ਰਈਆ, 17 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਸ਼੍ਰੇਣੀ ਦੇ ਨਤੀਜੇ 'ਚ ਸਟੈਂਡਰਡ ਪਬਲਿਕ ਹਾਈ ਸਕੂਲ ਧੂਲਕਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੀ ਵਿਦਿਆਰਥਣ ਸ਼ਹਿਨਾਜ਼ਪ੍ਰੀਤ ਕੌਰ ਨੇ 600 'ਚੋਂ 584 ਅੰਕ ਲੈ ਕੇ ਸਟੇਟ ਮੈਰਿਟ ਲਿਸਟ 'ਚੋਂ 16ਵਾਂ ਰੈਂਕ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਐਸ਼ਮੀਤ ਕੌਰ 582 ਅੰਕਾਂ ਨਾਲ ਦੂਜੇ ਸਥਾਨ ਤੇ ਅਤੇ ਸੁਖਮਨਪ੍ਰੀਤ ਕੌਰ 579 ਅੰਕਾਂ ਨਾਲ ਤੀਜੇ ਸਥਾਨ 'ਤੇ ਰਹੀ ਹੈ | ਕੁੱਲ 43 ਵਿਦਿਆਰਥੀਆਂ ਵਿਚੋਂ 20 ਨੇ 90% ਤੋਂ ਵੱਧ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ 75 ਤੋਂ 89% ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਐੱਮ. ਡੀ. ਚਰਨਜੀਤ ਸਿੰਘ ਹੁੰਦਲ ਅਤੇ ਪਿ੍ੰਸੀਪਲ ਅਮਨਪ੍ਰੀਤ ਕੌਰ ਨੇ ਮੈਰਿਟ ਆਉਣ ਵਾਲੇ ਬੱਚਿਆਂ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ | ਇਸ ਮੌਕੇ ਤੇ ਸਕੂਲ ਦੇ ਐੱਮ. ਡੀ. ਚਰਨਜੀਤ ਸਿੰਘ ਹੁੰਦਲ ਅਤੇ ਪਿ੍ੰਸੀਪਲ ਅਮਨਪ੍ਰੀਤ ਕੌਰ ਨੇ ਸਾਰੇ ਅਧਿਆਪਕਾਂ , ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਹੋਣਹਾਰ ਵਿਦਿਆਰਥੀਆਂ ਅਤੇ ਮਿਹਨਤੀ ਸਟਾਫ਼ ਦੇ ਸਿਰ ਬੱਝਦਾ ਹੈ |