ਨਵਾਂ ਪਿੰਡ, 16 ਅਪ੍ਰੈਲ (ਜਸਪਾਲ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਦਰਸ਼ ਮਾਡਲ ਸਕੂਲ ਫ਼ਤਹਿਪੁਰ ਰਾਜਪੂਤਾਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਲਈਆਂ ਗਈਆਂ 8ਵੀਂ ਦੀਆਂ ਪ੍ਰੀਖਿਆਵਾਂ 'ਚੋਂ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਨ੍ਹਾਂ ਪ੍ਰੀਖਿਆਵਾਂ 'ਚੋਂ ਸਨਮਾਨਜਨਕ ਹਾਸਿਲ ਕੀਤੇ ਗਏ | ਇਸ ਸੰਬੰਧੀ ਸਕੂਲ ਦੇ ਐੱਮ. ਡੀ. ਜਤਿੰਦਰ ਸਿੰਘ ਸੰਧਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਣਹਾਰ ਗੁਰਵੀਰ ਸਿੰਘ ਨੇ 94% ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਏਸੇ ਤਰ੍ਹਾਂ ਜੈਸਮੀਨ ਕੌਰ ਤੇ ਏਕਮਜੀਤ ਸਿੰਘ ਨੇ 93.3% ਦੂਸਰਾ, ਤਰਨਦੀਪ ਸਿੰਘ ਤੇ ਅਮਰਦੀਪ ਸਿੰਘ 91% ਅੰਕਾਂ ਸਹਿਤ ਤੀਸਰਾ ਸਥਾਨ ਹਾਸਿਲ ਕੀਤਾ | ਉਨ੍ਹਾਂ ਤੋਂ ਇਲਾਵਾ ਬਾਕੀ ਸਾਰਿਆਂ ਵਲੋਂ 85% ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣਾ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ | ਇਸ ਮੌਕੇ ਉਨ੍ਹਾਂ, ਦਾਖਲਾ ਸਲਾਹਕਾਰ ਅਮਰਬੀਰ ਸਿੰਘ ਸ਼ੇਰਾ ਤੇ ਪਿ੍ੰ. ਪ੍ਰਭਪ੍ਰੀਤ ਸਿੰਘ ਵਲੋਂ ਅੱਵਲਾਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਟ੍ਰਾਫੀਆਂ ਨਾਲ ਸਨਮਾਨਿਤ ਕਰਦਿਆਂ ਉਨ੍ਹਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਗਿਆ | ਇਸ ਮੌਕੇ ਕੋਆਰਡੀਨੇਟਰ ਦਵਿੰਦਰ ਕੌਰ, ਨਵਪ੍ਰੀਤ ਸਿੰਘ, ਜੈਸਮੀਨ ਕੌਰ, ਅਮਨਪ੍ਰੀਤ ਕੌਰ, ਮਨਦੀਪ ਕੌਰ, ਪਲਵਿੰਦਰ ਕੌਰ, ਰੁਪਿੰਦਰ ਕੌਰ, ਮਨਦੀਪ ਕੌਰ, ਨੇਹਾ, ਪਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਨਵਨੀਤ ਕੌਰ ਹਾਜ਼ਰ ਸਨ |