19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸੇਂਟ ਸੋਵਰਨ ਸਕੂਲ ਦਾ 16ਵਾਂ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 21-04-2026
ਚਵਿੰਡਾ ਦੇਵੀ, 20 ਅਪ੍ਰੈਲ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਚ 16ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਸਕੂਲ ਦਾ ਨਵਾਂ ਸੈਸ਼ਨ ਸ਼ੁਰੂ ਹੋਣ 'ਤੇ ਪਰਮਾਤਮਾ ਦਾ ਓਟ-ਆਸਰਾ ਲੈਣ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ ਗਿਆ | ਅਧਿਆਪਕ ਵਰਿਆਮ ਸਿੰਘ ਅਤੇ ਜਸਮੀਤ ਕੌਰ ਨੇ ਗੁਰੂ ਜੀ ਦੀ ਮਹਿਮਾ ਲਈ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ | ਸਕੂਲ ਦੇ ਗ੍ਰੰਥੀ ਭਾਈ ਜਸਵਿੰਦਰ ਸਿੰਘ ਵਲੋਂ ਬੱਚਿਆਂ ਨੂੰ ਵਿੱਦਿਆ ਦਾ ਦਾਨ, ਸਰੀਰਿਕ ਤੰਦਰੁਸਤੀ, ਸਕੂਲ ਲਈ ਦਿਨ ਦੁੱਗਣੀ ਤੇ ਰਾਤ ਚੋਗੁਣੀ ਤਰੱਕੀ ਲਈ ਅਰਦਾਸ ਕਰਨ ਉਪਰੰਤ ਸਕੂਲ ਦੇ ਬੱਚਿਆਂ ਨੇ ਸ਼ਬਦ ਕੀਰਤਨ, ਕਵੀਸ਼ਰੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ. ਡੀ. ਕੋਮਲ ਕਪੂਰ ਨੇ ਸੰਬੋਧਨ ਕਰਦਿਆਂ ਬੱਚਿਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਬੱਚਿਆਂ ਨੂੰ ਧਾਰਮਿਕ ਗਿਆਨ ਹੋਣਾ ਜ਼ਰੂਰੀ ਹੈ | ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਧਰਮ, ਸੱਭਿਆਚਾਰ ਤੇ ਵਿਰਸੇ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਗੁਰਬਾਣੀ ਦੇ ਲੜ ਲੱਗਣਾ ਚਾਹੀਦਾ ਹੈ | ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਮਗਰੋਂ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਮਹਿੰਦਰ ਕੁਮਾਰ ਸਿਆਲ ਐੱਮ. ਡੀ. ਬੀ.ਵੀ. ਐੱਨ. ਮਾਡਲ ਸਕੂਲ, ਮਾਨਵ ਸਿਆਲ ਡਾਇਰੈਕਟਰ ਬੀ.ਵੀ. ਐੱਨ ਮਾਡਲ ਸਕੂਲ, ਅਮਨਦੀਪ ਸਿੰਘ ਸਪਰਸ਼ ਕੋਚਰ ਡਾਇਰੈਕਟਰ ਮਿੱਲੇਨੀਅਮ ਸਕੂਲ, ਵਿਜੇ ਕੁਮਾਰ ਕਪੂਰ ਸੈਕਟਰੀ, ਡਾਇਰੈਕਟਰ ਸ਼ਵੀ ਕਪੂਰ, ਪ੍ਰਦੀਪ ਕਪੂਰ, ਉਮੇਸ਼ ਕਪੂਰ, ਆਧਾਰਵ ਕਪੂਰ, ਵਿੱਕੀ ਭੰਡਾਰੀ ਪੱਤਰਕਾਰ, ਹਰਦੇਵ ਸਿੰਘ ਦੇਬਾ ਚਵਿੰਡਾ ਦੇਵੀ, ਨੰਬਰਦਾਰ ਹਰਪਾਲ ਸਿੰਘ ਲਾਡੀ ਚਵਿੰਡਾ ਦੇਵੀ, ਮਨਦੀਪ ਕੁਮਾਰ ਬਾਊ, ਜਸਬੀਰ ਸਿੰਘ ਕੋਟ ਹਿਰਦੇਰਾਮ, ਪਿ੍ੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਤੇ ਵੱਡੀ ਗਿਣਤੀ ਵਿਚ ਮਾਤਾ-ਪਿਤਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਜੀਠਾ ਦੇ ਵਾਰਡ ਨੰਬਰ 10 ਤੋਂ ਕਈ ਪਰਿਵਾਰ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਏ ਸ਼ਾਮਿਲ ਅਗਲੀ ਖ਼ਬਰ ਦਲਜਿੰਦਰ ਬੀਰ ਸਿੰਘ ਵਿਰਕ ਵਲੋਂ ਮੀਟਿੰਗ ਵਿਚ ਪੰਜਾਬ ਨਾਲ ਜੁੜੇ ਮੁੱਦਿਆਂ 'ਤੇ ਵਿਚਾਰ ਵਟਾਂਦਰਾ
Ad Position 24