19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਦਲਜਿੰਦਰ ਬੀਰ ਸਿੰਘ ਵਿਰਕ ਵਲੋਂ ਮੀਟਿੰਗ ਵਿਚ ਪੰਜਾਬ ਨਾਲ ਜੁੜੇ ਮੁੱਦਿਆਂ 'ਤੇ ਵਿਚਾਰ ਵਟਾਂਦਰਾ

Ad Position 21
No active advertisement
ਅਜੀਤ ਡੈਸਕ 21-04-2026
ਜੰਡਿਆਲਾ ਗੁਰੂ, 20 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰ ਬੀਰ ਸਿੰਘ ਵਿਰਕ ਨੇ ਅੱਜ ਬੰਡਾਲਾ ਪਿੰਡ ਵਿਚ ਇਕ ਮੀਟਿੰਗ ਕੀਤੀ, ਜਿਸ ਵਿਚ ਇਲਾਕੇ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਮੀਟਿੰਗ ਵਿਚ ਪੰਜਾਬ ਨਾਲ ਜੁੜੇ ਤਤਕਾਲੀ ਅਤੇ ਲੰਬੇ ਸਮੇਂ ਦੇ ਮੁੱਦਿਆਂ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਸੂਬਾ ਅੱਜ ਕਈ ਪੱਖਾਂ ਤੋਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਖਾਸ ਤੌਰ 'ਤੇ ਨੌਜਵਾਨਾਂ ਵਿਚ ਵੱਧ ਰਹੀ ਬੇਰੁਜ਼ਗਾਰੀ, ਕਿਸਾਨੀ ਸੰਕਟ, ਉਦਯੋਗਿਕ ਵਿਕਾਸ ਦੀ ਘਾਟ ਅਤੇ ਪ੍ਰਵਾਸ ਦੇ ਵਧਦੇ ਰੁਝਾਨ ਨੇ ਗੰਭੀਰ ਮੁੱਦੇ ਵਜੋਂ ਚਿੰਤਿਤ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਇਹ ਮੁੱਦੇ ਸਮੇਂ ਸਿਰ ਹੱਲ ਨਾਂ ਕੀਤੇ ਗਏ ਤਾਂ ਪੰਜਾਬ ਦੀ ਆਰਥਿਕ ਅਤੇ ਸਮਾਜਿਕ ਬਣਤਰ ਨੂੰ ਨੁਕਸਾਨ ਪਹੁੰਚ ਸਕਦਾ ਹੈ | ਦਲਜਿੰਦਰ ਬੀਰ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸਿਰਫ ਸਰਕਾਰੀ ਨੀਤੀਆਂ ਹੀ ਨਹੀਂ, ਸਗੋਂ ਲੋਕਾਂ ਦੀ ਸਾਂਝੀ ਭੂਮਿਕਾ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਜ਼ੋਰ ਦਿੱਤਾ ਕਿ ਹਰ ਵਰਗ ਨੂੰ ਆਪਣੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਸਕਿੱਲ ਡਿਵੈਲਪਮੈਂਟ ਅਤੇ ਸਟਾਰਟ ਅੱਪ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾਂ ਲਾਜ਼ਮੀ ਹੈ | ਕਿਸਾਨੀ ਦੇ ਮਸਲੇ 'ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀਬਾੜੀ ਅਜੇ ਵੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ, ਪਰ ਮੌਜੂਦਾ ਨੀਤੀਆਂ ਅਤੇ ਬਜ਼ਾਰ ਪ੍ਰਣਾਲੀ ਦੇ ਕਾਰਨ ਕਿਸਾਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਮੀਟਿੰਗ ਦੌਰਾਨ ਪਾਣੀ ਦੇ ਮਸਲੇ, ਖਾਸ ਕਰਕੇ ਦਰਿਆਈ ਪਾਣੀਆਂ ਦੀ ਵੰਡ ਅਤੇ ਸੰਭਾਲ 'ਤੇ ਵੀ ਵਿਸਥਾਰ ਨਾਲ ਚਰਚਾ ਹੋਈ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਵਰਨ ਸਕੂਲ ਦਾ 16ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਵਿਸਾਖੀ ਮੇਲਾ ਅਮਿੱਟ ਪੈੜਾਂ ਛੱਡਦਾ ਹੋਇਆ ਸੰਪੰਨ <br/>...
Ad Position 24