22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੰਡੀਆਂ 'ਚ ਆਉਣ ਵਾਲੀ ਕਣਕ ਦਾ ਇਕ-ਇਕ ਦਾਣਾ ਸਰਕਾਰੀ ਦਰਾਂ 'ਤੇ ਖਰੀਦਿਆ ਜਾਵੇਗਾ- ਤਲਬੀਰ ਸਿੰਘ ਗਿੱਲ <br/>

Ad Position 21
No active advertisement
ਅਜੀਤ ਡੈਸਕ 18-04-2026
ਚਵਿੰਡਾ ਦੇਵੀ, 17 ਅਪ੍ਰੈਲ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਫੋਕਲ ਪੁਆਇੰਟ ਢੱਡੇ ਵਿਖੇ ਪਹੁੰਚ ਕੇ ਕਣਕ ਦੀ ਸਰਕਾਰੀ ਖ਼ਰੀਦ ਪ੍ਰਕਿਰਿਆ ਅਤੇ ਉੱਥੇ ਕੀਤੇ ਗਏ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਮੰਡੀ 'ਚ ਮੌਜੂਦ ਕਿਸਾਨਾਂ ਨਾਲ ਰੁਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਤੁਰੰਤ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ | ਇਸ ਮੌਕੇ ਗਿੱਲ ਨੇ ਦਿ੍ੜ੍ਹਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਰੱਖਿਆ ਲਈ ਵਚਨਬੱਧ ਹੈ ਅਤੇ ਮੰਡੀਆਂ 'ਚ ਆਉਣ ਵਾਲੀ ਕਣਕ ਦਾ ਇਕ-ਇਕ ਦਾਣਾ ਸਰਕਾਰੀ ਦਰਾਂ 'ਤੇ ਖਰੀਦਿਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸਰਕਾਰ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਸੈਕਟਰੀ ਜਸਪਾਲ ਸਿੰਘ, ਕੁਲਦੀਪ ਸਿੰਘ ਸਰਪੰਚ, ਸਰਪੰਚ ਰਵਿੰਦਰ ਪਾਲ ਸਿੰਘ ਹਦਾਇਤਪੁਰ, ਇਕਬਾਲ ਸਿੰਘ ਹਦਾਇਤਪੁਰ, ਸਾਬਕਾ ਸਰਪੰਚ ਮਨਜੀਤ ਸਿੰਘ ਢੱਡੇ, ਪਰਮਜੀਤ ਸਿੰਘ ਮੱਤੇਵਾਲ, ਜਤਿੰਦਰ ਸਿੰਘ ਭੁੱਲਰ, ਹਰਭਜਨ ਸਿੰਘ ਮਰੜੀ, ਅਜੈਬ ਸਿੰਘ ਮਾਂਗਾ ਸਰਾਏ, ਖ਼ਜ਼ਾਨ ਸਿੰਘ ਭੁੱਲਰ, ਜਗਜੀਤ ਸਿੰਘ ਸਜਾਦਾ, ਹਰਦੇਵ ਸਿੰਘ ਸਰਪੰਚ, ਚਿੰਡਾ ਦੇਵੀ, ਜੰਗ ਸਿੰਘ ਸੰਮਤੀ ਮੈਂਬਰ, ਗੁਰਵਿੰਦਰ ਸਿੰਘ ਮੈਂਬਰ ਅਤੇ ਸਰਬਜੀਤ ਸਿੰਘ ਸਮੇਤ ਹੋਰ ਕਈ ਪ੍ਰਮੁੱਖ ਆਗੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰੇਅ ਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਗੁਰੂ ਨਾਨਕ ਮਾਡਲ ਸਕੂਲ ਮਜੀਠਾ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ <br/>
Ad Position 24