19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਮਰਹੂਮ ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਹਰ ਲੜਾਈ ਲੜਾਂਗੇ-ਗੁਰਜੀਤ ਸਿੰਘ ਔਜਲਾ <br/>

Ad Position 21
No active advertisement
ਅਜੀਤ ਡੈਸਕ 21-04-2026
ਅਜਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮਿ੍ਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੂਬੇ ਦੀ ਸਥਿਤੀ ਇੰਨੀ ਵਿਗੜ ਗਈ ਹੈ ਕਿ ਕਤਲ ਵਰਗੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ | ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਅਜਨਾਲਾ ਵਿਖੇ ਕਾਂਗਰਸੀ ਆਗੂਆਂ ਤੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਪਹਿਲਾਂ ਕਤਲ ਦੀਆਂ ਖ਼ਬਰਾਂ ਬਹੁਤ ਘੱਟ ਆਉਂਦੀਆਂ ਸਨ, ਪਰ ਹੁਣ ਇਹ ਹਰ ਰੋਜ਼ ਹੋ ਰਹੀਆਂ ਹਨ | ਸਾਂਸਦ ਔਜਲਾ ਨੇ ਕਿਹਾ ਕਿ ਹਾਲ ਹੀ ਵਿਚ ਰਮਦਾਸ ਇਲਾਕੇ ਵਿਚ ਆੜ੍ਹਤੀ ਦਲਬੀਰ ਸਿੰਘ ਦੇ ਕਤਲ ਨੇ ਸਾਬਤ ਕਰ ਦਿੱਤਾ ਹੈ ਕਿ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ | ਉਨ੍ਹਾਂ ਕਥਿਤ ਦੋਸ਼ ਲਗਾਉਂਦਿਆਂ ਕਿਹਾ ਕਿ ਰਾਜਨੀਤਿਕ ਸਰਪ੍ਰਸਤੀ ਕਾਰਨ ਅਪਰਾਧੀ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਪੁਲਿਸ ਕਾਰਵਾਈ ਕਰਨ ਵਿਚ ਅਸਫਲ ਰਹੀ ਹੈ ਅਤੇ ਜਨਤਾ ਦੀ ਸੇਵਾ ਲਈ ਅੱਗੇ ਆਉਣ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜੋ ਕਿ ਬਹੁਤ ਦੁਖਦਾਈ ਅਤੇ ਚਿੰਤਾਜਨਕ ਸਥਿਤੀ ਹੈ | ਸੰਸਦ ਮੈਂਬਰ ਔਜਲਾ ਨੇ ਅੱਗੇ ਕਿਹਾ ਕਿ ਅੰਮਿ੍ਤਸਰ ਅਤੇ ਤਰਨਤਾਰਨ ਦੇ ਪੇਂਡੂ ਖੇਤਰਾਂ ਵਿਚ ਫਿਰੌਤੀ ਦੀਆਂ ਕਾਲਾਂ ਵਧ ਰਹੀਆਂ ਹਨ, ਜਿਸ ਕਾਰਨ ਲੋਕ ਡਰ ਵਿਚ ਰਹਿਣ ਲਈ ਮਜਬੂਰ ਹਨ | ਕਈਆਂ ਨੇ ਆਪਣੀ ਸੁਰੱਖਿਆ ਲਈ ਆਪਣੇ ਮੋਬਾਈਲ ਨੰਬਰ ਵੀ ਬਦਲ ਲਏ ਹਨ | ਔਜਲਾ ਨੇ ਸਰਕਾਰ ਅਤੇ ਸਬੰਧਤ ਮੰਤਰੀਆਂ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਕੀ ਕਾਨੂੰਨ ਸਿਰਫ਼ ਆਮ ਲੋਕਾਂ ਲਈ ਹੈ | ਕੀ ਕਾਨੂੰਨ ਪ੍ਰਭਾਵਸ਼ਾਲੀ ਲੋਕਾਂ 'ਤੇ ਲਾਗੂ ਨਹੀਂ ਹੁੰਦਾ? ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੁਲਿਸ ਤੱਕ ਪਹੁੰਚਣ ਲਈ ਵਾਰ-ਵਾਰ ਬੇਨਤੀਆਂ ਕਰਨੀਆਂ ਪੈਂਦੀਆਂ ਹਨ, ਪਰ ਉਨ੍ਹਾਂ ਨੂੰ ਸਮੇਂ ਸਿਰ ਇਨਸਾਫ਼ ਨਹੀਂ ਮਿਲ ਰਿਹਾ | ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਹ ਵੀ ਦੱਸਿਆ ਕਿ ਸਰਕਾਰ ਮਰਹੂਮ ਡੀ.ਐੱਮ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿਚ ਲਾਪਰਵਾਹੀ ਵਰਤ ਰਹੀ ਹੈ, ਕਿਉਂਕਿ ਸਾਬਕਾ ਮੰਤਰੀ ਦਾ ਪਿਤਾ ਅਤੇ ਪੀ.ਏ. ਮੁਕੱਦਮੇ ਵਿਚ ਨਾਮਜ਼ਦ ਹੋਣ ਦੇ ਬਾਵਜੂਦ ਖੁੱਲ੍ਹੇਆਮ ਘੁੰਮ ਰਹੇ ਹਨ, ਪਰ ਉਹ (ਔਜਲਾ) ਵੀ ਡੀ.ਐਮ ਰੰਧਾਵਾ ਦੇ ਪਰਿਵਾਰ ਲਈ ਇਨਸਾਫ਼ ਮਿਲਣ ਤੱਕ ਆਰਾਮ ਨਹੀਂ ਕਰਨਗੇ ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲੇ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਹਰਜਿੰਦਰ ਸਿੰਘ ਬਾਜਵਾ, ਕਿਸ਼ਨ ਲਾਲ ਅਰੋੜਾ, ਸੁਬੇਗ ਸਿੰਘ ਸੰਧੂ, ਗੋਲਡੀ ਮਹਾਜਨ, ਗੁਰਮੀਤ ਸਿੰਘ, ਅਸ਼ੋਕ ਕੁਮਾਰ ਅਰੋੜਾ, ਰਮਨ ਅਰੋੜਾ, ਰੱਜਤ ਅਰੋੜਾ, ਵਿਨੇ ਕੁਮਾਰ, ਅਮਿੱਤ ਬਾਂਸਲ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚਾਰ ਅਣਪਛਾਤੇ ਵਿਅਕਤੀਆਂ ਵਲੋਂ ਲੁੱਟ ਖੋਹ ਦੀ ਨੀਅਤ ਨਾਲ ਸਰਹੱਦੀ ਪਿੰਡ ਨੰਗਲ ਸੋਹਲ ਦੇ ਪੰਚ 'ਤੇ ਜਾਨਲੇਵਾ ਹਮਲਾ <br/>... ਅਗਲੀ ਖ਼ਬਰ -ਮਾਮਲਾ ਦਾਣਾ ਮੰਡੀ ਅਵਾਣ 'ਚ ਆੜ੍ਹਤੀ ਦੇ ਹੋਏ ਕਤਲ ਦਾ- ਰਮਦਾਸ ਪੁਲਿਸ ਵਲੋਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ...
Ad Position 24