ਅਜਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸਜਾਏ ਗਏ ਧਾਰਮਿਕ ਦੀਵਾਨਾਂ ਦੌਰਾਨ ਗਿਆਨੀ ਸੁਖਵਿੰਦਰ ਸਿੰਘ ਅਨਮੋਲ ਦੇ ਢਾਡੀ ਜਥੇ ਨੇ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਸਮਾਗਮ ਵਿਚ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਦੇ ਚਰਨਾਂ 'ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਬੀਤੇ ਕੱਲ੍ਹ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ 2026 ਪਾਸ ਹੋਣ ਨਾਲ ਹੁਣ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਮਿਲਣਗੀਆਂ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਹ ਸਖ਼ਤ ਕਦਮ ਧਾਰਮਿਕ ਭਾਵਨਾਵਾਂ ਦੀ ਰੱਖਿਆ ਲਈ ਲਿਆ ਗਿਆ ਹੈ ਅਤੇ ਇਸ ਨਾਲ ਅਜਿਹੀਆਂ ਘਟਨਾਵਾਂ 'ਤੇ ਨਕੇਲ ਪਵੇਗੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਆਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ ਵਿਚ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਮਨਜੀਤ ਸਿੰਘ ਨਿੱਝਰ ਵਲੋਂ ਆਈਆਂ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਐਡਵੋਕੇਟ ਸੰਦੀਪ ਕੌਸ਼ਲ, ਮੰਗਲ ਸਿੰਘ ਨਿੱਝਰ, ਕੁਲਦੀਪ ਸਿੰਘ ਨਿੱਝਰ, ਹੀਰਾ ਸਿੰਘ ਸੱਫੇਵਾਲੀਆ, ਜਸਬੀਰ ਸਿੰਘ ਨਿੱਝਰ, ਰਣਜੀਤ ਸਿੰਘ ਗਿੱਲ, ਹਰਜੀਤ ਸਿੰਘ ਵਾਹਲਾ, ਕਸ਼ਮੀਰ ਸਿੰਘ ਲੱਖੂਵਾਲ, ਭੁਪਿੰਦਰ ਸਿੰਘ ਗਿੱਲ, ਬਲਵਿੰਦਰ ਸਿੰਘ, ਆੜ੍ਹਤੀ ਹਰਜੀਤ ਸਿੰਘ, ਸਤਿੰਦਰਪਾਲ ਸਿੰਘ, ਹਰਪ੍ਰੀਤ ਸਿੰਘ ਪੀਤਾ, ਅਵਤਾਰ ਸਿੰਘ, ਜੋਗਿੰਦਰ ਸਿੰਘ ਬਾਜਵਾ, ਦਲੀਪ ਸਿੰਘ ਬਾਜਵਾ, ਗ੍ਰੰਥੀ ਬਾਬਾ ਗੁਰਜੀਤ ਸਿੰਘ, ਹਰਭਜਨ ਸਿੰਘ, ਸੁੱਖਦਿਆਲ ਸਿੰਘ ਭੱਖਾ, ਯੁੱਧਬੀਰ ਸਿੰਘ, ਕੌਂਸਲਰ ਗੁਰਦੇਵ ਸਿੰਘ ਗੁਲਾਬ ਅਤੇ ਪਰਮਜੀਤ ਸਿੰਘ ਪੰਡੋਰੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |