14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅਜਨਾਲਾ ਦੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਿਜਲੀ ਦੇ ਅਣ-ਐਲਾਨੇ ਕੱਟਾਂ ਨੇ ਕੀਤਾ ਹਾਲੋ-ਬੇਹਾਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਅਜਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਤਹਿਸੀਲ ਅਜਨਾਲਾ ਦੇ ਪੇਂਡੂ ਖੇਤਰਾਂ 'ਚ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਲੋਕ ਹਾਲੋ-ਬੇਹਾਲ ਹੋ ਰਹੇ ਹਨ | ਪੇਂਡੂ ਖੇਤਰਾਂ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਬਿਜਲੀ ਸਪਲਾਈ ਨਾ ਮਿਲਣ ਕਾਰਨ ਲੋਕਾਂ 'ਚ ਹਾਹਾਕਾਰ ਮੱਚੀ ਪਈ ਹੈ ਤੇ ਕਈ ਲੋਕ ਤਾਂ ਪੀਣ ਵਾਲੇ ਪਾਣੀ ਨੂੰ ਵੀ ਤਰਸ ਜਾਂਦੇ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਨਾਮ ਸਿੰਘ ਕਮੀਰਪੁਰਾ, ਸਰਪੰਚ ਨਿਸ਼ਾਨ ਸਿੰਘ ਕੋਟਲੀ ਕੋਰੋਟਾਣਾਂ, ਗੁਰਚੇਤ ਸਿੰਘ ਫੁੱਲੇਚੱਕ ਅਤੇ ਹੀਰਾ ਸਿੰਘ ਕਮੀਰਪੁਰਾ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਬਿਜਲੀ ਸਪਲਾਈ ਨਾ ਮਿਲਣ ਕਾਰਨ ਲੋਕਾਂ ਦਾ ਬਹੁਤ ਬੁਰਾ ਹਾਲ ਹੈ | ਉਨ•ਾਂ ਦੱਸਿਆ ਕਿ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਪਾਵਰਕਾਮ ਵਲੋਂ ਇਹ ਕਹਿ ਕੇ ਬਿਜਲੀ ਬੰਦ ਕੀਤੀ ਜਾਂਦੀ ਹੈ ਕਿ ਇੰਨੀ ਦਿਨੀਂ ਕਣਕਾਂ ਪੂਰੀ ਤਰ•ਾਂ ਪੱਕੀਆਂ ਹਨ ਤੇ ਵਾਢੀ ਨੇ ਵੀ ਜ਼ੋਰ ਫੜ ਲਿਆ ਹੈ ਕਿਧਰੇ ਬਿਜਲੀ ਦੀਆਂ ਤਾਰਾਂ ਤੋਂ ਸ਼ਾਰਟ ਸਰਕਟ ਹੋ ਕੇ ਕਣਕ ਨੂੰ ਅੱਗ ਨਾ ਲੱਗ ਜਾਵੇ ਅਤੇ ਦੇਰ ਸ਼ਾਮ ਤੋਂ ਬਾਅਦ ਮੋਬਾਈਲ ਫੋਨਾਂ 'ਤੇ ਸੁਨੇਹੇ ਆਉਣ ਲੱਗ ਜਾਂਦੇ ਹਨ ਕਿ ਹੁਣ ਪਾਵਰ ਕੱਟ ਹੈ ਤੇ ਬਿਜਲੀ ਸਪਲਾਈ ਚਾਲੂ ਨਹੀਂ ਹੋ ਸਕਦੀ, ਜਦਕਿ ਅਜਨਾਲਾ ਸ਼ਹਿਰ ਅੰਦਰ ਸਾਰਾ ਦਿਨ ਅਤੇ ਰਾਤ ਸਮੇਂ ਬਿਜਲੀ ਸਪਲਾਈ ਨਿਰਵਿਘਨ ਚਲਾਈ ਜਾ ਰਹੀ ਹੈ ਅਤੇ ਉੱਥੇ ਕੋਈ ਪਾਵਰਕੱਟ ਵੀ ਨਹੀਂ ਲਗਾਇਆ ਜਾਂਦਾ, ਪਾਵਰਕਾਮ ਵਲੋਂ ਅਜਿਹਾ ਕਰਕੇ ਪੇਂਡੂ ਖੇਤਰਾਂ ਦੇ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਉਨ•ਾਂ ਦੱਸਿਆ ਕਿ ਕਈ ਵਾਰ 10 ਵਜੇ ਅਤੇ ਕਈ ਵਾਰ ਤਾਂ 12 ਵਜੇ ਤੋਂ ਬਾਅਦ ਬਿਜਲੀ ਸਪਲਾਈ ਚਾਲੂ ਕੀਤੀ ਜਾਂਦੀ ਹੈ | ਉਨ•ਾਂ ਦੱਸਿਆ ਕਿ ਦਿਨ ਭਰ ਦੀ ਕਟੌਤੀ ਤੋਂ ਬਾਅਦ ਰਾਤ ਸਮੇਂ ਵੀ ਬਿਜਲੀ ਗ਼ਾਇਬ ਰਹਿਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ•ਾਂ ਦੱਸਿਆ ਕਿ ਬਿਜਲੀ ਬੰਦ ਰਹਿਣ ਕਾਰਨ ਜਿੱਥੇ ਸਾਰਾ ਦਿਨ ਛੋਟੇ ਬੱਚਿਆਂ ਦਾ ਗਰਮੀ ਨਾਲ ਬੁਰਾ ਹਾਲ ਹੁੰਦਾ ਹੈ ਉੱਥੇ ਹੀ ਸ਼ਾਮ ਹੁੰਦਿਆਂ ਹੀ ਮੱਛਰਾਂ ਵਲੋਂ ਕੱਟਣ ਨਾਲ ਬੱਚਿਆਂ ਨੂੰ ਬਿਮਾਰੀਆਂ ਲੱਗਣ ਦਾ ਵੀ ਖ਼ਤਰਾ ਵਧ ਰਿਹਾ ਹੈ ਤੇ ਬੱਚਿਆਂ ਦੀ ਪੜ•ਾਈ ਵੀ ਪ੍ਰਭਾਵਿਤ ਹੋ ਰਹੀ ਹੈ | ਇਸ ਸਬੰਧੀ ਪਾਵਰਕਾਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਿਜਲੀ ਦੀ ਮੰਗ ਵਿਚ ਅਚਾਨਕ ਵਾਧਾ ਹੋਣ ਅਤੇ ਬਿਜਲੀ ਦੀ ਕਮੀ ਹੋਣ ਕਾਰਨ ਇਹ ਕੱਟ ਲਗਾਉਣੇ ਪੈ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਮਜੀਠੇ ਹਲਕੇ ਦੇ ਲੋਕ ਸੂਬੇ 'ਚ ਮੁੜ 'ਆਪ' ਸਰਕਾਰ ਬਣਾਉਣ ਲਈ ਪਾਉਣਗੇ ਯੋਗਦਾਨ- ਤਲਬੀਰ ਗਿੱਲ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ
Ad Position 24