14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੈਕਰਡ ਹਾਰਟ ਸਕੂਲ ਚੂਚਕਵਾਲ ਵਿਖੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਦਾ ਸਨਮਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਚੋਗਾਵਾਂ, 18 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋਂ ਸੈਕਰਡ ਹਾਰਟ ਸਕੂਲ ਚੂਚਕਵਾਲ ਦੇ ਬੱਚਿਆਂ ਨੇ ਪੁਜੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ | ਇਸ ਮੌਕੇ ਅੱਠਵੀਂ ਜਮਾਤ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਨੇ 600 'ਚੋਂ 552 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸੁਖਮਨਦੀਪ ਕੌਰ ਪੁੱਤਰੀ ਅਵਤਾਰ ਸਿੰਘ ਨੇ 543 ਅੰਕ ਹਾਸਿਲ ਕਰਕੇ ਦੂਸਰਾ ਸਥਾਨ ਅਤੇ ਅਨਸ਼ਵੀਰ ਪੁੱਤਰ ਗੁਲਸ਼ਨ ਮਸੀਹ ਨੇ 535 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਬਾਕੀ ਵਿਦਿਆਰਥੀਆਂ ਵੀ ਬਹੁਤ ਚੰਗੇ ਅੰਕ ਲੈ ਕੇ ਪਾਸ ਹੋਏ | ਅਠਵੀਂ ਜਮਾਤ ਦਾ ਨਤੀਜਾ ਸੋ ਪ੍ਰਤੀਸ਼ਤ ਰਿਹਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਫਾਦਰ ਅਸ਼ੋਕ ਪੋਲ ਅਤੇ ਸਕੂਲ ਦੇ ਪਿ੍ੰਸੀਪਲ ਸਿਸਟਰ ਲੀਬੀਆ ਨੇ ਬੱਚਿਆਂ ਨੂੰ ਪਹਿਲੇ ਦੂਜੇ ਤੀਜੇ ਸਥਾਨ 'ਤੇ ਆਉਣ ਲਈ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਤੇ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਫਾਦਰ ਅਸ਼ੋਕ ਪੋਲ, ਸਿਸਟਰ ਲੀਬੀਆ, ਸੈਕਟਰੀ ਅਲਿਆਸ ਮਸੀਹ, ਸੈਕਟਰੀ ਮੈਡਮ ਸਿਵਾਂਗੀ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਪਰਮਾਤਮਾ ਦਾ ਓਟ ਆਸਰਾ ਲੈ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਮਜੀਠੇ ਹਲਕੇ ਦੇ ਲੋਕ ਸੂਬੇ 'ਚ ਮੁੜ 'ਆਪ' ਸਰਕਾਰ ਬਣਾਉਣ ਲਈ ਪਾਉਣਗੇ ਯੋਗਦਾਨ- ਤਲਬੀਰ ਗਿੱਲ
Ad Position 24