25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਰਹੱਦੀ ਪਿੰਡ ਡੱਲੇਕੇ ਤੋਂ ਕਰੋੜਾਂ ਦੀ ਹੈਰੋਇਨ ਤੇ ਡਰੋਨ ਬਰਾਮਦ <br/>

Ad Position 21
No active advertisement
ਅਜੀਤ ਡੈਸਕ 17-04-2026
ਚੋਗਾਵਾਂ, 16 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐੱਸ. ਐੱਸ. ਪੀ. ਦਿਹਾਤੀ ਅੰਮਿ੍ਤਸਰ, ਡੀ.ਐੱਸ.ਪੀ ਧਰਮਿੰਦਰ ਕਲਿਆਣ ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਡਰੋਨ ਤੇ 1 ਕਿੱਲੋ 80 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਕੱਕੜ ਦੇ ਏਐਸਆਈ ਮੁਖਤਿਆਰ ਸਿੰਘ, ਏ.ਐੱਸ. ਆਈ. ਬਲਦੇਵ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਪਿੰਡ ਡੱਲੇਕੇ ਮੌਜੂਦ ਸੀ | ਸੁਰਜੀਤ ਸਿੰਘ ਪਿੰਡ ਡੱਲੇਕੇ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਪਾਕਿਸਤਾਨੀ ਵਲੋਂ ਡਰੋਨ ਰਾਹੀ ਹੈਰੋਇਨ ਦੀ ਖੇਪ ਸੁੱਟੀ ਗਈ ਹੈ | ਜੋ ਕਿ ਨਾ-ਮਾਲੂਮ ਵਿਅਕਤੀ ਇਸ ਹੈਰੋਇਨ ਦੀ ਖੇਪ ਨੂੰ ਅੱਗੇ ਪਿੱਛੇ ਕਰਨ ਦੀ ਤਾਂਕ ਵਿਚ ਹੈ | ਪੁਲਿਸ ਵਲੋਂ ਮੌਕੇ ਤੇ ਕਾਰਵਾਈ ਕਰਕੇ ਪਾਕਿਸਤਾਨੀ ਡਰੋਨ ਤੇ ਇੱਕ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ ਗਿਆ ਜਿਸ ਨੂੰ ਖੋਲਣ ਤੇ 1 ਕਿੱਲੋ 80 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਬਣਦੀ ਹੈ | ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ 21ਸੀ/29/ 25.61./85 ਐੱਨ. ਡੀ. ਪੀ. ਐੱਸ. ਐਕਟ 25, 26, 26 ਏਅਰ ਕਰਾਫਟ ਅਧੀਨ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਜੇਠੂਵਾਲ 'ਚ ਨਾਰੀ ਸ਼ਕਤੀ ਵੰਦਨ ਨੂੰ ਸਮਰਪਿਤ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਗਲੋਬਲ ਇੰਸਟੀਚਿਊਟਸ ਵਲੋਂ ਕਰਵਾਏ ਬਾਸਕਟਬਾਲ ਟੂਰਨਾਮੈਂਟ 'ਚ ਮੈਨੇਜਮੈਂਟ ਟੀਮ ਜੇਤੂ <br/>
Ad Position 24