24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦਸਮੇਸ਼ ਸਕੂਲ ਮਹਿਤਾ ਦਾ 8ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 17-04-2026
ਚੌਂਕ ਮਹਿਤਾ, 16 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਪੁਰਾਤਨ ਅਤੇ ਸਿਰਮੌਰ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਦਾ 8ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | 8ਵੀਂ ਕਲਾਸ ਦੇ ਕੁੱਲ 107 ਬੱਚਿਆਂ ਨੇ ਪ੍ਰੀਖਿਆ ਦਿੱਤੀ | ਸਾਰੇ ਵਿਦਿਆਰਥੀ ਫਸਟ ਡਿਵੀਜ਼ਨ ਲੈ ਕੇ ਪਾਸ ਹੋਏ | ਜਿਨ੍ਹਾਂ ਵਿਚੋਂ ਸੁਖਮਨਪ੍ਰੀਤ ਕੌਰ, ਹਰਗੁਣਜੀਤ ਕੌਰ, ਕੋਮਲਪ੍ਰੀਤ ਕੌਰ ਅਤੇ ਉਮਿਕਾ 95% ਤੋਂ ਉੱਪਰ ਨੰਬਰ ਲੈ ਕੇ ਕਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ 12 ਵਿਦਿਆਰਥੀਆਂ ਨੇ 90% ਤੋਂ ਉੱਪਰ ਨੰਬਰ ਲਏ ਅਤੇ 30 ਵਿਦਿਆਰਥੀਆਂ ਨੇ 80% ਤੋਂ ਉੱਪਰ ਨੰਬਰ ਲਏ ਅਤੇ 61 ਵਿਦਿਆਰਥੀਆਂ ਨੇ 70% ਤੋਂ ਉੱਪਰ ਨੰਬਰ ਲੈ ਕੇ ਪ੍ਰੀਖਿਆ ਪਾਸ ਕੀਤੀ | ਵਿਦਿਆਰਥੀਆਂ ਨੇ ਆਪਣੀ ਇਸ ਸਫ਼ਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਦੇ ਸਿਰ ਦਿੱਤਾ | 100 ਫੀਸਦੀ ਨਤੀਜਾ ਆਉਣ 'ਤੇ ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ ਬੱਚਿਆਂ ਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਪਿ੍ੰ: ਗੁਰਬੀਰ ਕੌਰ ਡਾਇਰੈਕਟਰ ਹਰਪ੍ਰੀਤ ਕੌਰ, ਕੋਆਰਡੀਨੇਟਰ ਅੰਮਿ੍ਤਪਾਲ ਸਿੰਘ, ਰਵਿੰਦਰ ਕੌਰ ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਝੰਡਾ ਸਿੰਘ ਪਬਲਿਕ ਹਾਈ ਸਕੂਲ ਦੌਲੋ ਨੰਗਲ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਓ. ਵੀ. ਐੱਨ. ਖ਼ਾਲਸਾ ਪਬਲਿਕ ਸਕੂਲ ਤਰਸਿੱਕਾ ਦੇ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24