24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦਾ ਵਾਅਦਾ ਕਰਕੇ ਆਈ 'ਆਪ' ਸਰਕਾਰ ਨੇ ਸੂਬੇ ਨੂੰ ਕੀਤਾ ਹੋਰ ਕਰਜ਼ਾਈ-ਹਰਪ੍ਰਤਾਪ ਸਿੰਘ ਅਜਨਾਲਾ <br/>

Ad Position 21
No active advertisement
ਅਜੀਤ ਡੈਸਕ 17-04-2026
ਅਜਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੂਬਾਈ ਆਗੂ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੇ ਵਾਅਦੇ ਕਰਨ ਵਾਲੀ 'ਆਪ' ਸਰਕਾਰ ਨੇ ਸੂਬੇ ਨੂੰ ਹੋਰ ਕਰਜ਼ੇ ਵਿਚ ਧੱਕ ਦਿੱਤਾ ਹੈ | ਸ: ਅਜਨਾਲਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕੀਤੀ ਪਾਰਟੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਤੇ ਸੂਬੇ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਇਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ, ਬਲਾਕ ਕਾਂਗਰਸ ਅਜਨਾਲਾ 1 ਦੇ ਪ੍ਰਧਾਨ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਬਲਾਕ 2 ਦੇ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂੰ ਰਾਏਪੁਰ ਕਲਾਂ, ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਜ਼ਿਲ੍ਹਾ ਜਨਰਲ ਸਕੱਤਰ ਸਰਵਣ ਸਿੰਘ ਨਿਜ਼ਾਮਪੁਰਾ, ਸਾਹਿਬਦੀਪ ਸਿੰਘ ਰੰਧਾਵਾ ਸੈਂਸਰਾ ਕਲਾਂ, ਸਾਬਕਾ ਸਰਪੰਚ ਹਰਪਾਲ ਸਿੰਘ ਹਾਸ਼ਮਪੁਰਾ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ, ਜਰਮਨ ਸਿੰਘ, ਕੁਲਦੀਪ ਸਿੰਘ ਬੁੱਟਰ ਕਿਆਮਪੁਰ, ਸੁਖਦੇਵ ਸਰੀਨ, ਬੇਅੰਤ ਸਿੰਘ ਬਿੱਟਾ ਅਤੇ ਸੁਖਦੇਵ ਸਿੰਘ ਬਲੜ੍ਹਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਬੇਅਦਬੀ ਸੋਧ ਬਿੱਲ ਪਾਸ ਕਰਨ ਨਾਲ ਹੁਣ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਹੋਵੇਗਾ ਪ੍ਰਬੰਧ-ਨਿਤੀਸ਼ ਸ਼ਾ... ਅਗਲੀ ਖ਼ਬਰ ਆਦਰਸ਼ ਮਾਡਲ ਸਕੂਲ ਫਤਿਹਪੁਰ ਰਾਜਪੂਤਾਂ ਦਾ 8ਵੀਂ ਜਮਾਤ ਦਾ ਨਤੀਜ਼ਾ ਸ਼ਾਨਦਾਰ <br/>
Ad Position 24