25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਨੇ ਟੋਲ ਪਲਾਜ਼ਾ ਨਿੱਜਰਪੁਰਾ ਕੀਤਾ ਟੋਲ ਮੁਕਤ <br/>

Ad Position 21
No active advertisement
ਅਜੀਤ ਡੈਸਕ 17-04-2026
ਜੰਡਿਆਲਾ ਗੁਰੂ, 16 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ, ਸੂਬਾ ਜਨਰਲ ਸਕੱਤਰ ਸੁਖਜੀਤ ਸਿੰਘ, ਸੂਬਾ ਸੀਨੀਅਰ ਮੀਤ ਪ੍ਰਧਾਨ ਰਾਜਵੰਤ ਸਿੰਘ ਖਾਲਸਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਮੰਗਲ ਸਿੰਘ ਰਾਮਪੁਰਾ, ਸਰਬਜੀਤ ਸਿੰਘ ਸਰਪੰਚ ਸੂਬਾ ਕਮੇਟੀ ਮੈਂਬਰ ਵਲੋਂ ਕੇਂਦਰ ਸਰਕਾਰ ਦੀ ਕੈਸ਼ਲੈਸ ਟੋਲ ਪ੍ਰਣਾਲੀ ਦੇ ਖਿਲਾਫ਼ ਤਿੱਖਾ ਵਿਰੋਧ ਕਰਦਿਆਂ ਟੋਲ ਪਲਾਜ਼ਾ ਨਿੱਜਰਪੁਰਾ ਨੂੰ ਤਿੰਨ-ਘੰਟਿਆਂ ਲਈ ਟੋਲ ਮੁਕਤ ਕੀਤਾ ਗਿਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਲੋਂ ਲਾਗੂ ਕੀਤੀ ਗਈ ਇਹ ਨੀਤੀ ਜ਼ਮੀਨੀ ਹਕੀਕਤਾਂ ਨਾਲ ਮੇਲ ਨਹੀਂ ਖਾਂਦੀ ਅਤੇ ਇਸ ਨਾਲ ਆਮ ਜਨਤਾ ਅਤੇ ਟੋਲ ਕਰਮਚਾਰੀਆਂ ਨੂੰ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਯੂਨੀਅਨ ਅਨੁਸਾਰ ਦੇਸ਼ ਦੇ ਵੱਡੇ ਹਿੱਸੇ ਦੇ ਲੋਕ ਅਜੇ ਵੀ ਕੈਸ਼ 'ਤੇ ਨਿਰਭਰ ਹਨ ਅਤੇ ਬਹੁਤ ਸਾਰੇ ਲੋਕ ਯੂ. ਪੀ. ਆਈ., ਨੈੱਟ ਬੈਂਕਿੰਗ ਅਤੇ ਗੂਗਲ ਪੇ, ਵਰਗੀਆਂ ਡਿਜ਼ੀਟਲ ਸਹੂਲਤਾਂ ਦਾ ਇਸਤੇਮਾਲ ਨਹੀਂ ਕਰਦੇ, ਇਸ ਤੋਂ ਇਲਾਵਾ ਸਰਵਰ ਡਾਊਨ ਅਤੇ ਨੈੱਟਵਰਕ ਸਮੱਸਿਆਵਾਂ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਅਤੇ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਕੈਸ਼ਲੈਸ ਟੋਲ ਪ੍ਰਣਾਲੀ ਨੂੰ ਤੁਰੰਤ ਰੱਦ ਕੀਤਾ ਜਾਵੇ, ਟੋਲ ਪਲਾਜਿਆਂ ਤੇ ਕੈਸ਼ ਅਤੇ ਡਿਜ਼ੀਟਲ ਦੋਵਾਂ ਦਾ ਭੁਗਤਾਨ ਦੀ ਸਹੂਲਤ ਲਾਜ਼ਮੀ ਕੀਤੀ ਜਾਵੇ | ਇਸ ਪ੍ਰਦਰਸ਼ਨ ਦੌਰਾਨ ਲੋਕਾਂ ਅਤੇ ਕਿਸਾਨ, ਮਜ਼ਦੂਰ ਭਰਾਤਰੀ ਅਤੇ ਲੋਕ ਇਨਸਾਫ ਜਥੇਬੰਦੀਆਂ ਵਲੋਂ ਭਰਪੂਰ ਸਹਿਯੋਗ ਮਿਲਿਆ |

Ad Position 22
No active advertisement
ਪਿਛਲੀ ਖ਼ਬਰ ¸ ਮਾਮਲਾ ਐੱਮ. ਐੱਲ. ਆਰ. ਦੀ ਰਿਪੋਰਟ 'ਚ ਗਲਤ ਰਿਜਲਟ ਦੇਣ ਦਾ ¸ ਵਾਲਮੀਕਿ ਭਾਈਚਾਰੇ ਵਲੋਂ ਸਰਕਾਰੀ ਹਸਪਤਾਲ ਲੋਪੋਕੇ 'ਚ... ਅਗਲੀ ਖ਼ਬਰ ਇੰਗਲੈਂਡ ਤੋਂ ਦਰਸ਼ਨ ਕਰਨ ਪੁੱਜੇ ਸ਼ਰਧਾਲੂ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ੍ਰੀ ਦਰਬਾਰ ਸਾਹਿਬ ਦੇ ਕਰਮਚਾਰੀਆਂ ਨੇ...
Ad Position 24