ਜੇਠੂਵਾਲ, 17 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਲੁੱਧੜ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਭਾਈ ਜਸਪਾਲ ਸਿੰਘ ਦਮਦਮੀ ਟਕਸਾਲ ਵਲੋਂ ਕੀਰਤਨ ਕੀਤਾ ਗਿਆ ਅਤੇ ਵਿਸਾਖੀ ਦਿਹਾੜੇ ਮੌਕੇ ਛੋਟੇ ਬੱਚਿਆਂ ਦੇ ਗੁਰਬਾਣੀ ਕੰਠ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਗੁਰਬਾਣੀ ਮੁਕਾਬਲਿਆਂ 'ਚ ਅਵਲ ਆਏ ਬੱਚਿਆਂ ਨੂੰ ਮਾਸਟਰ ਦਵਿੰਦਰ ਸਿੰਘ ਸਿੰਘ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਵਲੋਂ ਯਾਦਗਾਰੀ ਚਿੰਨ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਮਾਸਟਰ ਦਵਿੰਦਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਦੂ ਕਰਵਾਉਣ ਲਈ ਗੁਰਦੁਆਰਾ ਕਮੇਟੀ ਵਲੋਂ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਜਿਸ ਨਾਲ ਬੱਚੇ ਸਿੱਖੀ ਨਾਲ ਜੁੜਨਗੇ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਦੇ ਦਿਹਾੜੇ ਬਾਰੇ ਵੀ ਬੱਚਿਆਂ ਨੂੰ ਚਾਨਣਾ ਪਾਇਆ ਤਾਕਿ ਉਹ ਸਿੱਖ ਇਤਿਹਾਸ ਤੋਂ ਜਾਣੂ ਹੋ ਸਕਣ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਅਜੀਤ ਸਿੰਘ, ਪਲਵਿੰਦਰ ਸਿੰਘ ਸੁਪਰਡੈਂਟ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਸੁਖਜੀਤ ਸਿੰਘ ਲੁੱਧੜ, ਅਮੋਲਕ ਸਿੰਘ, ਨੰਬਰਦਾਰ ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ ਖ਼ਜ਼ਾਨਚੀ, ਗੁਰਦਾਸ ਸਿੰਘ, ਸੂਬੇਦਾਰ ਕਸ਼ਮੀਰ ਸਿੰਘ, ਗ੍ਰੰਥੀ ਕਸ਼ਮੀਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਿਲ ਸਨ |