14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਪਰਮਾਤਮਾ ਦਾ ਓਟ ਆਸਰਾ ਲੈ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਚੋਗਾਵਾਂ, 18 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੀ ਨਾਮੀ ਵਿੱਦਿਅਕ ਸੰਸਥਾ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਵਿਖੇ ਦੂਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਉਪਰੰਤ ਸਕੂਲ ਦੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਕੀਤੀ ਗਈ | ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਚੱਲਣ ਦੀ ਅਪੀਲ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਮੌਕੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਵੱਧ ਤੋਂ ਵੱਧ ਮਿਹਨਤ ਕਰਕੇ ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਮ ਰੌਸ਼ਨ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਬਜ਼ੀ ਮੰਡੀ ਵੱਲ੍ਹਾ 'ਚੋਂ ਸਬਜ਼ੀ ਨਾਲ ਭਰੀ ਗੱਡੀ ਚੋਰੀ ਅਗਲੀ ਖ਼ਬਰ ਸੈਕਰਡ ਹਾਰਟ ਸਕੂਲ ਚੂਚਕਵਾਲ ਵਿਖੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਦਾ ਸਨਮਾਨ <br/>
Ad Position 24