ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਐਪੈਕਸ ਇੰਟਰਨੈਸ਼ਨਲ ਸਕੂਲ ਦਾ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਸਿਮਰਨਜੀਤ ਕੌਰ ਨੇ ਪਹਿਲਾ ਸਥਾਨ, ਸਮਿ੍ੱਧੀ ਸ਼ਰਮਾ ਨੇ ਦੂਜਾ ਅਤੇ ਰਤਨ ਰਾਜਪੂਤ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਸਕੂਲ ਪ੍ਰਬੰਧਕ ਮੰਡਲ ਵਲੋਂ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ |