ਚੌਂਕ ਮਹਿਤਾ, 17 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਚੂੰਘ ਸੀ.ਬੀ.ਐੱਸ.ਈ. 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੇ ਹੀ ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ | ਅਰਸ਼ਦੀਪ ਕੌਰ ਨੇ 87.8%, ਗੁਰਕੀਰਤ ਸਿੰਘ ਨੇ 87.4% ਅਤੇ ਅਲੀਸ਼ਾ ਨੇ 87.2% ਨੰਬਰ ਲੈ ਕੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਚੇਅਰਮੈਨ ਰਘਬੀਰ ਸਿੰਘ ਸੋਹਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਵਧ ਚੜ੍ਹ ਕੇ ਮਿਹਨਤ ਕਰਨ ਲਈ ਪ੍ਰੇਰਿਆ | ਇਸ ਸਮੇਂ ਡਾਇਰੈਕਟਰ ਤੇਜਬੀਰ ਸਿੰਘ ਸੋਹਲ ਅਤੇ ਪਿ੍ੰ: ਮੰਤੇਸ਼ ਕੁਮਾਰ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਜਸਪ੍ਰੀਤ ਕੌਰ ਸੋਹਲ, ਮਨਪ੍ਰੀਤ ਕੌਰ ਛੀਨਾ, ਹਰਪ੍ਰੀਤ ਕੌਰ, ਸਮੂਹ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਮੌਜੂਦ ਸਨ |