਡੀ ਵਿਚ ਕੰਮ ਕਰਨ ਵਾਲੀਆਂ ਲੇਬਰਾਂ ਵੀ ਖਰੀਦ ਪ੍ਰਕਿਰਿਆ ਦੇ ਸ਼ੁਰੂ ਨਾ ਹੋਣ ਕਾਰਨ ਪ੍ਰੇਸ਼ਾਨ ਨਜ਼ਰ ਆ ਰਹੀਆਂ ਹਨ, ਕਿਉਂਕਿ ਉਨ੍ਹਾਂ ਦੀ ਰੋਜ਼ੀ-ਰੋਟੀ ਵੀ ਇਸ ਖਰੀਦ ਉੱਤੇ ਨਿਰਭਰ ਕਰਦੀ ਹੈ | ਪੱਲੇਦਾਰ ਯੂਨੀਅਨ ਮੰਡੀ ਅਜਨਾਲਾ ਦੇ ਪ੍ਰਧਾਨ ਮੰਗਾ ਮਸੀਹ ਨੇ ਦੱਸਿਆ ਕਿ ਖਰੀਦ ਸ਼ੁਰੂ ਨਾ ਹੋਣ ਕਰਕੇ ਸਾਨੂੰ ਟਰਾਲੀਆਂ ਵਿਚੋਂ ਕਣਕ ਲਾਹ ਕੇ ਵੇਹਲੇ ਬੈਠਣਾ ਪਿਆ ਰਿਹਾ ਹੈ | ਇਸ ਮੌਕੇ ਆੜ੍ਹਤੀ ਮਨਜੀਤ ਸਿੰਘ ਬਾਠ, ਗੁਰਦੇਵ ਸਿੰਘ ਨਿੱਝਰ, ਜਗਦੀਸ਼ ਸਿੰਘ ਅਤੇ ਮੰਗਾ ਮਸੀਹ ਨੇ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੇਕਰ ਕਣਕ ਦੀ ਖਰੀਦ ਦੇ ਮਾਪਦੰਡਾਂ ਵਿਚ ਕੋਈ ਢਿੱਲ ਨਹੀਂ ਦਿੱਤੀ ਜਾਂਦੀ ਤਾਂ ਪੰਜਾਬ ਸਰਕਾਰ ਨੂੰ ਤੁਰੰਤ ਮਾਪਦੰਡਾਂ ਸੰਬੰਧੀ ਆਪਣੇ ਪੱਧਰ 'ਤੇ ਕੋਈ ਫ਼ੈਸਲਾ ਲੈ ਕੇ ਪੰਜਾਬ ਭਰ ਦੀਆਂ ਮੰਡੀਆਂ 'ਚੋਂ ਕਣਕ ਦੀ ਸਰਕਾਰੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ |
ਅਜਨਾਲਾ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦੇ ਪ੍ਰਬੰਧ ਕੀਤੇ ਮੁਕੰਮਲ-ਸਕੱਤਰ ਅਮਰਦੀਪ ਕੌੜਾ
ਦਾਣਾ ਮੰਡੀ ਅਜਨਾਲਾ 'ਚ ਕਣਕ ਦੀ ਸਰਕਾਰੀ ਖਰੀਦ ਨਾਲ ਹੋਣ ਸੰਬੰਧੀ ਜਦ ਮਾਰਕਿਟ ਕਮੇਟੀ ਅਜਨਾਲਾ ਦੇ ਸਕੱਤਰ ਅਮਰਦੀਪ ਕੌੜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅੱਜ ਮੰਡੀ ਅਜਨਾਲਾ 'ਚ ਲਗਭਗ 3500 ਤੋੜਾ ਕਣਕ ਦੀ ਆਮਦ ਹੋਈ ਹੈ ਅਤੇ ਕੱਲ੍ਹ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਖਰੀਦ ਨੂੰ ਲੈ ਕੇ ਮਾਰਕਿਟ ਕਮੇਟੀ ਅਜਨਾਲਾ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿਚ ਪੀਣ ਵਾਲੇ ਸਾਫ ਪਾਣੀ ਅਤੇ ਕਿਸਾਨ ਭਰਾਵਾਂ ਲਈ ਛਾਂ ਤੋਂ ਇਲਾਵਾ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਸਾਰੀਆਂ ਖਰੀਦ ਏਜੰਸੀਆਂ ਨੂੰ ਮੰਡੀਆਂ ਵੀ ਅਲਾਟ ਕਰ ਦਿੱਤੀਆਂ ਗਈਆਂ ਹਨ | ਸਕੱਤਰ ਅਮਰਦੀਪ ਸਿੰਘ ਕੌੜਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ 12 ਪ੍ਰਤੀਸ਼ਤ ਤੋਂ ਵੱਧ ਨਮੀ ਵਾਲੀ ਕਣਕ ਨਹੀਂ ਖਰੀਦੀ ਜਾਵੇਗੀ, ਇਸ ਲਈ ਕਿਸਾਨ ਭਰਾ ਸੁੱਕੀ ਕਣਕ ਹੀ ਮੰਡੀ ਲਿਆਉਣ |

Ad Position 22
No active advertisement
ਪਿਛਲੀ ਖ਼ਬਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ 'ਚ ਤਬਦੀਲੀ ਪੰਜਾਬ ਦੇ ਹਿਤਾਂ 'ਤੇ ਹਮਲਾ- ਬੈਂਸ ਅਗਲੀ ਖ਼ਬਰ ਕਰਿਆਨੇ ਵਾਲੇ ਨੇ ਪੈਸੇ ਦੇ ਲੈਣ-ਦੇਣ ਕਰਕੇ ਪਿਓ-ਪੁੱਤ ਦੇ ਮਾਰੀਆਂ ਗੋਲੀਆਂ
Ad Position 24